ਸੂਬੇ ਦੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ

Wednesday, Mar 01, 2023 - 05:27 AM (IST)

ਸੂਬੇ ਦੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ

ਚੰਡੀਗੜ੍ਹ : ਪਹਿਲੀ ਮਾਰਚ ਤੋਂ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪਹਿਲੀ ਮਾਰਚ ਤੋਂ ਸੂਬੇ ਦੇ ਸਮੂਹ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ।

PunjabKesari

ਬੈਂਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਾਇਮਰੀ ਸਕੂਲਾਂ ’ਚ ਦੁਪਹਿਰ 2:30 ਵਜੇ ਸਾਰੀ ਛੁੱਟੀ ਹੋਵੇਗੀ, ਜਦਕਿ ਮਿਡਲ/ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ’ਚ 2:50 ’ਤੇ ਸਾਰੀ ਛੁੱਟੀ ਹੋਵੇਗੀ।


author

Mandeep Singh

Content Editor

Related News