ਵੱਡੀ ਖ਼ਬਰ: ਭਲਕੇ ਚੰਡੀਗੜ੍ਹ 'ਚ ਪ੍ਰੈੱਸ ਕਾਨਫ਼ਰੰਸ ਕਰਨਗੇ ਸਾਬਕਾ CM ਕੈਪਟਨ, ਹੋ ਸਕਦਾ ਹੈ ਨਵੀਂ ਪਾਰਟੀ ਦਾ ਐਲਾਨ

Tuesday, Oct 26, 2021 - 08:58 AM (IST)

ਵੱਡੀ ਖ਼ਬਰ: ਭਲਕੇ ਚੰਡੀਗੜ੍ਹ 'ਚ ਪ੍ਰੈੱਸ ਕਾਨਫ਼ਰੰਸ ਕਰਨਗੇ ਸਾਬਕਾ CM ਕੈਪਟਨ, ਹੋ ਸਕਦਾ ਹੈ ਨਵੀਂ ਪਾਰਟੀ ਦਾ ਐਲਾਨ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ। ਇਸ ਗੱਲ ਦੀ ਜਾਣਕਾਰੀ ਕੈਪਟਨ ਦੇ ਮੀਡੀਆ ਸਲਾਹਕਾਰ ਰਹੇ ਰਵੀਨ ਠੁਕਰਾਲ ਵਲੋਂ ਦਿੱਤੀ ਗਈ ਹੈ। ਰਵੀਨ ਠੁਕਰਾਲ ਨੇ ਕਾਨਫਰੰਸ ਦੇ ਸਬੰਧ ’ਚ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਕਾਨਫਰੰਸ ਦਾ ਸਿੱਧਾ ਪ੍ਰਸਾਰਨ ਉਨ੍ਹਾਂ ਦੇ ਫੇਸ ਬੁੱਕ ਪੇਜ 'ਤੇ ਕੀਤਾ ਜਾਵੇਗਾ।ਰਵੀਨ ਨੇ ਨਾਲ ਹੀ ਇਹ ਵੀ ਕਿਹਾ ਕਿ ਨਵੀਂ ਪਾਰਟੀ ਦੇ ਐਲਾਨ ਬਾਰੇ ਮੈਂ ਕੁਝ ਨਹੀਂ ਬੋਲ ਸਕਦਾ, ਕਿਉਂਕਿ ਇਹ ਕੈਪਟਨ ਸਾਹਿਬ ਦਾ ਅਧਿਕਾਰ ਖੇਤਰ ਹੈ।

ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼

PunjabKesari

ਦੱਸ ਦੇਈਏ ਕਿ ਪਿਛਲੇ ਕਾਫ਼ੀ ਦਿਨਾਂ ਤੋਂ ਕੈਪਟਨ ਅਮਰਿੰਦਰ ਸਿੰਘ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਚਾਹੇ ਉਹ ਅਰੂਸਾ ਆਲਮ ਨੂੰ ਲੈ ਕੇ ਹੋਵੇ ਜਾਂ ਨਵੀਂ ਪਾਰਟੀ ਬਣਾਉਣ ਨੂੰ ਲੈ ਕੇ। ਸੂਤਰਾਂ ਅਨੁਸਾਰ ਭਲਕੇ ਕੀਤੀ ਜਾ ਰਹੀ ਕਾਨਫਰੰਸ ਤੋਂ ਇਹ ਆਸ ਲਗਾਈ ਜਾ ਰਹੀ ਹੈ ਕਿ ਸ਼ਾਇਦ ਕੈਪਟਨ ਅਮਰਿੰਦਰ ਸਿੰਘ 27 ਅਕਤੂਬਰ, 2021 ਨੂੰ ਆਪਣੀ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰ ਸਕਦੇ ਹਨ। ਉਨ੍ਹਾਂ ਦੀ ਮੀਡੀਆ ਟੀਮ ਨੇ ਬਕਾਇਦਾ ਮੀਡੀਆ ਨੂੰ ਸੁਨੇਹੇ ਵੀ ਲਗਾ ਦਿੱਤੇ ਹਨ। ਇਸ ਅਹਿਮ ਪ੍ਰੈਸ ਕਾਨਫਰੰਸ ’ਤੇ ਸਭਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ, ਕਿਉਂਕਿ ਭਲਕੇ ਕੁਝ ਵੀ ਸਿਆਸਤ ’ਚ ਵੱਡਾ ਹੋ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ:10 ਮਹੀਨੇ ਪਹਿਲਾਂ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਖ਼ਬਰ ਸੁਣ ਧਾਹਾਂ ਮਾਰ ਰੋਈ ਮਾਂ(ਤਸਵੀਰਾਂ)


author

rajwinder kaur

Content Editor

Related News