ਵੱਡੀ ਖ਼ਬਰ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ 8ਵੀਂ ਜਮਾਤ ਦੀ ਡੇਟਸ਼ੀਟ 'ਚ ਤਬਦੀਲੀ
Thursday, Feb 16, 2023 - 07:09 PM (IST)
ਮੋਹਾਲੀ (ਨਿਆਮੀਆਂ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਦੀ ਹੋਣ ਵਾਲੀ ਸਲਾਨਾ ਪ੍ਰੀਖਿਆ ਫਰਵਰੀ/ਮਾਰਚ 2023 ਦੀ ਡੇਟਸ਼ੀਟ ਵਿੱਚ ਪ੍ਰਸ਼ਾਸ਼ਨਿਕ ਕਾਰਨਾਂ ਕਰਕੇ ਤਬਦੀਲੀ ਕੀਤੀ ਗਈ ਹੈ। ਹੁਣ ਪੰਜਵੀਂ ਸ਼੍ਰੇਣੀ ਦੀ ਪ੍ਰੀਖਿਆ ਸਬੰਧਤ ਸਕੂਲਾਂ ਵਿੱਚ ਸੈਲਫ਼ ਪ੍ਰੀਖਿਆ ਕੇਂਦਰ ਬਣਾ ਕੇ ਮਿਤੀ 25-02-2023 ਤੋਂ 04-03-2023 ਤੱਕ ਕਰਵਾਈ ਜਾ ਰਹੀ ਹੈ ਅਤੇ ਅੱਠਵੀਂ ਸ਼੍ਰੇਣੀ ਦੀ ਸਲਾਨਾ ਪ੍ਰੀਖਿਆ ਦਫ਼ਤਰ ਵੱਲੋਂ ਬਣਾਏ ਗਏ ਪ੍ਰੀਖਿਆ ਕੇਂਦਰਾਂ ਵਿੱਚ ਮਿਤੀ 25-02-2023 ਤੋਂ 22-03-2023 ਤੱਕ ਕਰਵਾਈ ਜਾ ਰਹੀ ਹੈ ।
ਪੰਜਵੀਂ ਅਤੇ ਅਠਵੀਂ ਸ਼੍ਰੇਣੀ ਦੀ ਪ੍ਰੀਖਿਆ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ। ਇਨ੍ਹਾਂ ਸ਼੍ਰੇਣੀਆਂ ਦੀ ਡੇਟਸ਼ੀਟ ਅਤੇ ਹੋਰ ਵਧੇਰੀ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in 'ਤੇ ਵੀ ਉਪਲੱਬਧ ਹੈ।
ਇਹ ਵੀ ਪੜ੍ਹੋ : 'ਅਸ਼ੀਰਵਾਦ' ਸਕੀਮ ਦੇ ਲਾਭਪਾਤਰੀਆਂ ਲਈ ਅਹਿਮ ਖ਼ਬਰ, ਮੰਤਰੀ ਬਲਜੀਤ ਕੌਰ ਨੇ ਕੀਤਾ ਵੱਡਾ ਐਲਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।