ਸ਼੍ਰੋਮਣੀ ਅਕਾਲੀ ਦਲ 'ਚ ਹੋਣਗੇ ਵੱਡੇ ਬਦਲਾਅ, ਇੱਕ ਪਰਿਵਾਰ ਇੱਕ ਟਿਕਟ ਸਣੇ ਸੁਖਬੀਰ ਬਾਦਲ ਨੇ ਲਏ ਅਹਿਮ ਫ਼ੈਸਲੇ

Friday, Sep 02, 2022 - 03:59 PM (IST)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਦੀ ਮਜ਼ਬੂਤ ਬਣਾਉਣ ਲਈ ਅਹਿਮ ਫ਼ੈਸਲੇ ਕੀਤੇ ਹਨ। ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੈਂਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਬਹੁਤ ਵਿਚਾਰ ਵਟਾਂਦਰੇ ਤੋਂ ਬਾਅਦ ਪਾਰਟੀ ਇਸ ਨਤੀਜੇ 'ਤੇ ਆਈ ਹੈ ਕਿ ਇੱਕ ਪਰਿਵਾਰ ਨੂੰ ਸਿਰਫ਼ ਇਕ ਹੀ ਟਿਕਟ ਦਿੱਤੀ ਜਾਵੇਗੀ, ਜਿਸ ਦਾ ਮਤਲਬ ਕਿ ਇੱਕ ਪਰਿਵਾਰ ਨੂੰ ਇਕ ਹੀ ਟਿਕਟ ਦਿੱਤੀ ਜਾਵੇਗੀ, ਜੇਕਰ ਅਕਾਲੀ ਦਲ ਨਾਲ ਸੰਬੰਧਤ ਕੋਈ ਪਰਿਵਾਰ ਇਕ ਤੋਂ ਵੱਧ ਟਿਕਟ ਮੰਗਦਾ ਹੈ ਤਾਂ ਉਸ ਨੂੰ ਵਾਧੂ ਟਿਕਟ ਨਹੀਂ ਮਿਲੇਗੀ। ਜ਼ਿਲ੍ਹਾ ਪ੍ਰਧਾਨ ਨੂੰ ਚੋਣ ਮੈਦਾਨ ਵਿਚ ਨਹੀਂ ਉਤਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਨੁਸ਼ਾਸਨ ਦੇ ਬਿਨਾਂ ਪਾਰਟੀ ਨਹੀਂ ਚੱਲ ਸਕਦੀ, ਲਿਹਾਜ਼ਾ ਜਲਦ ਹੀ ਸੰਸਦੀ ਬੋਰਡ ਦਾ ਗਠਨ ਕੀਤਾ ਜਾਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਧਾਨਾਂ ਸਮੇਤ ਸਮੂਹ ਸਿੱਖ ਅਹੁਦੇਦਾਰ ਸਾਬਤ ਸੂਰਤ ਹੋਣੇ ਚਾਹੀਦੇ ਹਨ ਪਰ ਬਾਕੀ ਧਰਮਾਂ ਦੇ ਪ੍ਰਧਾਨਾਂ ਲਈ ਇਹ ਚੀਜ਼ ਲਾਗੂ ਨਹੀਂ ਕੀਤਾ ਜਾਵੇਗੀ

ਇਹ ਵੀ ਪੜ੍ਹੋ-  ਜਦੋਂ ਫੇਰੇ ਲੈਣ ਲਈ ਮੰਦਿਰ ਪਹੁੰਚਿਆ ਲਾੜਾ ਤਾਂ ਪੰਡਿਤ ਨੇ ਖੋਲ੍ਹਿਆ ਦੁਲਹਨ ਦਾ ਭੇਤ, ਸੱਚ ਜਾਣ ਉੱਡੇ ਪਰਿਵਾਰ ਦੇ ਹੋਸ਼

