ਪੰਜਾਬ ਦੇ ਇਨ੍ਹਾਂ ਸਕੂਲਾਂ ਦਾ ਬਦਲਿਆ ਸਮਾਂ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

Saturday, Jan 17, 2026 - 01:08 PM (IST)

ਪੰਜਾਬ ਦੇ ਇਨ੍ਹਾਂ ਸਕੂਲਾਂ ਦਾ ਬਦਲਿਆ ਸਮਾਂ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

ਲੁਧਿਆਣਾ (ਵਿੱਕੀ) : ਪੰਜਾਬ 'ਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਕਾਰਨ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਇਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਸਿੱਖਿਆ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ ਮੁਤਾਬਕ ਸੂਬੇ ਦੇ ਸਾਰੇ ਸਰਕਾਰੀ ਡਬਲ ਸ਼ਿਫਟ ਸਕੂਲਾਂ ਦੇ ਸਮੇਂ 'ਚ ਤਤਕਾਲ ਪ੍ਰਭਾਵ ਨਾਲ ਬਦਲਾਅ ਕਰ ਦਿੱਤਾ ਗਿਆ ਹੈ। ਇਹ ਨਵਾਂ ਸਮਾਂ 21 ਜਨਵਰੀ ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ : ਮੋਹਾਲੀ ਤੋਂ ਵੱਡੀ ਖ਼ਬਰ : ਰਾਣਾ ਬਲਾਚੌਰੀਆ ਕਤਲ ਮਾਮਲੇ ਦਾ ਮੁੱਖ ਸ਼ੂਟਰ ਐਨਕਾਊਂਟਰ 'ਚ ਢੇਰ (ਵੀਡੀਓ)

ਸਿੱਖਿਆ ਵਿਭਾਗ ਵਲੋਂ ਜਾਰੀ ਅਧਿਕਾਰਤ ਹੁਕਮਾਂ ਮੁਤਾਬਕ ਹੁਣ ਸਵੇਰ ਦੀ ਸ਼ਿਫਟ ਵਾਲੇ ਸਕੂਲ ਸਵੇਰੇ 8.30 ਵਜੇ ਲੱਗਣਗੇ ਅਤੇ 12.30 ਵਜੇ ਛੁੱਟੀ ਹੋਵੇਗੀ, ਜਦੋਂ ਕਿ ਦੁਪਹਿਰ ਦੀ ਸ਼ਿਫਟ ’ਚ ਸਕੂਲ 12.45 ਵਜੇ ਲੱਗਣਗੇ ਅਤੇ ਸ਼ਾਮ 5 ਵਜੇ ਛੁੱਟੀ ਹੋਵੇਗੀ। ਵਿਭਾਗ ਨੇ ਇਹ ਕਦਮ ਸਵੇਰੇ ਅਤੇ ਸ਼ਾਮ ਦੇ ਸਮੇਂ ਵੱਧਣ ਵਾਲੀ ਧੁੰਦ ਕਾਰਨ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਚੁੱਕਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵੱਡਾ ਐਨਕਾਊਂਟਰ! ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ

ਦੱਸਣਯੋਗ ਹੈ ਕਿ ਇਸ ਦੇ ਨਾਲ ਹੀ ਸੂਬੇ ਦੇ ਸਮੂਹ ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸੇ ਤਰ੍ਹਾਂ ਸਾਰੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3:20 ਵਜੇ ਤੱਕ ਖੁੱਲ੍ਹਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News