ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀਆਂ ਤਾਰੀਖ਼ਾਂ ''ਚ ਬਦਲਾਅ, ਜਾਣੋ ਨਵਾਂ ਸ਼ਡਿਊਲ
Wednesday, Jan 15, 2025 - 10:31 AM (IST)
ਚੰਡੀਗੜ੍ਹ (ਸ਼ੀਨਾ) : ਸਿੱਖਿਆ ਵਿਭਾਗ ਵੱਲੋਂ ਜੇ. ਬੀ. ਟੀ., ਟੀ. ਜੀ. ਟੀ., ਪੀ. ਜੀ. ਟੀ. ਤੇ ਸਪੈਸ਼ਲ ਐਜੂਕੇਟਰਾਂ ਨੂੰ ਨਿਯੁਕਤੀ ਪੱਤਰ ਦੇਣ ਦੀਆਂ ਤਾਰੀਖ਼ਾਂ ’ਚ ਬਦਲਾਅ ਕੀਤਾ ਗਿਆ ਹੈ। ਨਵੇਂ ਸ਼ਡਿਊਲ ਅਨੁਸਾਰ ਪੀ. ਜੀ. ਟੀ. ਦੀਆਂ 98 ਤੇ ਜੇ. ਬੀ. ਟੀ. ਦੀਆਂ 396 ਅਸਾਮੀਆਂ ਲਈ 21 ਜਨਵਰੀ, ਟੀ. ਜੀ. ਟੀ. ਦੀਆਂ 303 ਅਸਾਮੀਆਂ ਲਈ 24 ਜਨਵਰੀ ਅਤੇ ਸਪੈਸ਼ਲ ਐਜੂਕੇਟਰਾਂ ਦੀਆਂ 96 ਅਸਾਮੀਆਂ ਲਈ 27 ਜਨਵਰੀ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਕੰਮਕਾਰ ਨੂੰ ਲੈ ਕੇ ਵੱਡੀ ਖ਼ਬਰ, ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਇਹ ਪੜ੍ਹ ਲਓ
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਦੱਸਣਯੋਗ ਹੈ ਕਿ ਕਰੀਬ ਇਕ ਸਾਲ ਤੋਂ ਸਿੱਖਿਆ ਵਿਭਾਗ ’ਚ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਲਟਕ ਰਹੀ ਸੀ। ਹਾਈਕੋਰਟ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਸਿੱਖਿਆ ਵਿਭਾਗ ਨੇ ਆਖ਼ਰਕਾਰ ਇਨ੍ਹਾਂ ਅਸਾਮੀਆਂ ਨੂੰ ਭਰਨ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਵਾਹਨ ਚਾਲਕ ਸਾਵਧਾਨ! ਛੇਤੀ ਕਰ ਲਓ ਇਹ ਕੰਮ ਨਹੀਂ ਤਾਂ...
ਜਿਸ ਨਾਲ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਮਿਲਣ ਦਾ ਰਸਤਾ ਸਾਫ਼ ਹੋ ਗਿਆ ਹੈ। ਇਸ ਬਾਰੇ ਡਾਇਰੈਕਟਰ ਸਕੂਲ ਸਿੱਖਿਆ ਚੰਡੀਗੜ੍ਹ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਕਿਹਾ ਕਿ ਨਿਯੁਕਤੀ ਪੱਤਰ ਜਾਰੀ ਕਰਨ ਦੀ ਤਿਆਰੀ ਕਰ ਲਈ ਗਈ ਹੈ। ਇਸ ਨੂੰ ਜਲਦੀ ਹੀ ਅਮਲ ’ਚ ਲਿਆਂਦਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8