ਗੋਲਡੀ ਬਰਾੜ ਦੇ ਭਰਾ ਦਾ ਚੰਡੀਗੜ੍ਹ 'ਚ ਹੋਇਆ ਸੀ ਕਤਲ, ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਖ਼ਿਲਾਫ਼ ਚਾਰਜਸ਼ੀਟ

Thursday, Mar 02, 2023 - 03:58 PM (IST)

ਗੋਲਡੀ ਬਰਾੜ ਦੇ ਭਰਾ ਦਾ ਚੰਡੀਗੜ੍ਹ 'ਚ ਹੋਇਆ ਸੀ ਕਤਲ, ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਖ਼ਿਲਾਫ਼ ਚਾਰਜਸ਼ੀਟ

ਚੰਡੀਗੜ੍ਹ (ਸੁਸ਼ੀਲ) : ਚੰਡੀਗੜ੍ਹ ਪੁਲਸ ਨੇ ਗੁਰਲਾਲ ਬਰਾੜ ਕਤਲ ਕੇਸ 'ਚ ਦਵਿੰਦਰ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਨੀਰਜ ਚਸਕਾ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਦੱਸ ਦੇਈਏ ਕਿ ਗੁਰਲਾਲ ਬਰਾੜ ਵਿਦੇਸ਼ 'ਚ ਲੁਕੇ ਗੈਂਗਸਟਰ ਗੋਲਡੀ ਬਰਾੜ ਦਾ ਚਚੇਰਾ ਭਰਾ ਸੀ। ਗੋਲਡੀ ਬਰਾੜ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ, ਜੋ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਹੈ।

ਇਹ ਵੀ ਪੜ੍ਹੋ : ਦਰਿੰਦਗੀ ਦੀਆਂ ਹੱਦਾਂ ਪਾਰ : ਧੀ ਦਾ ਮੂੰਹ ਦੱਬ ਖ਼ਾਲੀ ਕਮਰੇ 'ਚ ਲੈ ਗਿਆ ਕਲਯੁਗੀ ਪਿਓ, ਮਾਂ ਦੀ ਅੱਖ ਖੁੱਲ੍ਹੀ ਤਾਂ...

ਗੁਰਲਾਲ ਬਰਾੜ ਦਾ ਕਤਲ 10 ਅਕਤੂਬਰ, 2020 ਨੂੰ ਇੰਡਸਟਰੀਅਲ ਏਰੀਆ ਚੰਡੀਗੜ੍ਹ ਵਿਖੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਸ ਦੇ ਮੁਤਾਬਕ ਦਵਿੰਦਰ ਬੰਬੀਹਾ ਗੈਂਗ ਦੇ ਮੈਂਬਰਾਂ ਨੇ ਇਸ ਕਤਲ ਨੂੰ ਅੰਜਾਮ ਦਿੱਤਾ ਸੀ। ਹੁਣ ਪੁਲਸ ਨੇ ਨੀਰਜ ਚਸਕਾ ਦੇ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸ਼ਰਾਬ ਪੀਣ ਦੇ ਸ਼ੌਕੀਨਾਂ ਲਈ ਚੰਗੀ ਖ਼ਬਰ, ਲਿਆ ਗਿਆ ਇਹ ਫ਼ੈਸਲਾ

ਇਸ ਕਤਲ ਕੇਸ 'ਚ ਪੁਲਸ ਨੇ ਕੁੱਲ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ 'ਚ ਗੁਰਵਿੰਦਰ ਸਿੰਘ ਉਰਫ਼ ਢਾਡੀ, ਗੁਰਮੀਤ ਸਿੰਘ ਉਰਫ਼ ਗੀਤਾ, ਦਿਲਪ੍ਰੀਤ ਸਿੰਘ ਉਰਫ਼ ਬਾਬਾ ਅਤੇ ਚਮਕੌਰ ਸਿੰਘ ਬੈਂਤ ਸ਼ਾਮਲ ਹਨ। ਉਨ੍ਹਾਂ ਖ਼ਿਲਾਫ਼ ਪਹਿਲਾਂ ਹੀ ਚਾਰਜਸ਼ੀਟ ਦਾਖ਼ਲ ਕੀਤੀ ਜਾ ਚੁੱਕੀ ਹੈ। ਇਸ ਕਤਲ ਤੋਂ ਬਾਅਦ ਹੀ ਨੀਰਜ ਚਸਕਾ ਫ਼ਰਾਰ ਸੀ। ਉਸ ਨੂੰ ਪੰਜਾਬ ਪੁਲਸ ਨੇ ਜੰਮੂ ਤੋਂ ਹਾਲ ਹੀ 'ਚ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲਸ ਨੇ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News