ਚੰਡੀਗੜ੍ਹ ਵਿਚ ਨਹੀਂ ਲੱਗੇਗਾ ਲਾਕਡਾਊਨ ਤੇ ਵੀਕੈਂਡ ਲਾਕਡਾਊਨ

Friday, Apr 23, 2021 - 09:25 PM (IST)

ਚੰਡੀਗੜ੍ਹ ਵਿਚ ਨਹੀਂ ਲੱਗੇਗਾ ਲਾਕਡਾਊਨ ਤੇ ਵੀਕੈਂਡ ਲਾਕਡਾਊਨ

ਚੰਡੀਗੜ੍ਹ (ਏਜੰਸੀ)- ਚੰਡੀਗੜ੍ਹ ਵਿਚ ਇਕ ਹਫਤੇ ਦਾ ਲਾਕਡਾਊਨ ਨਹੀਂ ਲੱਗੇਗਾ ਅਤੇ ਨਾ ਹੀ ਵੀਕੈਂਡ ਲਾਕਡਾਊਨ ਹੋਵੇਗਾ। ਸ਼ੁੱਕਰਵਾਰ ਨੂੰ ਪ੍ਰਸ਼ਾਸਨਿਕ ਵੀ.ਪੀ. ਸਿੰਘ ਬਦਨੌਰ ਦੀ ਪ੍ਰਧਾਨਗੀ ਵਿਚ ਹੋਈ ਵਾਰ ਰੂਮ ਦੀ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ। ਦੱਸ ਦਈਏ ਕਿ ਸ਼ਹਿਰ ਦੇ ਵਪਾਰੀਆਂ ਦੇ ਵਿਰੋਧ ਤੋਂ ਬਾਅਦ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ। 
ਲਾਕਡਾਊ ਦੇ ਫੈਸਲੇ 'ਤੇ ਸ਼ਹਿਰ ਦੇ ਪ੍ਰਸਿੱਧ ਵਪਾਰੀਆਂ ਨੇ ਵੀਰਵਾਰ ਨੂੰ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਦੇ ਸਲਾਹਕਾਰ ਮਨੋਜ ਪਰੀਦਾ ਦੇ ਨਾਲ ਮੀਟਿੰਗ ਕੀਤੀ ਸੀ। ਵਪਾਰੀਆਂ ਦਾ ਕਹਿਣਾ ਸੀ ਕਿ ਵੀਕੈਂਡ ਲਾਕਡਾਊਨ ਦੀ ਵਜ੍ਹਾ ਨਾਲ ਉਨ੍ਹਾਂ ਦੇ ਕਾਰੋਬਾਰ ਵਿਚ ਕਾਫੀ ਜ਼ਿਆਦਾ ਨੁਕਸਾਨ ਹੋ ਰਿਹਾ ਹੈ। ਉਥੇ ਹੀ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ਵਿਚ ਵੀ ਕਿਹਾ ਸੀ ਕਿ ਲਾਕਡਾਊਨ ਨੂੰ ਅੰਤਿਮ ਬਦਲ ਵਜੋਂ ਹੀ ਇਸਤੇਮਾਲ ਕੀਤਾ ਜਾਵੇ। ਅਜਿਹੇ ਵਿਚ ਚੰਡੀਗੜ੍ਹ ਪ੍ਰਸ਼ਾਸਨ ਨੇ ਆਪਣੇ ਫੈਸਲੇ ਨੂੰ ਰਿਵਾਈਜ਼ ਕੀਤਾ ਹੈ।

ਇਹ ਵੀ ਪੜ੍ਹੋ : ਗਾਂਧੀ ਵਨੀਤਾ ਆਸ਼ਰਮ ਦੀਆਂ 40 ਤੋਂ ਵੱਧ ਕੁੜੀਆਂ ਕੋਰੋਨਾ ਪਾਜ਼ੇਟਿਵ, ਸਿਹਤ ਮਹਿਕਮੇ ’ਚ ਪਈਆਂ ਭਾਜੜਾਂ
ਉਥੇ ਹੀ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਲਗਾਏ ਗਏ ਨਾਈਟ ਕਰਫਿਊ ਦੀ ਮਿਆਦ ਨੂੰ ਵੀ ਘੱਟ ਕਰ ਦਿੱਤਾ ਹੈ। ਹੁਣ ਚੰਡੀਗੜ੍ਹ ਵਿਚ ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ ਪੰਜ ਵਜੇ ਤੱਕ ਲਾਗੂ ਰਹੇਗਾ। ਦੱਸ ਦਈਏ ਕਿ ਵੀਕੈਂਡ ਲਾਕਡਾਊਨ ਦੇ ਫੈਸਲੇ ਦਾ ਸ਼ਹਿਰ ਸਣੇ ਕਾਰੋਬਾਰੀ ਅਤੇ ਵਪਾਰੀ ਵਿਰੋਧ ਕਰ ਰਹੇ ਸਨ। ਵਪਾਰੀਆਂ ਦਾ ਕਹਿਣਾ ਹੈ ਕਿ ਵੀਕੈਂਡ ਲਾਕਡਾਊਨ ਨਾਲ ਉਨ੍ਹਾਂ ਨੂੰ ਸਭ ਤੋਂ ਜ਼ਿਆਦਾ ਨੁਕਸਾਨ ਹੋ ਰਿਹਾ ਹੈ ਅਤੇ ਨਾਈਟ ਕਰਫਿਊ ਕਾਰਣ ਹੋਟਲ, ਰੈਸਟੋਰੈਂਟ ਕਾਰੋਬਾਰੀਆਂ ਦੀ ਪਰੇਸ਼ਾਨੀ ਵਧ ਗਈ ਹੈ। ਇਸ ਲਈ ਪ੍ਰਸ਼ਾਸਨ ਨੂੰ ਆਪਣੇ ਇਸ ਫੈਸਲੇ 'ਤੇ ਮੁੜ ਵਿਚਾਰ ਕਰ ਕੇ ਸ਼ਹਿਰ ਦੇ ਕਾਰੋਬਾਰੀਆਂ ਅਤੇ ਵਪਾਰੀਆਂ ਨੂੰ ਰਾਹਤ ਦਿੱਤੀ ਜਾਣੀ ਚਾਹੀਦੀ ਹੈ। 

ਤੁਹਾਨੂੰ ਇਹ ਖਬਰ ਕਿਹੋ ਜਿਹੀ ਲੱਗੀ ਸਾਨੂੰ ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ। 


author

Sunny Mehra

Content Editor

Related News