ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ, ਨਿੱਜੀ ਸਕੂਲਾਂ ਨੂੰ ਦੇ ਰਹੇ ਮਾਤ

Monday, Sep 09, 2024 - 03:35 PM (IST)

ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਨਾਗਰਿਕਾਂ ਦੇ ਭਵਿੱਖ ਅਤੇ ਬਹੁਪੱਖੀ ਵਿਕਾਸ ਲਈ ਸਿੱਖਿਆ ਖੇਤਰ ਨੂੰ ਬਹੁਤ ਮਜ਼ਬੂਤ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਸਕੂਲਾਂ 'ਚ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੇ ਨਾਲ-ਨਾਲ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਵੀ ਕੀਤਾ ਜਾ ਰਿਹਾ ਹੈ। ਪੰਜਾਬ 'ਚ 20 ਹਜ਼ਾਰ ਸਕੂਲ ਹਨ, ਜਿੱਥੇ 28 ਲੱਖ ਬੱਚੇ ਪੜ੍ਹਦੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਮੰਤਰੀ ਦਾ PSPCL ਮੁਲਾਜ਼ਮਾਂ ਨੂੰ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

ਇਨ੍ਹਾਂ ਸਕੂਲਾਂ 'ਚੋਂ 8 ਹਜ਼ਾਰ ਸਕੂਲ ਅਜਿਹੇ ਸਨ, ਜਿੱਥੇ ਚਾਰ-ਦੀਵਾਰੀ ਤੱਕ ਨਹੀਂ ਸੀ। ਪਿਛਲੇ ਢਾਈ ਸਾਲਾਂ ਦੌਰਾਨ ਇਨ੍ਹਾਂ ਸਕੂਲਾਂ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਰਿਕਾਰਡ ਤੋੜ ਕੰਮ ਕਰਵਾਇਆ ਗਿਆ ਹੈ। 8 ਹਜ਼ਾਰ ਸਕੂਲਾਂ ਦੀ ਚਾਰ-ਦੀਵਾਰੀ ਕਰਵਾਈ ਗਈ। ਇਸ ਤੋਂ ਇਲਾਵਾ 118 ਸਕੂਲ ਆਫ ਐਮੀਨੈਂਸ ਹਨ। ਇਨ੍ਹਾਂ ਸਕੂਲਾਂ 'ਚ 5 ਹਜ਼ਾਰ ਤੋਂ ਵੱਧ ਬੱਚੇ ਸਰਕਾਰੀ ਸਕੂਲੀ ਬੱਸਾਂ ਦਾ ਬਿਲਕੁਲ ਮੁਫ਼ਤ ਲਾਭ ਲੈ ਰਹੇ ਹਨ। ਪੰਜਾਬ ਦੇ ਜਿੰਨੇ ਵੀ ਸੀਨੀਅਰ ਸੈਕੰਡਰੀ ਸਕੂਲ ਹਨ, ਉਨ੍ਹਾਂ 'ਚ ਪਹਿਲਾਂ ਅਧਿਆਪਕਾਂ ਨੂੰ ਹੀ ਸਾਰਾ ਕੰਮ ਕਰਨਾ ਪੈਂਦਾ ਸੀ ਪਰ ਹੁਣ ਕੈਂਪਸ ਮੈਨੇਜਰਾਂ ਵਲੋਂ ਸਕੂਲ, ਕਲਾਸਰੂਮਾਂ ਅਤੇ ਪਲੇਅ ਗਰਾਊਂਡਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਹੱਡ ਚੀਰਵੀਂ ਠੰਡ ਲਈ ਹੋ ਜਾਓ ਤਿਆਰ, ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ

ਇਸ ਤੋਂ ਇਲਾਵਾ ਸਰਕਾਰੀ ਸਕੂਲਾਂ 'ਚ ਵਾਈ-ਫਾਈ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ। ਪਿਛਲੇ 2 ਸਾਲਾਂ 'ਚ ਰਿਕਾਰਡ 10116 ਅਧਿਆਪਕਾਂ ਨੂੰ ਸਕੂਲਾਂ 'ਚ ਭਰਤੀ ਕੀਤਾ ਗਿਆ ਹੈ। ਇਸੇ ਤਰ੍ਹਾਂ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣੇਗਾ, ਜਿਸ ਦਾ ਇਕ ਵੀ ਸਕੂਲ ਟੀਚਰਲੈੱਸ ਜਾਂ ਸਿੰਗਲ ਟੀਚਰ ਨਹੀਂ ਹੋਵੇਗਾ। ਸਕੂਲਾਂ ਦੇ ਪ੍ਰਿੰਸੀਪਲਾਂ ਦਾ ਕਹਿਣਾ ਹੈ ਕਿ ਪਿਛਲੇ 30 ਸਾਲਾਂ 'ਚ ਉਨ੍ਹਾਂ ਨੂੰ ਕੋਈ ਤਰੱਕੀ ਨਹੀਂ ਮਿਲੀ। ਆਮ ਆਦਮੀ ਪਾਰਟੀ ਦੀ ਸਰਕਾਰ 'ਚ ਪਹਿਲੀ ਵਾਰ ਪ੍ਰਿੰਸੀਪਲਾਂ ਤੋਂ ਡੀ. ਈ. ਓ. ਦੀ ਪ੍ਰਮੋਸ਼ਨ ਹੋਈ ਹੈ। ਮਾਨ ਸਰਕਾਰ ਦਾ ਟੀਚਾ ਪੰਜਾਬ ਦੇ ਹਰ ਪਿੰਡ ਦੇ ਹਰ ਸਕੂਲ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


Babita

Content Editor

Related News