ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ 'ਚ ਬਦਲਾਅ, ਖ਼ਬਰ 'ਚ ਪੜ੍ਹੋ ਪ੍ਰੋਗਰਾਮ ਦਾ ਨਵਾਂ ਸ਼ਡਿਊਲ
Friday, Oct 30, 2026 - 04:01 PM (IST)
ਚੰਡੀਗੜ੍ਹ (ਮਨਪ੍ਰੀਤ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ ਦੇ ਪ੍ਰੋਗਰਾਮ 'ਚ ਤਬਦੀਲੀ ਕੀਤੀ ਗਈ ਹੈ। ਹੁਣ ਉਹ 1 ਨਵੰਬਰ ਨੂੰ ਸਵੇਰੇ ਪਹੁੰਚਣ ਦੀ ਬਜਾਏ 31 ਅਕਤੂਬਰ ਦੀ ਸ਼ਾਮ ਨੂੰ ਹੀ ਚੰਡੀਗੜ੍ਹ ਹਵਾਈ ਅੱਡੇ ’ਤੇ ਪਹੁੰਚਣਗੇ। ਇੱਥੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਉਹ ਪੰਚਕੂਲਾ ਜਾਣਗੇ, ਜਿੱਥੇ ਰਾਤ ਦਾ ਠਹਿਰਾਅ ਕਰਨਗੇ। ਅਗਲੇ ਦਿਨ ਸਵੇਰੇ ਕਰੀਬ 10 ਵਜੇ ਉਹ ਸੈਕਟਰ-26 ਸਥਿਤ ਪੁਲਸ ਲਾਈਨਜ਼ 'ਚ ਪੁਲਸ ਸਥਾਪਨਾ ਦਿਵਸ ਸਮਾਗਮ 'ਚ ਸ਼ਿਰੱਕਤ ਕਰਨਗੇ। ਇਸ ਤੋਂ ਬਾਅਦ ਸੈਕਟਰ-17 ਦੇ ਤਿਰੰਗਾ ਪਾਰਕ 'ਚ ਹੋਣ ਵਾਲੇ ਸਮਾਗਮ 'ਚ ਸ਼ਾਮਲ ਹੋਣਗੇ ਗ੍ਰਹਿ ਮੰਤਰੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਪੁਲਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਪੁਲਸ ਲਾਈਨਜ਼ ਅਤੇ ਤਿਰੰਗਾ ਪਾਰਕ ਵਿਖੇ ਹੋਣ ਵਾਲੇ ਦੋਵਾਂ ਪ੍ਰੋਗਰਾਮਾਂ ਲਈ ਬਹੁ-ਪੱਧਰੀ ਸੁਰੱਖਿਆ ਘੇਰਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੇ ਕਾਫ਼ਲੇ ਦੀ ਆਵਾਜਾਈ ਨੂੰ ਸੁਰੱਖਿਅਤ ਅਤੇ ਸੁਚਾਰੂ ਬਣਾਉਣ ਲਈ ਅੱਜ ਹਵਾਈ ਅੱਡੇ ਤੋਂ ਦੋਵਾਂ ਸਮਾਗਮ ਵਾਲੀਆਂ ਥਾਵਾਂ ਤੱਕ ਪੂਰੇ ਰੂਟ ਦੀ ਰਿਹਰਸਲ ਕੀਤੀ ਜਾਵੇਗੀ। ਇਸ ਦੌਰਾਨ ਰਸਤੇ 'ਚ ਪੈਂਦੀਆਂ ਸੰਵੇਦਨਸ਼ੀਲ ਥਾਵਾਂ ਦਾ ਵੀ ਜਾਇਜ਼ਾ ਲਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਤੇ PRTC ਦੇ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, 31 ਅਕਤੂਬਰ ਨੂੰ ਆ ਸਕਦੈ ਵੱਡਾ ਫ਼ੈਸਲਾ
ਸੁਰੱਖਿਆ ਪ੍ਰਬੰਧਾਂ ਤਹਿਤ ਸਮਾਗਮ ਵਾਲੀਆਂ ਥਾਵਾਂ ਦੇ ਆਲੇ-ਦੁਆਲੇ ਉੱਚੀਆਂ ਇਮਾਰਤਾਂ ’ਤੇ ਸਨਾਈਪਰ ਤਾਇਨਾਤ ਕੀਤੇ ਜਾਣਗੇ। ਇਸ ਤੋਂ ਇਲਾਵਾ ਮੈਟਲ ਡਿਟੈਕਟਰ, ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਵੀ ਤਾਇਨਾਤ ਰਹਿਣਗੇ। ਐੱਸ. ਪੀ. ਜੀ. ਦੇ ਨਾਲ ਚੰਡੀਗੜ੍ਹ ਪੁਲਸ ਦੇ ਵਿਸ਼ੇਸ਼ ਕਮਾਂਡੋ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਣਗੇ। ਪੁਲਸ ਵੱਲੋਂ ਵਾਧੂ ਸੁਰੱਖਿਆ ਘੇਰਾ ਬਣਾਉਣ ਦੇ ਨਾਲ ਸ਼ੱਕੀ ਗਤੀਵਿਧੀਆਂ ’ਤੇ ਵੀ ਨਜ਼ਰ ਰੱਖੀ ਜਾਵੇਗੀ। ਦੂਜੇ ਪਾਸੇ ਸੈਕਟਰ-17 ਦੇ ਅਰਬਨ ਪਾਰਕ 'ਚ ਹੋਣ ਵਾਲੇ ਸਮਾਗਮ 'ਚ ਕਰੀਬ 5 ਹਜ਼ਾਰ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਆਵਾਜਾਈ, ਪਾਰਕਿੰਗ ਅਤੇ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਵੀਰਵਾਰ ਨੂੰ ਸਮਾਗਮ ਵਾਲੀ ਥਾਂ ਦਾ ਦੌਰਾ ਕਰਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਆਵਾਜਾਈ ਨੂੰ ਸੁਚਾਰੂ ਰੱਖਣ ਦੇ ਨਿਰਦੇਸ਼ ਦਿੱਤੇ। ਵੱਡੇ ਇਕੱਠ ਦੇ ਮੱਦੇਨਜ਼ਰ ਸਮਾਗਮ ਵਾਲੀ ਥਾਂ ’ਤੇ ਦਾਖ਼ਲੇ ਅਤੇ ਨਿਕਾਸੀ ਲਈ ਵਾਧੂ ਰਸਤੇ ਬਣਾਉਣ, ਪੀਣ ਵਾਲੇ ਪਾਣੀ ਅਤੇ ਪਖ਼ਾਨਿਆਂ ਦੇ ਢੁੱਕਵੇਂ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਮੁਲਾਜ਼ਮ ਤਾਇਨਾਤ ਰਹਿਣਗੇ, ਜੋ ਸਮਾਗਮ 'ਚ ਪਹੁੰਚਣ ਵਾਲੇ ਲੋਕਾਂ ਨੂੰ ਰਸਤਾ ਦਿਖਾਉਣ ਅਤੇ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
