ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕੀ ਹੋਵੇਗਾ ਨਵਾਂ Time

03/26/2024 4:07:05 PM

ਚੰਡੀਗੜ੍ਹ : ਪੰਜਾਬ ਦੇ ਸਕੂਲਾਂ 'ਚ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ। ਜਿੱਥੇ 28 ਮਾਰਚ ਨੂੰ ਸੂਬੇ ਦੇ ਸਕੂਲਾਂ 'ਚ ਪੀ. ਟੀ. ਐੱਮ. ਹੋਵੇਗੀ, ਉੱਥੇ ਹੀ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਆਉਂਦੀਆਂ ਤਾਰੀਖ਼ਾਂ ਨੂੰ ਖ਼ਰਾਬ ਰਹੇਗਾ ਮੌਸਮ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਮੁਤਾਬਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.00 ਵਜੇ ਤੱਕ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਸਤੰਬਰ ਮਹੀਨੇ ਤੱਕ ਸਕੂਲਾਂ ਦਾ ਸਮਾਂ ਇਹ ਹੀ ਰਹੇਗਾ।

ਇਹ ਵੀ ਪੜ੍ਹੋ : PSEB ਦਾ ਵਿਦਿਆਰਥੀਆਂ ਲਈ ਅਹਿਮ ਫ਼ੈਸਲਾ, 9ਵੀਂ ਤੇ 11ਵੀਂ ਜਮਾਤ 'ਚ ਪੜ੍ਹਨ ਵਾਲੇ ਦੇਣ ਧਿਆਨ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.30 ਤੱਕ ਹੁੰਦਾ ਸੀ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੁੰਦਾ ਸੀ। ਫਿਲਹਾਲ ਸਿੱਖਿਆ ਵਿਭਾਗ ਵਲੋਂ 20 ਮਾਰਚ ਤੱਕ ਸਕੂਲਾਂ ਨੂੰ ਨਤੀਜੇ ਤਿਆਰ ਕਰਨ ਲਈ ਕਿਹਾ ਗਿਆ ਸੀ। ਹੁਣ 28 ਮਾਰਚ ਨੂੰ ਮੈਗਾ ਪੀ. ਟੀ. ਐੱਮ. ਰੱਖੀ ਗਈ ਹੈ, ਜਿਸ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


 


Babita

Content Editor

Related News