ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ ''ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ

Saturday, Aug 15, 2026 - 05:35 PM (IST)

ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ ''ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ

ਚੰਡੀਗੜ੍ਹ- ਚੰਡੀਗੜ੍ਹ ਦੇ ਸਕੂਲਾਂ ਨੂੰ ਲੈ ਕੇ ਖ਼ਾਸ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸਾਰੇ ਸਕੂਲਾਂ ਵਿਚ ਪ੍ਰਸ਼ਾਸਨ ਨੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ।  ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਪੰਜਾਬ ਅਤੇ ਚੰਡੀਗੜ੍ਹ 'ਚ ਬੜੀ ਧੂਮਧਾਮ ਨਾਲ ਮਨਾਇਆ ਗਿਆ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸੈਕਟਰ 17 ਚੰਡੀਗੜ੍ਹ ਦੇ ਪਰੇਡ ਗਰਾਊਂਡ 'ਚ ਤਿਰੰਗਾ ਝੰਡਾ ਲਹਿਰਾਇਆ। ਇਸ ਰਾਜ ਪੱਧਰੀ ਸਮਾਗਮ 'ਚ ਉਹ ਵਿਸ਼ੇਸ਼ ਤੌਰ 'ਤੇ ਸੰਤਰੀ ਰੰਗ ਦੀ ਪੱਗ ਬੰਨ੍ਹ ਕੇ ਸ਼ਾਮਲ ਹੋਏ।

PunjabKesari

ਇਸ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੂਬੇ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸਾਰੇ ਆਜ਼ਾਦੀ ਘੁਲਾਟੀਆਂ, ਕ੍ਰਾਂਤੀਕਾਰੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਹਰ ਭਾਰਤੀ ਲਈ ਮਾਣ, ਸ਼ੁਕਰਗੁਜ਼ਾਰੀ ਅਤੇ ਆਤਮ-ਨਿਰੀਖਣ ਦਾ ਮੌਕਾ ਹੈ। ਇਸ ਦੇ ਨਾਲ ਹੀ ਰਾਜਪਾਲ ਨੇ ਸੋਮਵਾਰ ਨੂੰ ਚੰਡੀਗੜ੍ਹ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert, ਮੌਸਮ ਦੀ ਤਾਜ਼ਾ ਅਪਡੇਟ ਜਾਰੀ

ਸਮਾਗਮ 'ਚ ਹਾਜ਼ਰ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਰਾਜਪਾਲ ਨੇ ਕਿਹਾ ਕਿ ਪੰਜਾਬ ਅਤੇ ਚੰਡੀਗੜ੍ਹ 'ਚ ਨਸ਼ਿਆਂ ਵਿਰੁੱਧ ਇਕ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ ਧੰਦਿਆਂ 'ਚ ਸ਼ਾਮਲ 70 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਜੇਲ੍ਹ ਦੀਆਂ ਸੀਖਾਂ ਪਿੱਛੇ ਪਹੁੰਚਾਇਆ ਜਾ ਚੁੱਕਾ ਹੈ। ਕਟਾਰੀਆ ਨੇ ਦ੍ਰਿੜ੍ਹਤਾ ਨਾਲ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਇਹ ਫ਼ੈਸਲਾਕੁੰਨ ਜੰਗ ਆਉਣ ਵਾਲੇ ਸਮੇਂ 'ਚ ਵੀ ਜਾਰੀ ਰਹੇਗੀ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ ਨੇ ਬੱਸ ਸਟੈਂਡ 'ਤੇ...

ਰਾਜਪਾਲ ਨੇ ਲੋਕਾਂ ਦੀਆਂ ਰੋਜ਼ਮੱਰਾ ਦੀਆਂ ਮੁਸ਼ਕਿਲਾਂ ਦਾ ਜ਼ਿਕਰ ਕਰਦੇ ਕਿਹਾ ਕਿ ਜ਼ੀਰਕਪੁਰ ਖੇਤਰ 'ਚ ਲੱਗਣ ਵਾਲੇ ਭਾਰੀ ਟ੍ਰੈਫ਼ਿਕ ਜਾਮ ਤੋਂ ਆਮ ਜਨਤਾ ਨੂੰ ਜਲਦ ਰਾਹਤ ਦਿਵਾਉਣ ਲਈ ਪ੍ਰਸ਼ਾਸਨ ਵੱਲੋਂ ਠੋਸ ਯਤਨ ਕੀਤੇ ਜਾ ਰਹੇ ਹਨ। ਲੋਕਾਂ ਨੂੰ ਘੰਟਿਆਂਬੱਧੀ ਜਾਮ 'ਚ ਫਸਣਾ ਪੈਂਦਾ ਹੈ, ਜਿਸ ਕਾਰਨ ਇਸ ਸਮੱਸਿਆ ਦਾ ਸਥਾਈ ਹੱਲ ਪਹਿਲ ਦੇ ਆਧਾਰ 'ਤੇ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖਿਆ ਦੇ ਖੇਤਰ 'ਚ ਹੋਈ ਤਰੱਕੀ ਬਾਰੇ ਬੋਲਦਿਆਂ ਕਿਹਾ ਕਿ ਸ਼ਹਿਰ ਦੇ ਵਿੱਦਿਅਕ ਅਦਾਰਿਆਂ 'ਚ ਅਤਿ-ਆਧੁਨਿਕ ਸਹੂਲਤਾਂ ਦਾ ਵਿਸਥਾਰ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ।

ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News