ਬੀਮਾਰੀਆਂ ਤੋਂ ਬਚਾਅ ਲਈ ਜੀਵਨ-ਸ਼ੈਲੀ ’ਚ ਬਦਲਾਅ ਜ਼ਰੂਰੀ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

08/07/2023 6:51:57 PM

ਜਲੰਧਰ (ਰੱਤਾ) : ਅਜੋਕੀ ਆਰਾਮਪ੍ਰਸਤ ਜੀਵਨ-ਸ਼ੈਲੀ ਕਈ ਬੀਮਾਰੀਆਂ ਦਾ ਕਾਰਨ ਬਣ ਰਹੀ ਹੈ। ਇਨ੍ਹਾਂ ਬੀਮਾਰੀਆਂ ਤੋਂ ਬਚਾਅ ਲਈ ਜੀਵਨ ਸ਼ੈਲੀ ਵਿਚ ਬਦਲਾਅ ਲਿਆਉਣਾ ਬਹੁਤ ਜ਼ਰੂਰੀ ਹੈ। ਇਹ ਜਾਣਕਾਰੀ ਸਵਾਸਤਿਕ ਮੈਡੀਕਲ ਸੈਂਟਰ, ਸੈਂਟਰਲ ਟਾਊਨ, ਨਜ਼ਦੀਕ ਮਦਨ ਫਲੋਰ ਮਿੱਲ ਚੌਕ ਦੇ ਮੁਖੀ ਐੱਮ. ਡੀ. ਮੈਡੀਸਨ ਡਾ. ਤਰੁਣ ਅਗਰਵਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਤੌਰ ’ਤੇ ਕਸਰਤ ਆਦਿ ਨਾ ਕਰਨਾ ਅਤੇ ਫਾਸਟ ਫੂਡ ਦਾ ਜ਼ਿਆਦਾ ਸੇਵਨ ਕਈ ਤਰ੍ਹਾਂ ਦੀਆਂ ਬੀਮਾਰੀਆਂ ਨੂੰ ਵਧਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਮਾਰ ਜੀਵਨ-ਸ਼ੈਲੀ ਅਤੇ ਖਾਣ-ਪੀਣ ਦੀਆਂ ਗਲਤ ਆਦਤਾਂ ਕਾਰਨ ਹੋਣ ਵਾਲੀ ਬੀਮਾਰੀਆਂ ਇਨਫੈਕਸ਼ਨ ਨਾਲ ਨਹੀਂ ਫੈਲਦੀਆਂ। ਡਾ. ਅਗਰਵਾਲ ਨੇ ਦੱਸਿਆ ਕਿ ਸਰੀਰਕ ਸਰਗਰਮੀ, ਉਨੀਂਦਰਾ ਅਤੇ ਗੈਜੇਟਸ ਦੇ ਵਧਦੇ ਰੁਝਾਨ ਕਾਰਨ ਜੀਵਨ-ਸ਼ੈਲੀ ਨਾਲ ਜੁੜੀਆਂ ਬੀਮਾਰੀਆਂ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਉਨ੍ਹਾਂ ਦੱਸਿਆ ਕਿ ਹਾਈ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਦਿਲ ਦੀਆਂ ਬੀਮਾਰੀਆਂ ਆਦਿ ਪਹਿਲਾਂ ਵੱਡੀ ਉਮਰ ਦੇ ਲੋਕਾਂ ਵਿਚ ਦੇਖੀਆਂ ਜਾਂਦੀਆਂ ਸਨ ਪਰ ਹੁਣ ਛੋਟੀ ਉਮਰ ਦੇ ਲੋਕ ਵੀ ਇਨ੍ਹਾਂ ਦੀ ਲਪੇਟ ਵਿਚ ਆ ਰਹੇ ਹਨ। ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਆਦਿ ਦੇ ਕੋਈ ਸ਼ੁਰੂਆਤੀ ਲੱਛਣ ਨਹੀਂ ਹੁੰਦੇ, ਇਸੇ ਲਈ ਹਰੇਕ ਤੰਦਰੁਸਤ ਵਿਅਕਤੀ ਨੂੰ ਸਾਲ ਵਿਚ ਇਕ ਵਾਰ ਆਪਣੀ ਸਿਹਤ ਦੀ ਜਾਂਚ ਕਰਵਾ ਲੈਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਮੋਹਾਲੀ ਦੀ ਸਿਆਸਤ : ਵੋਟ ਬੈਂਕ ਖਿੱਚਣ ਲਈ ਨਵੀਂ-ਨਵੀਂ ਰਣਨੀਤੀ ਅਪਣਾ ਰਹੇ ਸਿਆਸਤਦਾਨ

