ਚੰਡੀਗੜ੍ਹ : ਸੁਖਨਾ ਝੀਲ 'ਤੇ ਮੱਛੀਆਂ ਫੜ੍ਹਨ ਆਏ ਵਿਅਕਤੀ ਵੱਲੋਂ ਖ਼ੁਦਕੁਸ਼ੀ, 2 ਦਿਨ ਬਾਅਦ ਫੁੱਲ ਕੇ ਪਾਣੀ 'ਤੇ ਆਈ ਲਾਸ਼
Monday, Jul 04, 2022 - 11:07 AM (IST)
ਚੰਡੀਗੜ੍ਹ (ਸੁਸ਼ੀਲ) : ਸੁਖਨਾ ਝੀਲ ਦੇ ਰੈਗੂਲੇਟਰੀ ਐਂਡ ਕੋਲ ਮੱਛੀਆਂ ਫੜ੍ਹਨ ਵਾਲੇ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ। 2 ਦਿਨਾਂ ਬਾਅਦ ਉਸ ਦੀ ਲਾਸ਼ ਫੁੱਲ ਕੇ ਪਾਣੀ ਦੇ ਉੱਪਰ ਆ ਗਈ, ਜਿਸ ਤੋਂ ਬਾਅਦ ਮਾਮਲਾ ਸਾਹਮਣੇ ਆਇਆ। ਇਸ ਤੋਂ ਬਾਅਦ ਲੋਕਾਂ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਸੈਕਟਰ-3 ਅਤੇ ਸੁਖਨਾ ਚੌਂਕੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਪਾਣੀ 'ਚੋਂ ਬਾਹਰ ਕੱਢਵਾ ਕੇ ਸੈਕਟਰ-16 ਜਨਰਲ ਹਸਪਤਾਲ ਦੇ ਮੁਰਦਾਘਰ 'ਚ ਰੱਖਵਾ ਦਿੱਤਾ।
ਮ੍ਰਿਤਕ ਦੀ ਪਛਾਣ ਸੁਖਨਾ ਝੀਲ ਪਿੱਛੇ ਸਥਿਤ ਕਾਲੋਨੀ ਦੇ ਰਹਿਣ ਵਾਲੇ ਮੋਹਨ ਸਿੰਘ ਵੱਜੋਂ ਹੋਈ ਹੈ। ਉਹ ਦੋ ਦਿਨਾਂ ਤੋਂ ਘਰੋਂ ਲਾਪਤਾ ਸੀ। ਸੁਖਨਾ ਝੀਲ ਚੌਂਕੀ ਪੁਲਸ ਨੇ ਮਾਮਲੇ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ। ਸੁਖਨਾ ਝੀਲ ’ਤੇ ਸੈਰ ਕਰ ਰਹੇ ਲੋਕਾਂ ਨੇ ਐਤਵਾਰ ਸਵੇਰੇ 9 ਵਜੇ ਇਕ ਵਿਅਕਤੀ ਨੂੰ ਪਾਣੀ 'ਚ ਤੈਰਦੇ ਦੇਖਿਆ। ਇਸ ਤੋਂ ਬਾਅਦ ਲੋਕਾਂ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਵਿਅਕਤੀ ਨੂੰ ਕਿਸ਼ਤੀ ਰਾਹੀਂ ਪਾਣੀ 'ਚੋਂ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ : ਚੰਡੀਗੜ੍ਹ : ਸੈਕਟਰ-26 ਦੀ ਮੰਡੀ 'ਚ ਖੂਨੀ ਟਕਰਾਅ, ਅੰਬ ਵਿਕਰੇਤਾਵਾਂ ਨੇ ਕੱਢ ਲਏ ਚਾਕੂ
ਉਕਤ ਵਿਅਕਤੀ ਦੀ ਜੇਬ 'ਚੋਂ ਦਸਤਾਵੇਜ਼ ਮਿਲੇ ਹਨ, ਜਿਨ੍ਹਾਂ ਤੋਂ ਉਸ ਦੀ ਪਛਾਣ ਸੁਖਨਾ ਝੀਲ ਦੇ ਪਿੱਛੇ ਸਥਿਤ ਇਕ ਕਾਲੋਨੀ ਦੇ ਰਹਿਣ ਵਾਲੇ ਮੋਹਨ ਸਿੰਘ ਵੱਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੋਹਨ ਸਿੰਘ ਘਰ 'ਚ ਇਕੱਲਾ ਰਹਿੰਦਾ ਸੀ ਅਤੇ ਦੋ ਦਿਨਾਂ ਤੋਂ ਲਾਪਤਾ ਸੀ। ਉਸ ਦਾ ਵਿਆਹ ਨਹੀਂ ਹੋਇਆ ਸੀ। ਉਨ੍ਹਾਂ ਨੇ ਦੱਸਿਆ ਕਿ ਮੋਹਨ ਸਿੰਘ ਅਕਸਰ ਸੁਖਨਾ ਝੀਲ 'ਚ ਮੱਛੀਆਂ ਫੜ੍ਹਨ ਲਈ ਆਉਂਦਾ ਸੀ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