ਅਹਿਮ ਖ਼ਬਰ : ਅਟਾਰੀ-ਵਾਹਗਾ ਸਰਹੱਦ ''ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ

06/20/2024 6:34:35 PM

ਅੰਮ੍ਰਿਤਸਰ (ਨੀਰਜ)- ਭਾਰਤ-ਪਾਕਿਸਤਾਨ ਨੂੰ ਵੰਡਣ ਵਾਲੀ ਅੰਤਰਰਾਸ਼ਟਰੀ ਅਟਾਰੀ-ਵਾਹਗਾ ਸਰਹੱਦ 'ਤੇ ਹਰ ਰੋਜ਼ ਹਜ਼ਾਰਾਂ ਲੋਕ ਰੀਟਰੀਟ ਸੈਰੇਮਨੀ ਦੇਖਣ ਲਈ ਪਹੁੰਚਦੇ ਹਨ। ਇਸ ਰੀਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਹੁਣ ਮੋਸਮ 'ਚ ਆਏ ਬਦਲਾਅ ਨੂੰ ਦੇਖਦੇ ਹੋਏ ਬੀ. ਐੱਸ. ਐੱਫ. ਅੰਮ੍ਰਿਤਸਰ ਵਾਲੇ ਪਾਸੇ ਤੋਂ ਅਟਾਰੀ ਸਰਹੱਦ ’ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਪਰੇਡ ਦਾ ਸਮਾਂ ਬਦਲ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- ਗੁਰਮੀਤ ਸਿੰਘ ਮੀਤ ਹੇਅਰ ਨੇ ਵਿਧਾਇਕੀ ਤੋਂ  ਦਿੱਤਾ ਅਸਤੀਫ਼ਾ

ਦੱਸ ਦੇਈਏ ਕਿ ਪਹਿਲਾਂ ਰੀਟਰੀਟ ਸਮਾਰੋਹ ਦਾ ਸਮਾਂ ਸ਼ਾਮ  6.00 ਵਜੇ ਤੋਂ 6.30 ਵਜੇ ਦਾ ਸੀ ਜਿਸ ਵਿੱਚ ਤਬਦੀਲੀ ਲਿਆਂਦੇ ਹੋਏ ਹੁਣ ਪਰੇਡ ਸ਼ਾਮ 6.30 ਤੋਂ 7.00 ਵਜੇ ਤੱਕ ਕਰ ਦਿੱਤਾ ਗਿਆ ਹੈ। ਪੂਰੇ ਦੇਸ਼ ‘ਚ ਰੋਜ਼ਾਨਾ ਹਜ਼ਾਰਾਂ ਸੈਲਾਨੀ ਵਾਹਗਾ ਸਰਹੱਦ ‘ਤੇ ਰੀਟਰੀਟ ਸੈਰਾਮਨੀ ਵੇਖਣ ਦੇ ਲਈ ਪਹੁੰਚਦੇ ਹਨ।

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਿਓ-ਪੁੱਤ ਦੀ ਹੋਈ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News