ਵਿਧਾਨ ਸਭਾ 'ਚ CM ਚੰਨੀ ਦਾ ਵੱਡਾ ਦਾਅਵਾ, ਮੁੜ ਸੱਤਾ 'ਚ ਆਵੇਗੀ ਕਾਂਗਰਸ
Thursday, Nov 11, 2021 - 07:39 PM (IST)
ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਕਰਦੇ ਹੋਏ ਵੱਡੇ ਐਲਾਨ ਕੀਤੇ ਹਨ। ਚੰਨੀ ਨੇ ਕਿਹਾ ਕਿ ਇਸ ਵਾਰ ਲੋਕਾਂ ਦੇ ਨਾਲ 500 ਨਹੀਂ ਸਗੋਂ 13 ਵਾਅਦੇ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ 36 ਹਜ਼ਾਰ ਮੁਲਾਜਮਾਂ ਨੂੰ ਪੱਕੇ ਕਰਨ ਦੀ ਬਿੱਲ ਆ ਰਿਹਾ ਹੈ ਅਤੇ ਪੰਜਾਬ 'ਚ ਰੇਤ ਮਾਫੀਆ ਖਤਮ ਕੀਤਾ ਜਾਵੇਗਾ। ਇਕ ਵਾਰ ਫਿਰ ਪੰਜਾਬ 'ਚ ਕਾਂਗਰਸ ਸਰਕਾਰ ਬਣੇਗੀ। ਮੁੱਖ ਮੰਤਰੀ ਚੰਨੀ ਨੇ ਬਿਜਲੀ ਦੀਆਂ ਘੱਟ ਕੀਤੀਆਂ ਕੀਮਤਾਂ ਨੂੰ ਲੈ ਕੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਫਾਇਦਾ ਹੋਵੇਗਾ। ਅਕਾਲੀ ਦਲ ਸਰਕਾਰ 'ਤੇ ਮੁੱਖ ਮੰਤਰੀ ਚੰਨੀ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਅਕਾਲੀਆਂ ਨੇ ਪੰਜਾਬ ਨੂੰ ਧੋਖਾ ਦਿੱਤਾ ਹੈ।
ਇਹ ਵੀ ਪੜ੍ਹੋ : ਲੋਫਵੇਨ ਨੇ ਦਿੱਤਾ ਅਸਤੀਫਾ, ਸਵੀਡਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਲਈ ਰਾਹ ਕੀਤਾ ਪੱਧਰਾ
ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਪਰਗਟ ਸਿੰਘ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬੀ ਭਾਸ਼ਾ ਨਾਲ ਸਬੰਧਤ ਦੋ ਅਹਿਮ ਬਿੱਲ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧਨਾ) ਬਿੱਲ, 2021’ ਤੇ ‘ਪੰਜਾਬ ਰਾਜ ਭਾਸ਼ਾ (ਸੋਧਨਾ) ਬਿੱਲ-2021’ ਪੇਸ਼ ਕੀਤੇ ਗਏ ਜੋ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ। ਸੂਬਾ ਭਰ ਦੇ ਸਕੂਲਾਂ ਵਿਚ ਪਹਿਲੀ ਕਲਾਸ ਤੋਂ ਦਸਵੀਂ ਕਲਾਸ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖ਼ਤੀ ਨਾਲ ਲਾਗੂ ਕਰਨ ਲਈ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧਨਾ) ਬਿੱਲ, 2021 ’ ਪਾਸ ਕੀਤਾ ਗਿਆ।
ਇਹ ਵੀ ਪੜ੍ਹੋ : ਸਿੰਗਾਪੁਰ 'ਚ ਭਾਰਤੀ ਮੂਲ ਦੇ ਸੇਵਾਮੁਕਤ ਫੌਜੀ ਅਧਿਕਾਰੀ ਦੀ ਸਜ਼ਾ ਘਟਾਉਣ ਦੀ ਅਪੀਲ ਨਾਮਨਜ਼ੂਰ
ਇਸ ਕਦਮ ਨਾਲ ਜੁਰਮਾਨਾ ਰਾਸ਼ੀ 25,000, 50,000 ਅਤੇ ਇਕ ਲੱਖ ਰੁਪਏ ਤੋਂ ਵਧਾ ਕੇ ਕ੍ਰਮਵਾਰ 50,000, ਇਕ ਲੱਖ ਰੁਪਏ ਅਤੇ ਦੋ ਲੱਖ ਰੁਪਏ ਹੋ ਜਾਵੇਗੀ। ਕੋਈ ਵੀ ਸਕੂਲ ਜਿਹੜਾ ਐਕਟ ਦੇ ਉਪਬੰਧਾਂ ਜਾਂ ਇਸ ਅਧੀਨ ਬਣਾਏ ਨਿਯਮਾਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਪਹਿਲੀ ਵਾਰ ਉਲੰਘਣਾ ਕਰੇਗਾ, ਉਹ 50,000 ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ। ਬਸ਼ਰਤੇ ਕਿ ਜੇਕਰ ਅਜਿਹਾ ਸਕੂਲ ਐਕਟ ਦੇ ਉਪਬੰਧਾਂ ਅਤੇ ਇਸ ਅਧੀਨ ਬਣਾਏ ਨਿਯਮਾਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਦੂਜੀ ਵਾਰ ਉਲੰਘਣਾ ਕਰੇਗਾ ਤਾਂ ਉਹ ਇੱਕ ਲੱਖ ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ। ਬਸ਼ਰਤੇ ਕਿ ਜੇਕਰ ਅਜਿਹਾ ਸਕੂਲ ਐਕਟ ਦੇ ਉਪਬੰਧਾਂ ਅਤੇ ਇਸ ਅਧੀਨ ਬਣਾਏ ਨਿਯਮਾਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਤੀਜੀ ਵਾਰ ਉਲੰਘਣਾ ਕਰੇਗਾ ਤਾਂ ਉਹ ਦੋ ਲੱਖ ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ।
ਇਹ ਵੀ ਪੜ੍ਹੋ : BSF ਵਿਰੁੱਧ ਪਾਸ ਹੋਏ ਮਤੇ 'ਤੇ ਚੁੱਘ ਦਾ ਵੱਡਾ ਬਿਆਨ, ਕਿਹਾ- ਪਾਕਿ ਤੇ ISI ਦੀ ਧੁੰਨ 'ਤੇ ਨੱਚ ਰਹੀ ਕਾਂਗਰਸ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।