ਚੰਡੀਗੜ੍ਹ ਪੁਲਸ ਵੱਲੋਂ ਸੁਖਪਾਲ ਖਹਿਰਾ ਨਾਲ ਅਣਮਨੁੱਖੀ ਵਤੀਰਾ, ਅਣਮਿੱਥੇ ਸਮੇਂ ਲਈ ਬੈਠੇ ਭੁੱਖ ਹੜਤਾਲ ''ਤੇ

Monday, Nov 15, 2021 - 12:42 AM (IST)

ਜਲੰਧਰ- ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ 7 ਦਿਨਾਂ ਰਿਮਾਂਡ 'ਤੇ ਹਨ, ਜਿਥੇ ਕਿ ਉਨ੍ਹਾਂ ਤੋਂ ਈ.ਡੀ. ਵੱਲੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਇਸੇ ਦਰਮਿਆਨ ਉਨ੍ਹਾਂ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਇਕ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲਸ ਵੱਲੋਂ ਉਨ੍ਹਾਂ ਦੇ ਪਿਤਾ ਨਾਲ ਅਣਮਨੁੱਖੀ ਵਤੀਰਾ ਕੀਤਾ ਜਾ ਰਿਹਾ ਹੈ। ਜਿਸ ਕਾਰਨ ਉਹ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ 'ਤੇ ਬੈਠ ਗਏ ਹਨ।

PunjabKesari

ਇਹ ਵੀ ਪੜ੍ਹੋ- ਅੱਤਵਾਦ ਤੇ ਦੰਗਾ ਪੀੜਤ ਪਰਿਵਾਰਾਂ ਨੂੰ ਲੈ ਕੇ CM ਚੰਨੀ ਨੇ ਕੀਤਾ ਵੱਡਾ ਐਲਾਨ
ਮਹਿਤਾਬ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਦੀ ਸਿੱਖੀ ਉੱਪਰ ਹਮਲਾ ਕੀਤਾ ਜਾ ਰਿਹਾ ਹੈ। ਇੱਕ ਪਾਂਡੇ ਨਾਂ ਦੇ ਪੁਲਸ ਅਧਿਕਾਰੀ ਨੇ ਉਨ੍ਹਾਂ ਨੂੰ ਆਪਣਾ ਕੜਾ ਤੱਕ ਉਤਾਰਨ ਲਈ ਆਖ ਦਿੱਤਾ ਜੋ ਕਿ ਸਾਡੇ ਗੁਰੂਆਂ ਦੀ ਨਿਸ਼ਾਨੀ ਹੈ। ਮਹਿਤਾਬ ਨੇ ਅੱਗੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ ਤਾਂ ਉਸ ਲਈ ਚੰਡੀਗੜ੍ਹ ਪੁਲਸ ਅਤੇ ਉਨ੍ਹਾਂ ਦੇ ਅਫਸਰ ਜ਼ਿੰਮੇਵਾਰ ਹੋਣਗੇ। ਮਹਿਤਾਬ ਨੇ ਕਿਹਾ ਕਿ ਜਦੋ ਤੱਕ ਉਨ੍ਹਾਂ ਦੀ ਸਿੱਖੀ ਉੱਪਰ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ ਅਤੇ ਉਨ੍ਹਾਂ ਦੇ ਬੁਨਿਆਦੀ ਅਧਿਕਾਰਾਂ ਉੱਪਰ ਡਾਕਾ ਮਾਰਨ ਵਾਲਿਆਂ ਨੂੰ ਸਜ਼ਾ ਨਹੀਂ ਮਿਲਦੀ ਉਨ੍ਹਾਂ ਦੀ ਇਹ ਭੁੱਖ ਹੜਤਾਲ਼ ਨਿਰੰਤਰ ਜਾਰੀ ਰਹੇਗੀ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


Bharat Thapa

Content Editor

Related News