ਇਲਾਜ ਅਧੀਨ ਕੈਦੀ ਨੇ ਪੁਲਸ ਨੂੰ ਮਾਰਿਆ ਧੱਕਾ, ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਹੋਇਆ ਫ਼ਰਾਰ

Thursday, Dec 14, 2023 - 03:13 PM (IST)

ਇਲਾਜ ਅਧੀਨ ਕੈਦੀ ਨੇ ਪੁਲਸ ਨੂੰ ਮਾਰਿਆ ਧੱਕਾ, ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਹੋਇਆ ਫ਼ਰਾਰ

ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ 'ਚ ਇਲਾਜ ਦੌਰਾਨ ਇਕ ਕੈਦੀ ਫ਼ਰਾਰ ਹੋ ਗਿਆ। ਕੈਦੀ ਦੀ ਪਛਾਣ ਗਗਨਦੀਪ ਸਿੰਘ ਦੇ ਰੂਪ 'ਚ ਕੀਤੀ ਗਈ ਹੈ। ਉਸ ਨੂੰ ਰਾਤ ਨੂੰ ਕਰੀਬ 1.30 ਵਜੇ ਅੰਬਾਲਾ ਸੈਂਟਰਲ ਜੇਲ੍ਹ ਤੋਂ ਚੰਡੀਗੜ੍ਹ ਇਲਾਜ ਲਈ ਲਿਆਂਦਾ ਗਿਆ ਸੀ। ਉਸ ਨੇ ਜੇਲ੍ਹ 'ਚ ਸ਼ੀਸ਼ਾ ਨਿਗਲ ਲਿਆ ਸੀ। ਇਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਪਰ ਇੱਥੇ ਉਹ ਪੁਲਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ।

ਉਸ ਨੇ ਪੁਲਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਛੱਤ ਤੋਂ ਛਾਲ ਮਾਰ ਦਿੱਤੀ। ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦੋਸ਼ੀ ਨੂੰ ਪੁਲਸ ਨੇ ਇਲਾਜ ਲਈ ਦਾਖ਼ਲ ਕਰਾਇਆ ਸੀ ਪਰ ਉਹ ਕੁੱਝ ਸਮੇਂ ਬਾਅਦ ਹੀ ਚਕਮਾ ਦੇ ਕੇ ਫ਼ਰਾਰ ਹੋ ਗਿਆ। ਉਸ ਨੇ ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰੀ ਹੈ। ਫਿਲਹਾਲ ਅੰਬਾਲਾ ਪੁਲਸ ਨੇ ਇਸ ਮਾਮਲੇ 'ਚ ਚੰਡੀਗੜ੍ਹ ਦੇ ਸੈਕਟਰ-34 ਪੁਲਸ ਥਾਣੇ 'ਚ ਸ਼ਿਕਾਇਤ ਦਿੱਤੀ। ਪੁਲਸ ਸ਼ਿਕਾਇਤ ਤੋਂ ਬਾਅਦ ਕਾਰਵਾਈ 'ਚ ਜੁੱਟ ਗਈ ਹੈ। ਦੋਸ਼ੀ ਖ਼ਿਲਾਫ਼ ਪੁਲਸ ਦੀ ਗ੍ਰਿਫ਼ਤ 'ਚੋਂ ਭੱਜਣ ਦਾ ਮੁਕੱਦਮਾ ਵੀ ਦਰਜ ਕੀਤਾ ਜਾ ਰਿਹਾ ਹੈ।

 


author

Babita

Content Editor

Related News