ਬੂੰਦਾਬਾਂਦੀ ਨਾਲ ਘੱਟ ਹੋਈ ਗਰਮੀ, ਅੱਜ ਵੀ ਮੀਂਹ ਦੇ ਆਸਾਰ

06/18/2019 10:17:49 AM

ਚੰਡੀਗੜ੍ਹ (ਵੈਭਵ) : ਦਿਨ ਭਰ ਤੇਜ਼ ਧੁੱਪ ਰਹਿਣ ਦੇ ਬਾਅਦ ਸੋਮਵਾਰ ਸ਼ਾਮ 4 ਵਜੇ ਸ਼ਹਿਰ ਵਿਚ ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ। ਇਨ੍ਹਾਂ ਤੇਜ਼ ਹਵਾਵਾਂ ਕਾਰਨ ਕਾਫੀ ਦੇਰ ਤੱਕ ਸੜਕਾਂ 'ਤੇ ਆਉਣ ਜਾਣ ਵਾਲੇ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਝੱਲਣੀ ਪਈ। ਉਥੇ ਹੀ ਆਸਮਾਨ ਵਿਚ ਕਾਲੇ ਬੱਦਲ ਘਿਰ ਆਏ। ਇਸ ਦੌਰਾਨ ਸ਼ਹਿਰ ਦੇ ਕੁਝ ਹਿੱਸਿਆਂ ਵਿਚ ਕੋਈ ਹਲਕੀ ਬੂੰਦਾਬਾਂਦੀ ਨਹੀਂ, ਮੌਸਮ ਨੂੰ ਠੰਡਾ ਬਣਾ ਦਿੱਤਾ। ਸੋਮਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 1 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ ਵਿਚ 3 ਡਿਗਰੀ ਤੱਕ ਦਾ ਇਜਾਫਾ ਹੋਇਆ। ਮੌਸਮ ਵਿਭਾਗ ਅਨੁਸਾਰ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39. 6 ਡਿਗਰੀ ਅਤੇ ਘੱਟ ਤੋਂ ਘੱਟ 28.2 ਡਿਗਰੀ ਰਿਹਾ।

ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਬੱਦਲ ਛਾਏ ਰਹਿਣਗੇ ਅਤੇ ਮੀਂਹ ਦੀ ਵੀ ਉਮੀਦ ਹੈ। ਅਜਿਹੇ ਵਿਚ ਸ਼ਹਿਰ ਦਾ ਵੱਧ ਤੋ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ। ਬੁੱਧਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ, ਜਦਿਕ ਵੀਰਵਾਰ ਨੂੰ ਬੱਦਲ ਛਾਏ ਰਹਿਣਗੇ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਤੱਕ ਪਹੁੰਚ ਸਕਦਾ ਹੈ।


cherry

Content Editor

Related News