ਚੰਡੀਗੜ੍ਹ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਸੰਮੇਲਨ ਨੂੰ ਕਰਨਗੇ ਸੰਬੋਧਨ
Saturday, Jul 30, 2022 - 12:37 PM (IST)
ਚੰਡੀਗੜ੍ਹ - ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਪਹੁੰਚ ਗਏ ਹਨ। ਦੱਸ ਦੇਈਏ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਵਿਖੇ ਅੱਜ 'ਨਸ਼ੀਲੀਆਂ ਦਵਾਈਆਂ ਦੀ ਤਸਕਰੀ ਅਤੇ ਰਾਸ਼ਟਰੀ ਸੁਰੱਖਿਆ' ਵਿਸ਼ੇ 'ਤੇ ਹੋਣ ਵਾਲੇ ਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕਰਨ ਵਾਲੇ ਹਨ। ਇਹ ਜਾਣਕਾਰੀ ਗ੍ਰਹਿ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਦਿੱਤੀ ਸੀ।
ਪੜ੍ਹੋ ਇਹ ਵੀ ਖ਼ਬਰ: ਲੁਧਿਆਣਾ: ਬੈਂਕ ਦੇ ਸੁਰੱਖਿਆ ਗਾਰਡ ਨੇ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ, ਬਾਥਰੂਮ ‘ਚੋਂ ਮਿਲੀ ਲਾਸ਼
ਮਿਲੀ ਜਾਣਕਾਰੀ ਅਨੁਸਾਰ ਇਸ ਸੰਮੇਲਨ 'ਚ ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਪੰਜਾਬ ਦੇ ਮੁੱਖ ਮੰਤਰੀ, ਚੰਡੀਗੜ੍ਹ ਦੇ ਪ੍ਰਸ਼ਾਸਕ, ਬੀ.ਐੱਸ.ਐੱਫ., ਐੱਨ.ਆਈ.ਏ. ਅਤੇ ਐੱਨ.ਸੀ.ਬੀ. ਦੇ ਨਾਲ ਰਾਜਾਂ ਦੇ ਏ.ਐੱਨ.ਟੀ.ਐੱਫ. ਮੁਖੀ ਤੇ ਐੱਨ.ਸੀ.ਓ.ਆਰ.ਡੀ. ਮੈਂਬਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਣਗੇ।
ਪੜ੍ਹੋ ਇਹ ਵੀ ਖ਼ਬਰ: ਸਕਿਓਰਿਟੀ ਵਾਪਸ ਲੈਣ ਸਬੰਧੀ ਸੂਚਨਾ ਲੀਕ ਹੋਣ ਦਾ ਮਾਮਲਾ, ਸਰਕਾਰ ਨੇ ਸੀਲਬੰਦ ਰਿਪੋਰਟ ਲਈ ਮੰਗਿਆ ਸਮਾਂ