ਸੁਖਬੀਰ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਤਾਰ

Saturday, Mar 23, 2019 - 10:36 AM (IST)

ਸੁਖਬੀਰ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਤਾਰ

ਚੰਡੀਗੜ੍ਹ(ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਤਾਰ ਕਰਦਿਆਂ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੂੰ ਇਸ ਵਿਚ ਸ਼ਾਮਲ ਕੀਤਾ ਹੈ। ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਰਵਿੰਦਰ ਪੱਪੂ ਮੋਗ, ਅਮਰਜੀਤ ਸਿੰਘ ਪੱਪੂ ਜਲੰਧਰ, ਸੰਦੀਪ ਸਿੰਘ ਰੰਧਾਵਾ ਫਤਿਹਗੜ੍ਹ ਚੂੜੀਆਂ ਅਤੇ ਰੁਪਿੰਡ ਸਿੰਘ ਸੰਧੂ ਬਰਨਾਲਾ ਨੂੰ ਦਲ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ। ਗੁਰਲਾਲ ਸਿੰਘ ਦਾਨੇਵਾਲੀਆ ਅਬੋਹਰ, ਪ੍ਰਤਾਪ ਭੱਟੀ ਫਤਿਹਗੜ੍ਹ ਚੂੜੀਆਂ ਅਤੇ ਪਰਮਜੀਤ ਸਿੰਘ ਰੇਰੂ ਜਲੰਧਰ ਨੂੰ ਪਾਰਟੀ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਇਸੇ ਤਰ੍ਹਾਂ ਪਾਰਟੀ ਦਾ ਵਪਾਰ ਵਿੰਗ ਵਿਚ ਵਾਧਾ ਕਰਦਿਆਂ ਹਰੀ ਸਿੰਘ ਨੂੰ ਵਪਾਰ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸਰੂਪ ਚੰਦ ਸਿੰਗਲਾ ਸਾਬਕਾ ਵਿਧਾਇਕ ਨੂੰ ਵਪਾਰ ਵਿੰਗ ਦਾ ਜਨਰਲ ਸਕੱਤਰ ਅਤੇ ਇੰਚਾਰਜ ਮਾਲਵਾ ਜ਼ੋਨ 1, ਜੀਵਨ ਧਵਨ ਲੁਧਿਆਣਾ ਨੂੰ ਵਪਾਰ ਵਿੰਗ ਦਾ ਜਨਰਲ ਸਕੱਤਰ ਅਤੇ ਇੰਚਾਰਜ ਮਾਲਵਾ ਜ਼ੋਨ 2 ਅਤੇ ਰਜਿੰਦਰ ਸਿੰਘ ਮਰਵਾਹਾ ਨੂੰ ਵਪਾਰ ਵਿੰਗ ਦਾ ਜਨਰਲ ਸਕੱਤਰ ਅਤੇ ਇੰਚਾਰਜ ਮਾਝਾ ਜ਼ੋਨ ਨਿਯੁਕਤ ਕੀਤਾ ਗਿਆ ਹੈ। ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੂੰ ਲੀਗਲ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਮਾਝਾ ਜ਼ੋਨ ਦਾ ਪ੍ਰਧਾਨ ਬਣਾਇਆ ਗਿਆ ਹੈ।


author

cherry

Content Editor

Related News