ਪੰਜਾਬ ਦੇ ਵਿਧਾਇਕ ਦੀ ਗੱਡੀ ਦਾ ਚੰਡੀਗੜ੍ਹ 'ਚ ਚਲਾਨ, ਜਾਣੋ ਕੀ ਹੈ ਪੂਰਾ ਮਾਜਰਾ

Tuesday, Aug 29, 2023 - 11:47 AM (IST)

ਚੰਡੀਗੜ੍ਹ (ਸੁਸ਼ੀਲ ਰਾਜ) : ਚੰਡੀਗੜ੍ਹ ਟ੍ਰੈਫਿਕ ਪੁਲਸ ਨੇ ਸੋਮਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੀ ਬੱਲੂਆਣਾ ਸੀਟ ਤੋਂ ਵਿਧਾਇਕ ਅਮਨਦੀਪ ਸਿੰਘ ਮੁਸਾਫਿਰ ਦੀ ਇਨੋਵਾ ਗੱਡੀ ਦਾ ਪੰਜਾਬ ਸਿਵਲ ਸਕੱਤਰੇਤ ਦੇ ਗਲਤ ਪਾਸੇ ਖੜ੍ਹੀ ਹੋਣ ਕਰ ਕੇ ਚਲਾਨ ਕੀਤਾ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕੈਬ ਬੁੱਕ ਕਰਨ ਵਾਲੇ ਪੜ੍ਹ ਲੈਣ ਇਹ ਖ਼ਬਰ, ਜਾਰੀ ਹੋ ਗਏ ਹੁਕਮ

ਜਿਸ ਸਮੇਂ ਚਲਾਨ ਜਾਰੀ ਕੀਤਾ ਗਿਆ, ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ. ਆਈ. ਪੀ. ਰੂਟ ਚੱਲ ਰਿਹਾ ਸੀ। ਉਨ੍ਹਾਂ ਨੇ ਕੈਬਨਿਟ ਮੀਟਿੰਗ ਲਈ ਸਿਵਲ ਸਕੱਤਰੇਤ ਆਉਣਾ ਸੀ। ਮੁੱਖ ਮੰਤਰੀ ਦੇ ਪ੍ਰੋਟੋਕਾਲ ਅਨੁਸਾਰ ਜਦੋਂ ਉਨ੍ਹਾਂ ਦਾ ਕਾਫ਼ਲਾ ਸੜਕ ਤੋਂ ਰਵਾਨਾ ਹੁੰਦਾ ਹੈ ਤਾਂ ਉਸ ਸੜਕ ’ਤੇ ਕੋਈ ਵੀ ਵਾਹਨ ਖੜ੍ਹਾ ਨਹੀਂ ਹੋਣਾ ਚਾਹੀਦਾ।

ਇਹ ਵੀ ਪੜ੍ਹੋ : ਦਰਿਆ ਪਾਰ ਕਰ ਰਹੇ ਲੋਕਾਂ ਦੀ ਬੇੜੀ ਅਚਾਨਕ ਡੁੱਬੀ, ਦਰੱਖ਼ਤਾਂ 'ਤੇ ਚੜ੍ਹ ਬਚਾਈ ਜਾਨ

ਪੁਲਸ ਨੇ ਗੱਡੀ ਦਾ ਰਜਿਸਟ੍ਰੇਸ਼ਨ ਨੰਬਰ ਦੇਖ ਕੇ ਮਾਲਕ ਨੂੰ ਬੁਲਾਇਆ। ਇਸ ਤੋਂ ਬਾਅਦ ਵਿਧਾਇਕ ਦਫ਼ਤਰ ਦੇ ਇਕ ਵਿਅਕਤੀ ਨੇ ਮੌਕੇ ’ਤੇ ਹੀ ਚਲਾਨ ਕੱਟਣ ਲਈ 500 ਰੁਪਏ ਦਾ ਭੁਗਤਾਨ ਕਰ ਦਿੱਤਾ।
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Babita

Content Editor

Related News