ਸਾਰੇ ਸਕੂਲਾਂ ਦਾ ਬਦਲਿਆ ਸਮਾਂ, ਸਿੱਖਿਆ ਵਿਭਾਗ ਨੇ ਜਾਰੀ ਕੀਤੀ ਨੋਟੀਫਿਕੇਸ਼ਨ

Thursday, Oct 30, 2025 - 03:14 PM (IST)

ਸਾਰੇ ਸਕੂਲਾਂ ਦਾ ਬਦਲਿਆ ਸਮਾਂ, ਸਿੱਖਿਆ ਵਿਭਾਗ ਨੇ ਜਾਰੀ ਕੀਤੀ ਨੋਟੀਫਿਕੇਸ਼ਨ

ਚੰਡੀਗੜ੍ਹ (ਵੈੱਬ ਡੈਸਕ, ਆਸ਼ੀਸ਼) : ਸਰਦੀ ਦੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਚੰਡੀਗੜ੍ਹ ਸਿੱਖਿਆ ਵਿਭਾਗ ਵਲੋਂ ਸਕੂਲਾਂ ਦੇ ਬਦਲੇ ਸਮੇਂ ਨੂੰ ਲੈ ਕੇ ਵਿਦਿਆਰਥੀਆਂ ਅਤੇ ਸਟਾਫ਼ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਸ ਨੋਟੀਫਿਕੇਸ਼ਨ ਮੁਤਾਬਕ 1 ਨਵੰਬਰ, 2025 ਤੋਂ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਨਵੇਂ ਹੁਕਮਾਂ ਤਹਿਤ ਸਿੰਗਲ ਸ਼ਿਫਟ ਅਤੇ ਡਬਲ ਸ਼ਿਫਟ ਸਕੂਲਾਂ ਲਈ ਸਮਾਂ ਨਿਰਧਾਰਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਜੱਗੂ ਭਗਵਾਨਪੁਰੀਆ ਨੂੰ Fake Encounter ਦਾ ਡਰ! ਸਖ਼ਤ ਸੁਰੱਖਿਆ ਹੇਠ ਲਿਆਂਦਾ ਗਿਆ ਪੰਜਾਬ
ਸਿੰਗਲ ਸ਼ਿਫਟ ਸਕੂਲਾਂ (ਸਾਰੀਆਂ ਜਮਾਤਾਂ) 'ਚ ਸਟਾਫ਼ ਦਾ ਸਮਾਂ ਸਵੇਰੇ 8.10 ਤੋਂ ਦੁਪਹਿਰ 2.30 ਤੱਕ ਹੋਵੇਗਾ, ਜਦੋਂ ਕਿ ਵਿਦਿਆਰਥੀਆਂ ਦਾ ਸਮਾਂ ਸਵੇਰੇ 8.20 ਵਜੇ ਤੋਂ ਦੁਪਹਿਰ 2.20 ਤੱਕ ਹੋਵੇਗਾ। ਇਸੇ ਤਰ੍ਹਾਂ ਡਬਲ ਸ਼ਿਫਟ ਸਕੂਲਾਂ (6ਵੀਂ ਅਤੇ ਇਸ ਤੋਂ ਉੱਪਰ) 'ਚ ਸਟਾਫ਼ ਦਾ ਸਮਾਂ ਸਵੇਰੇ 7.50 ਤੋਂ ਦੁਪਹਿਰ 2.10 ਵਜੇ ਤੱਕ, ਜਦੋਂ ਕਿ ਵਿਦਿਆਰਥੀਆਂ ਦਾ ਸਮਾਂ ਸਵੇਰੇ 8.00 ਵਜੇ ਤੋਂ 1.15 ਵਜੇ ਤੱਕ ਹੋਵੇਗਾ।

ਇਹ ਵੀ ਪੜ੍ਹੋ : ਰਾਤ ਵੇਲੇ ਸੜਕਾਂ 'ਤੇ ਜਾਣ ਵਾਲੇ ਵਾਹਨ ਚਾਲਕ ਸਾਵਧਾਨ! ਅੱਧੀ ਰਾਤੀਂ ਸ਼ੁਰੂ ਹੋ ਜਾਂਦੀ ਡਰਾਉਣੀ ਖੇਡ

ਇਸੇ ਤਰ੍ਹਾਂ ਸ਼ਾਮ ਦੀ ਸ਼ਿਫਟ (ਜਮਾਤ ਪਹਿਲੀ ਤੋਂ ਪੰਜਵੀਂ ਤੱਕ) ਲਈ ਸਟਾਫ਼ ਦਾ ਸਵੇਰ ਦਾ ਸਮਾਂ 10.50 ਤੋਂ ਸ਼ਾਮ 5.10 ਵਜੇ ਤੱਕ, ਜਦੋਂ ਕਿ ਵਿਦਿਆਰਥੀਆਂ ਦਾ ਸਮਾਂ ਦੁਪਹਿਰ 12.45 ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਇਹ ਹੁਕਮ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਮੁਖੀਆਂ ਨੂੰ ਪਾਲਣਾ ਲਈ ਭੇਜ ਦਿੱਤੇ ਗਏ ਹਨ ਅਤੇ ਇਹ ਹੁਕਮ 1 ਨਵੰਬਰ, 2025 ਤੋਂ ਲਾਗੂ ਹੋ ਕੇ 31 ਮਾਰਚ, 2026 ਤੱਕ ਲਾਗੂ ਰਹਿਣਗੇ।

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News