ਉਨ੍ਹਾਂ ਦੱਸਿਆ ਕਿ ਕਈ ਗੰਭੀਰ ਬੀਮਾਰੀਆਂ ਅਜਿਹੀਆਂ ਹੁੰਦੀਆਂ ਹਨ, ਜਿਨ੍ਹਾਂ ਦੀ ਜੇਕਰ ਸਮੇਂ ਸਿਰ ਪਛਾਣ ਹੋ ਜਾਵੇ ਅਤੇ ਉਸ ਦਾ ਇਲਾਜ ਕੀਤਾ ਜਾਵੇ ਤਾਂ ਮਰੀਜ਼ ਆਮ ਵਾਂਗ ਜ਼ਿੰਦਗੀ ਬਤੀਤ ਕਰ ਸਕਦਾ ਹੈ। ਡਾ. ਅਗਰਵਾਲ ਨੇ ਦੱਸਿਆ ਕਿ ਜਦੋਂ ਕਿਸੇ ਵਿਅਕਤੀ ਨੂੰ ਇਹ ਪਤਾ ਲੱਗ ਜਾਵੇ ਕਿ ਉਸ ਨੂੰ ਹਾਈ ਬਲੱਡ ਪ੍ਰੈਸ਼ਰ ਜਾਂ ਸ਼ੂਗਰ ਦੀ ਬੀਮਾਰੀ ਹੈ ਤਾਂ ਉਸ ਵਿਅਕਤੀ ਨੂੰ ਰੈਗੂਲਰ ਆਪਣੀ ਸਿਹਤ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ ਅਤੇ ਡਾਕਟਰ ਦੀ ਸਲਾਹ ਮੁਤਾਬਕ ਦਵਾਈਆਂ ਲੈਂਦੇ ਰਹਿਣਾ ਚਾਹੀਦਾ ਹੈ।

ਬੀਮਾਰੀਆਂ ਤੋਂ ਬਚਾਅ ਲਈ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
* ਰੈਗੂਲਰ ਕਸਰਤ ਕਰਨ ਦੀ ਆਦਤ ਪਾਓ।
* ਖਾਣਾ ਖਾਣ ਤੋਂ ਪਹਿਲਾਂ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਧੋਵੋ।
* ਸਬਜ਼ੀਆਂ ਨੂੰ ਚੰਗੀ ਤਰ੍ਹਾਂ ਸਾਫ ਪਾਣੀ ਨਾਲ ਧੋ ਕੇ ਪਕਾਓ।
* ਰਾਤ ਨੂੰ ਖਾਣਾ ਖਾਣ ਤੋਂ ਕੁਝ ਸਮਾਂ ਬਾਅਦ ਸੈਰ ਕਰਨ ਦੀ ਆਦਤ ਪਾਓ।
* ਬਰਸਾਤ ਦੇ ਮੌਸਮ ਵਿਚ ਪਾਣੀ ਉਬਾਲ ਕੇ ਜਾਂ ਆਰ. ਓ. ਦਾ ਪਾਣੀ ਹੀ ਪੀਓ।

ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਦੀ ਇਹ ਵੱਡੀ ਸਮੱਸਿਆ ਹੋਵੇਗੀ ਹੱਲ, CM ਮਾਨ ਨੇ 4 ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 

Anuradha

This news is Content Editor Anuradha