ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸ਼ਹੀਦਾਂ ਦੇ ਨਾਂ 'ਤੇ ਰੱਖਿਆ 8 ਹੋਰ ਸਰਕਾਰੀ ਸਕੂਲਾਂ ਦਾ ਨਾਂ

Tuesday, Oct 27, 2020 - 11:35 AM (IST)

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸ਼ਹੀਦਾਂ ਦੇ ਨਾਂ 'ਤੇ ਰੱਖਿਆ 8 ਹੋਰ ਸਰਕਾਰੀ ਸਕੂਲਾਂ ਦਾ ਨਾਂ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਮਾਣ-ਸਨਮਾਨ ਦੇਣ ਲਈ ਜ਼ਿਲ੍ਹਾ ਬਠਿੰਡਾ, ਗੁਰਦਾਸਪੁਰ, ਲੁਧਿਆਣਾ, ਮੋਗਾ, ਸੰਗਰੂਰ ਅਤੇ ਤਰਨਤਾਰਨ ਦੇ 8 ਹੋਰ ਸਰਕਾਰੀ ਸਕੂਲਾਂ ਦੇ ਨਾਂ ਬਦਲ ਕੇ ਪੰਜਾਬ ਦੇ ਸ਼ਹੀਦਾਂ ਦੇ ਨਾਂ 'ਤੇ ਰੱਖੇ ਗਏ ਹਨ। ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਦੇ ਉਪਰੰਤ ਸਕੂਲ ਸਿੱਖਿਆ ਵਿਭਾਗ ਨੇ ਹਾਲ ਹੀ 'ਚ ਹੋਈ ਉੱਚ ਪੱਧਰੀ ਮੀਟਿੰਗ 'ਚ ਇਨ੍ਹਾਂ ਸਕੂਲਾਂ ਦੇ ਨਾਂ ਬਦਲਣ ਦਾ ਫ਼ੈਸਲਾ ਲਿਆ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਧਰਨਕਾਰੀਆਂ ਵਲੋਂ ਕੀਤੇ ਹਮਲੇ ਦੀ ਨਿਖੇਧੀ ਦਾ ਕੀਤਾ ਮਤਾ ਪਾਸ

ਕੈਬਿਨਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ ਪਿੰਡ ਭੋਡੀਪੁਰਾ ਦੇ ਸਰਕਾਰੀ ਸੈਕੰਡਰੀ ਸਕੂਲ ਦਾ ਨਾਂ ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਕੋਟਲਾ ਖੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਂ ਸ਼ਹੀਦ ਲਾਂਸ ਨਾਇਕ ਸੰਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਹੁਸ਼ਿਆਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਿਆਣਾ ਦਾ ਨਾਂ ਬਦਲ ਕੇ ਸ਼ਹੀਦ ਅਰਵਿੰਦਰ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਚਚਰਾੜੀ ਦੇ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਂ ਬਦਲ ਕੇ  ਸ਼ਹੀਦ ਹਰਭਜਨ ਸਿੰਘ ਸਰਕਾਰੀ ਹਾਈ ਸਕੂਲ ਅਤੇ ਸ਼ਹੀਦ ਬੰਗਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ :ਸੈਕਸ ਚੇਂਜ ਕਰਵਾਉਣ ਤੋਂ ਬਾਅਦ ਹੁਣ ਭਰਾ ਬਣੀਆਂ ਇਹ 2 'ਭੈਣਾਂ'

ਸਿੰਗਲਾ ਨੇ ਦੱਸਿਆ ਕਿ ਮੋਗਾ ਜ਼ਿਲੇ ਦੇ ਪਿੰਡ ਖੋਟੇ ਦੇ ਸਰਕਾਰੀ ਹਾਈ ਸਕੂਲ ਦਾ ਨਾਂ ਰਿਸਾਲਦਾਰ ਹਰਚੰਦ ਸਰਕਾਰੀ ਹਾਈ ਸਕੂਲ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਾਲੇਵਾਲ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਂ ਬਦਲ ਕੇ ਸ਼ਹੀਦ ਜਗਤਾਰ ਸਿੰਘ ਸਰਕਾਰੀ ਸਕੂਲ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਰਾਣੀਵਾਲਾ ਦੇ ਸਰਕਾਰੀ ਮਿਡਲ ਸਕੂਲ ਨੂੰ ਸ਼ਹੀਦ ਨਾਇਬ ਸੂਬੇਦਾਰ ਕਰਨੈਲ ਸਿੰਘ ਵੀਰ ਚੱਕਰ ਸਰਕਾਰੀ ਮਿਡਲ ਸਕੂਲ ਦਾ ਨਾਂ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦਾਂ ਅਤੇ ਸੁਤੰਤਰਤਾ ਸੰਗ੍ਰਾਮੀਆਂ ਵਲੋਂ ਦੇਸ਼ ਲਈ ਦਿਖਾਈ ਬਹਾਦਰੀ ਲਈ ਉਨ੍ਹਾਂ ਨੂੰ ਮਾਣ-ਸਨਮਾਨ ਦਿੰਦੇ ਹੋਏ ਹਾਲ ਹੀ 'ਚ ਵੱਖ-ਵੱਖ ਜ਼ਿਲ੍ਹਿਆਂ ਦੇ ਕਈ ਸਕੂਲਾਂ ਦਾ ਨਾਂ ਸ਼ਹੀਦਾਂ ਅਤੇ ਸੁਤੰਤਰਤਾ ਸੰਗ੍ਰਾਮੀਆਂ ਦੇ ਨਾਵਾਂ 'ਤੇ ਰੱਖੇ ਗਏ ਹਨ।

ਇਹ ਵੀ ਪੜ੍ਹੋ : ਪ੍ਰੇਮੀ ਨਾਲ ਇਤਰਾਜ਼ਯੋਗ ਹਾਲਤ 'ਚ ਫੜ੍ਹੀ ਗਈ ਜਠਾਣੀ ਨੇ ਦਰਾਣੀ ਨੂੰ ਦਿੱਤੀ ਰੂਹ ਕੰਬਾਊ ਮੌਤ


author

Baljeet Kaur

Content Editor

Related News