ਸੁਖਬੀਰ ਬਾਦਲ ਨੇ ਕਿਹਾ ਕਿ ਪਾਰਟੀ ਵਿਚ ਨੌਜਵਾਨਾਂ ਚਿਹਰਿਆਂ ਦਾ ਵਾਧਾ ਕੀਤਾ ਜਾਵੇਗਾ। ਇਸ ਦੇ ਮੱਦੇਨਜ਼ਰ ਪਾਰਟੀ ਦੀ ਕੋਰ ਕਮੇਟੀ 'ਚ ਨੌਜਵਾਨਾਂ ਅਤੇ ਔਰਤਾਂ ਨੂੰ ਵੀ ਸ਼ਾਮਲ ਕੀਤਾ ਜਾਵੇਗੀ। ਜਲਦ ਹੀ ਕਮੇਟੀ ਵਿੱਚ ਨੌਜਵਾਨ ਚਿਹਰੇ ਦੇਖਣ ਨੂੰ ਮਿਲਣਗੇ। ਇਸ ਤੋਂ ਇਲਾਵਾ ਪਾਰਟੀ ਵੱਲੋਂ ਹਰ ਧਰਮ ਦੀ ਸਤਿਕਾਰ ਕੀਤਾ ਜਾਵੇਗਾ ਅਤੇ ਐੱਸ.ਬੀ. ਅਤੇ ਬੀ.ਸੀ. ਵਰਗ ਨੂੰ ਵੀ ਪਾਰਟੀ 'ਚ ਸ਼ਾਮਲ ਹੋਣ ਦੀ ਪਹਿਲ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਸੁਖਬੀਰ ਨੇ ਕਿਹਾ ਕਿ ਯੂਥ ਅਕਾਲੀ ਦਲ ਵਿਚ ਉਮਰ 35 ਸਾਲ ਤੋਂ ਘੱਟ ਉਮਰ ਵਾਲੇ ਨੌਜਵਾਨਾਂ ਨੂੰ ਸ਼ਾਮਲ ਕੀਤਾ ਜਾਵੇਗਾ। ਜਦਕਿ 50 ਸਾਲ ਤੋਂ ਘੱਟ ਉਮਰ ਵਾਲਿਆਂ ਲਈ ਪਾਰਟੀ ਵਿਚ 50 ਸੀਟਾਂ ਰਾਖਵੀਆਂ ਰੱਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਲਦ ਹੀ ਸਿੱਖ ਸਟੂਡੈਂਟ ਫੈਡਰੇਸ਼ਨ ਨੂੰ ਵੀ ਮੁੜ ਸੁਰਜੀਤ ਕੀਤਾ ਜਾਵੇਗਾ।  ਇਸ ਤੋਂ ਇਲਾਵਾ ਜਲਦ ਹੀ ਉੱਚ-ਪੱਧਰੀ ਐਡਵਾਇਜ਼ਰੀ ਬੋਰਡ ਦਾ ਵੀ ਗਠਨ ਕੀਤਾ ਜਾਵੇਗਾ, ਜਿਸ ਵਿੱਚ ਲੇਖਕਾਂ, ਬੁੱਧੀਜੀਵੀਆਂ, ਪੰਥਕ ਸ਼ਖ਼ਸੀਅਤਾਂ ਅਤੇ ਹਰ ਖੇਤਰਾਂ ਦੇ ਮਾਹਿਰਾਂ ਨੂੰ ਸ਼ਾਮਲ ਕੀਤਾ ਜਾਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਵਿਦੇਸ਼ਾਂ 'ਚ ਬੈਠੇ ਪੰਜਾਬੀਆਂ ਤੱਕ ਪਹੁੰਚ ਕਰਨ ਲਈ ਵੀ ਅਕਾਲੀ ਦਲ ਵੱਲੋਂ ਵਿਸ਼ੇਸ਼ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ ਅਤੇ 30 ਨਵੰਬਰ ਤੱਕ ਸਾਰੇ ਫ਼ੈਸਲੇ ਲਾਗੂ ਕਰ ਦਿੱਤੇ ਜਾਣਗੇ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


 


Simran Bhutto

Content Editor

Related News