ਸ਼ਿਮਲਾ ਜਿੰਨਾ ਠੰਡਾ ਚੰਡੀਗੜ੍ਹ,  ਚੰਡੀਗੜ੍ਹ ਮੌਸਮ ਕੇਂਦਰ ਵਲੋਂ ਯੈਲੋ ਅਲਰਟ ਜਾਰੀ

01/03/2024 4:15:48 PM

ਚੰਡੀਗੜ੍ਹ (ਪਾਲ) : ਪਿਛਲੇ ਕਈ ਦਿਨਾਂ ਤੋਂ ਪੈ ਰਹੀ ਧੁੰਦ ਦੇ ਕਹਿਰ ਤੋਂ ਮੰਗਲਵਾਰ ਕੁਝ ਰਾਹਤ ਮਿਲੀ। ਸਵੇਰ ਤੋਂ ਹੀ ਸ਼ਹਿਰ ’ਚ ਧੁੱਪ ਨਿਕਲਣ ਕਾਰਨ ਤਾਪਮਾਨ ’ਚ ਵੀ ਵਾਧਾ ਦੇਖਣ ਨੂੰ ਮਿਲਿਆ। ਇਕ ਦਿਨ ਪਹਿਲਾਂ 11 ਡਿਗਰੀ ਤਕ ਪਹੁੰਚਿਆ ਪਾਰਾ ਮੰਗਲਵਾਰ ਫਿਰ 14.8 ਡਿਗਰੀ ਦਰਜ ਕੀਤਾ ਗਿਆ। ਉਂਝ ਧੁੱਪ ਨਿਕਲਣ ਦੇ ਬਾਵਜੂਦ ਸੀਤ ਲਹਿਰ ਚੱਲ ਰਹੀ ਸੀ, ਜਿਸ ਕਾਰਨ ਠੰਡ ਬਣੀ ਰਹੀ। ਚੰਡੀਗੜ੍ਹ ਮੌਸਮ ਕੇਂਦਰ ਨੇ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਉਸ ਨੇ ਹਲਕੀ ਤੋਂ ਸੰਘਣੀ ਧੁੰਦ ਦੀ ਚਿਤਾਵਨੀ ਵੀ ਦਿੱਤੀ ਹੈ। ਰਾਤ ਦੇ ਤਾਪਮਾਨ ’ਚ ਫਿਲਹਾਲ ਕੋਈ ਗਿਰਾਵਟ ਨਹੀਂ ਦੇਖਣ ਨੂੰ ਮਿਲੇਗੀ। ਘੱਟੋ-ਘੱਟ ਤਾਪਮਾਨ 10 ਤੋਂ 9 ਡਿਗਰੀ ਦੇ ਵਿਚਕਾਰ ਰਹੇਗਾ। ਉਥੇ ਹੀ ਵੱਧ ਤੋਂ ਵੱਧ ਤਾਪਮਾਨ ਤਿੰਨ ਦਿਨਾਂ ’ਚ 15 ਤੋਂ 16 ਤਕ ਦਰਜ ਕੀਤੇ ਜਾਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪਹਿਲਾਂ ਲੋਕ ਸਭਾ ਤਾਂ ਬਾਅਦ ’ਚ ਵਿਧਾਨ ਸਭਾ ’ਚ ਜਨਤਾ ਕਰੇਗੀ ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ

ਦੱਸਣਯੋਗ ਹੈ ਕਿ ਪੰਜਾਬ ’ਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਕਾਰਨ ਲੋਕ ਆਪਣੇ ਘਰਾਂ ’ਚ ਬੈਠਣ ਲਈ ਮਜਬੂਰ ਹਨ। ਇਸ ਦੌਰਾਨ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਅਜੇ ਧੁੰਦ ਅਤੇ ਹੱਡ ਚੀਰਵੀਂ ਠੰਡ ਦਾ ਕਹਿਰ ਜਾਰੀ ਰਹੇਗਾ। ਵਿਭਾਗ ਵੱਲੋਂ ਬੁੱਧਵਾਰ ਮਤਲਬ ਕਿ ਅੱਜ ਤੋਂ 4 ਦਿਨਾਂ ਤੱਕ ਸੰਘਣੀ ਧੁੰਦ ਅਤੇ ਕੋਲਡ ਡੇਅ ਦਾ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਪੰਜਾਬ 'ਚ ਮੌਸਮ ਖ਼ੁਸ਼ਕ ਰਹੇਗਾ ਅਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ ਅਤੇ ਕਿਹਾ ਗਿਆ ਹੈ ਕਿ ਲੋਕਾਂ ਨੂੰ ਆਪਣਾ ਧਿਆਨ ਰੱਖਣਾ ਪਵੇਗਾ। ਵਿਭਾਗ ਨੇ ਲੋਕਾਂ ਨੂੰ ਹੌਲੀ ਗੱਡੀ ਚਲਾਉਣ ਅਤੇ ਪੈਦਲ ਚੱਲਣ ਆਦਿ ਤੋਂ ਬਚਣ ਦੀ ਸਲਾਹ ਦਿੱਤੀ ਹੈ। ਵਿਭਾਗ ਵੱਲੋਂ ਧੁੰਦ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਅਤੇ ਬਹੁਤ ਜ਼ਰੂਰੀ ਹੋਣ 'ਤੇ ਹੀ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਗਈ ਹੈ ਕਿਉਂਕਿ ਧੁੰਦ ਦਾ ਸਿੱਧਾ ਅਸਰ ਫੇਫੜਿਆਂ, ਅਤੇ ਅੱਖਾਂ 'ਤੇ ਪੈ ਰਿਹਾ ਹੈ, ਜੋ ਕਿ ਹਾਨੀਕਾਰਕ ਹੈ।

ਇਹ ਵੀ ਪੜ੍ਹੋ : ਪੁਲਸ ਨੇ ਸ਼ੁਰੂ ਕੀਤੀ ਨਵੀਂ ਪਹਿਲ : ਟ੍ਰੈਫ਼ਿਕ ਕਾਨੂੰਨ ਦੀ ਪਾਲਣਾ ਕਰਨ ਵਾਲਿਆਂ ਨੂੰ ਇੰਝ ਕੀਤਾ ਸਨਮਾਨਿਤ 

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Anuradha

Content Editor

Related News