ਚਰਨਜੀਤ ਚੰਨੀ, ਸੁਖਜਿੰਦਰ ਰੰਧਾਵਾ ਤੇ ਬੀਬੀ ਜਗੀਰ ਕੌਰ ਨੇ ਮਰਹੂਮ MP ਚੌਧਰੀ ਦੇ ਪਰਿਵਾਰ ਨਾਲ ਵੰਡਾਇਆ ਦੁੱਖ

Thursday, Jan 26, 2023 - 01:47 AM (IST)

ਚਰਨਜੀਤ ਚੰਨੀ, ਸੁਖਜਿੰਦਰ ਰੰਧਾਵਾ ਤੇ ਬੀਬੀ ਜਗੀਰ ਕੌਰ ਨੇ ਮਰਹੂਮ MP ਚੌਧਰੀ ਦੇ ਪਰਿਵਾਰ ਨਾਲ ਵੰਡਾਇਆ ਦੁੱਖ

ਜਲੰਧਰ: ਬੁੱਧਵਾਰ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਤੇ ਸਾਬਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਸਾਬਕਾ ਵਿਧਾਇਕ ਬੀਬੀ ਜਗੀਰ ਕੌਰ ਵੱਲੋਂ ਜਲੰਧਰ ਤੋਂ ਮਰਹੂਮ MP ਸੰਤੋਖ ਸਿੰਘ ਚੌਧਰੀ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਤਿੰਨੋ ਆਗੂਆਂ ਵੱਲੋਂ ਮਰਹੂਮ ਸੰਸਦ ਮੈਂਬਰ ਦੇ ਪਤਨੀ ਅਤੇ ਸਪੁੱਤਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨਾਲ ਮਿਲ਼ ਕੇ ਉਨ੍ਹਾਂ ਦਾ ਦੁੱਖ ਵੰਡਾਇਆ ਗਿਆ। 

PunjabKesari

ਇਹ ਖ਼ਬਰ ਵੀ ਪੜ੍ਹੋ - ਨਹਿਰ 'ਚੋਂ ਨਿਕਲੀ ਨੌਜਵਾਨ ਦੀ ਮੋਟਰਸਾਈਕਲ ਨਾਲ ਬੰਨ੍ਹੀ ਹੋਈ ਲਾਸ਼, ਕੈਨੇਡਾ ਰਹਿੰਦੀ ਪਤਨੀ ਸਣੇ 4 ਖ਼ਿਲਾਫ਼ ਕੇਸ ਦਰਜ

ਸਵਰਗਵਾਸੀ ਸੰਤੋਖ ਸਿੰਘ ਚੌਧਰੀ ਦੇ ਗ੍ਰਹਿ ਵਿਖੇ ਸਾਬਕਾ ਅਕਾਲੀ ਆਗੂ ਬੀਬੀ ਜਗੀਰ ਕੌਰ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਤੇ ਸੁਖਜਿੰਦਰ ਰੰਧਾਵਾ ਇਕੱਠੇ ਨਜ਼ਰ ਆਏ। ਇਨ੍ਹਾਂ ਦਿੱਗਜ ਸਿਆਸਤਦਾਨਾਂ ਵੱਲੋਂ ਪਰਮਾਤਮਾ ਅੱਗੇ ਵਿੱਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ - ਜੈਨੀ ਜੌਹਲ ਨੇ ਅਰਜਨ ਢਿੱਲੋਂ ਬਾਰੇ ਬਿਆਨ ਲਈ ਮੰਗੀ ਮੁਆਫ਼ੀ, "Emotional ਹੋ ਕੇ ਵਰਤੀ ਗਈ ਗ਼ਲਤ ਸ਼ਬਦਾਵਲੀ"

ਜ਼ਿਕਰਯੋਗ ਹੈ ਕਿ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ 14 ਜਨਵਰੀ ਨੂੰ ਰਾਹੁਲ ਗਾਂਧੀ ਦੀ ਅਗਵਾਈ ਵਾਲੀ 'ਭਾਰਤ ਜੋੜੋ ਯਾਤਰਾ' ਵਿਚ ਸ਼ਾਮਲ ਹੋਏ ਸਨ। ਇਸ ਦੌਰਾਨ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਜਿੱਥੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਤੇ ਉਨ੍ਹਾਂ ਦਾ ਦੇਹਾਂਤ ਹੋ ਗਿਆ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News