'ਆਪ' ਤੇ ਸ਼੍ਰੋਮਣੀ ਅਕਾਲੀ ਦਲ 'ਤੇ ਭੜਕੇ ਸੁਖਪਾਲ ਖਹਿਰਾ, ਦਿੱਤਾ ਵੱਡਾ ਬਿਆਨ
Wednesday, Oct 21, 2020 - 02:38 PM (IST)
ਚੰਡੀਗੜ੍ਹ: ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਖ਼ਤਮ ਹੋਣ ਮਗਰੋਂ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਲੰਮੇਂ ਹੱਥੀ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਹਿਰਾ ਨੇ ਕਿਹਾ ਕਿ ਕੱਲ੍ਹ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਸਰਕਾਰ ਦੇ ਸਾਰੇ ਬਿੱਲਾਂ 'ਤੇ ਪੂਰਾ ਸਮਰਥਨ ਦਿੱਤਾ ਅਤੇ ਰਾਜਪਾਲ ਨੂੰ ਸੌਂਪਣ ਵੇਲੇ ਵੀ ਨਾਲ ਗਏ ਪਰ ਕੁਝ ਹੀ ਪਲਾਂ ਬਾਅਦ ਮੀਡੀਆ ਕੋਲ ਜਾ ਕੇ ਦੋਵੇਂ ਪਾਰਟੀਆਂ ਵੱਖੋ-ਵੱਖਰੇ ਬਿਆਨ ਦਿੰਦਿਆਂ ਨਜ਼ਰ ਆਈਆਂ।
ਇਹ ਵੀ ਪੜ੍ਹੋ : ਢਾਈ ਸਾਲਾਂ ਬੱਚੀ ਨਾਲ ਦਰਿੰਦਗੀ, ਜ਼ਬਰ-ਜ਼ਿਨਾਹ ਤੋਂ ਬਾਅਦ ਬੇਰਹਿਮੀ ਨਾਲ ਕਤਲ
ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਸਰਕਾਰ ਨੇ 7 ਬਿੱਲ ਪਾਸ ਕਰਨੇ ਸੀ ਪਰ ਸ਼ੁਰੂਆਤ 'ਚ ਹੀ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਨੇ ਸਪੀਕਰ ਨਾਲ ਬਦਕਲਾਮੀ ਕੀਤੀ, ਜਿਸ ਕਾਰਨ ਸਾਰੇ ਹਾਊਸ 'ਚ ਵੱਡੇ ਪੱਧਰ 'ਤੇ ਰੌਲਾ ਪੈ ਗਿਆ। ਇਸ ਰੌਲੇ 'ਚ ਹੀ 7 ਬਿੱਲ ਪਾਸ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸਰਕਾਰਾਂ ਤਾਂ ਅਜਿਹਾ ਮੌਕਾ ਲੱਭਦੀਆਂ ਹੁੰਦੀਆਂ ਹਨ, ਜਿਸ 'ਚ ਬਿਨਾਂ ਕਿਸੇ ਰੁਕਾਵਟ ਦੇ ਉਹ ਆਪਣਾ ਕੰਮ ਕਰ ਸਕਣ। ਇਹ ਮੌਕਾ ਅੱਜ ਆਮ ਆਦਮੀ ਪਾਰਟੀ ਦੀ ਲੀਡਰਸ਼ਿੱਪ ਨੇ ਉਨ੍ਹਾਂ ਨੂੰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਹਾਊਸ ਅੰਦਰ ਕੁਝ ਕੁਝ ਹੋਰ ਕਹਿੰਦੇ ਹਨ ਤੇ ਬਾਹਰ ਲੋਕਾਂ ਸਾਹਮਣੇ ਕੁਝ ਹੋਰ ਕਹਿ ਰਹੇ ਹਨ। ਉਨ੍ਹਾਂ ਕਿਹਾ ਕਿ ਅੰਦਰ ਅਕਾਲੀ ਦਲ ਨੇ ਵੀ ਸਾਰੇ ਬਿੱਲਾਂ ਨੂੰ ਸਮਰਥਨ ਦਿੱਤਾ। ਇਨ੍ਹਾਂ ਬਿੱਲਾਂ ਦਾ ਨਾ ਅਕਾਲੀ ਦਲ ਨੇ ਵਿਰੋਧ ਕੀਤਾ ਤੇ ਹੀ ਆਮ ਆਦਮੀ ਪਾਰਟੀ ਨੇ। ਇਹ ਫ਼ਰਜ਼ੀ ਇਨਕਲਾਬੀ ਦੋਗਲੀਆਂ ਗੱਲਾਂ ਕਰਦੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਇਹ ਕਹਿਣ 'ਚ ਕੋਈ ਅਫ਼ਸੋਸ ਨਹੀਂ ਹੈ ਕਿ ਇਹ ਸਿਰਫ਼ ਸਿਆਸਤ ਕਰ ਰਹੇ ਹਨ, ਜਿਸ ਨੂੰ ਪੰਜਾਬ ਦੇ ਲੋਕ ਵੇਖ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ਸਰਕਾਰ 'ਤੇ ਬੋਲਦਿਆਂ ਕਿਹਾ ਕਿ ਪਿਛਲੇ 4 ਸਾਲਾ 'ਚ ਕਿਸਾਨੀ ਮੁੱਦਿਆ, ਬੇਰੋਜ਼ਗਾਰੀ ਤੇ ਨਸ਼ਿਆਂ ਦੇ ਮਾਮਲੇ 'ਤੇ ਬੁਰੀ ਤਰ੍ਹਾਂ ਫ਼ੇਲ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਮਿਲ ਕੇ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।
ਇਹ ਵੀ ਪੜ੍ਹੋ : ਟਰੱਕ ਦੀ ਟੱਕਰ ਨਾਲ 5 ਵਾਰ ਪਲਟਿਆ ਜੁਗਾੜੂ ਵਾਹਨ, ਇਕ ਹੀ ਪਰਿਵਾਰ ਦੇ 3 ਜੀਆਂ ਸਮੇਤ 6 ਦੀ ਦਰਦਨਾਕ ਮੌਤ