ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
Sunday, Sep 27, 2026 - 07:19 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਤਬਦੀਲੀ ਵੇਖੀ ਜਾ ਰਹੀ ਹੈ। ਦਿਨ ਵੇਲੇ ਹਲਕੀ ਗਰਮੀ ਦਾ ਅਹਿਸਾਸ ਹੋ ਰਿਹਾ ਹੈ ਜਦਕਿ ਸਵੇਰੇ ਤੇ ਸ਼ਾਮ ਨੂੰ ਤਾਪਮਾਨ 'ਚ ਗਿਰਾਵਟ ਕਾਰਨ ਹਲਕੀ ਠੰਡ ਦਾ ਅਹਿਸਾਸ ਹੋ ਰਿਹਾ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਅਗਲੇ 5 ਦਿਨਾਂ ਦੀ ਤਾਜ਼ਾ ਅਪਡੇਟ ਜਾਰੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ 27 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਖ਼ੁਸ਼ਕ ਰਹੇਗਾ।
ਇਹ ਵੀ ਪੜ੍ਹੋ- ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

28 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਜਲੰਧਰ, ਕਪੂਰਥਲਾ, ਲੁਧਿਆਣਾ, ਮੋਗਾ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਫਾਜ਼ਿਲਕਾ 'ਚ ਮੌਸਮ ਖ਼ੁਸ਼ਕ ਰਹੇਗਾ। 29 ਸਤੰਬਰ ਤੋਂ ਲੈ ਕੇ 1 ਅਕਤੂਬਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। 29 ਤੋਂ ਲੈ ਕੇ 1 ਅਕਤੂਬਰ ਤੱਕ ਵਿਭਾਗ ਵੱਲੋਂ ਬਾਰਿਸ਼ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ- MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ ਅਪਡੇਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
