ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਸਵੇਰੇ ਕਿੰਨੇ ਵਜੇ ਖੁੱਲ੍ਹਣਗੇ
Tuesday, Apr 16, 2024 - 04:03 PM (IST)
ਮੋਹਾਲੀ (ਪਰਦੀਪ) : ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ 'ਚ ਅੱਜ ਤੋਂ ਤਬਦੀਲੀ ਕੀਤੀ ਗਈ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 8 ਵਜੇ ਖੁੱਲ੍ਹਣਗੀਆਂ ਅਤੇ ਦੁਪਹਿਰ 2 ਵਜੇ ਬੰਦ ਹੋਣਗੀਆਂ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ 'ਚ ਕਿਸੇ ਵੇਲੇ ਵੀ ਹੋ ਸਕਦੈ ਵੱਡਾ ਧਮਾਕਾ! ਪੁਰਾਣੇ ਆਗੂ ਤੇ ਵਰਕਰ ਲੈਣਗੇ ਸਖ਼ਤ ਫ਼ੈਸਲਾ
ਇਨ੍ਹਾਂ ਸੰਸਥਾਵਾਂ 'ਚ ਜ਼ਿਲ੍ਹਾ ਹਸਪਤਾਲ ਮੋਹਾਲੀ, ਸਬ-ਡਵੀਜ਼ਨਲ ਹਸਪਤਾਲ ਖਰੜ ਤੇ ਡੇਰਾਬੱਸੀ ਅਤੇ ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਸਬ-ਸੈਂਟਰ, ਆਮ ਆਦਮੀ ਕਲੀਨਿਕ, ਈ. ਐੱਸ. ਆਈ. ਹਸਪਤਾਲ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ 'ਚ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਹੀ 24 ਘੰਟੇ ਜਾਰੀ ਰਹਿਣਗੀਆਂ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਜ਼ਿਲ੍ਹੇ ਦੇ ਲੋਕਾਂ ਲਈ ਜਾਰੀ ਹੋਈ ਐਡਵਾਈਜ਼ਰੀ, ਜ਼ਰੂਰ ਪੜ੍ਹੋ ਪੂਰੀ ਖ਼ਬਰ
ਸਿਵਲ ਸਰਜਨ ਨੇ ਸਪੱਸ਼ਟ ਕੀਤਾ ਕਿ ਸਿਵਲ ਸਰਜਨ ਦਫ਼ਤਰ ਮੋਹਾਲੀ ਅਤੇ ਹਸਪਤਾਲਾਂ ਅੰਦਰਲੇ ਦਫ਼ਤਰਾਂ ਦਾ ਸਮਾਂ ਪਹਿਲਾਂ ਵਾਂਗ ਹੀ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਰਹੇਗਾ, ਜਿਸ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸਰਕਾਰੀ ਹਸਪਤਾਲਾਂ ਦਾ ਗਰਮੀਆਂ ਦਾ ਸਮਾਂ (15 ਅਪ੍ਰੈਲ ਤੋਂ 15 ਅਕਤੂਬਰ) ਸਵੇਰੇ 8 ਤੋਂ ਦੁਪਹਿਰ 2 ਵਜੇ ਤੱਕ ਹੁੰਦਾ ਹੈ, ਜਦੋਂ ਕਿ ਸਰਦੀਆਂ ਦਾ ਸਮਾਂ (15 ਅਕਤੂਬਰ ਤੋਂ 15 ਅਪ੍ਰੈਲ) ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੁੰਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8