ਚੰਨੀ ਨੇ 65 ਵਿਦਿਆਰਥੀਆਂ ਨੂੰ ਵੰਡੇ ਨਿਯੁਕਤੀ ਪੱਤਰ

Friday, Jun 28, 2019 - 07:37 PM (IST)

ਚੰਨੀ ਨੇ 65 ਵਿਦਿਆਰਥੀਆਂ ਨੂੰ ਵੰਡੇ ਨਿਯੁਕਤੀ ਪੱਤਰ

ਕੁਰਾਲੀ (ਬਠਲਾ)— ਤਕਨੀਕੀ ਸਿਖਿਆ ਤੇ ਉਦਯੋਗਿਕ ਸਿਖਲਾਈ ਸਾਇੰਸ ਅਤੇ ਤਕਨਾਲੋਜੀ, ਰੋਜ਼ਗਾਰ ਉਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਰਸਵਤੀ ਨਰਸਿੰਗ ਇੰਸਟੀਚਿਊਟ ਧਿਆਨਪੁਰਾ ਵਿਖੇ ਪਲੇਸਮੈਂਟ ਕੈਂਪ ਦੌਰਾਨ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 65 ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਵੰਡੇ।
ਚੰਨੀ ਨੇ ਇਸ ਮੌਕੇ ਕਿਹਾ ਕਿ ਇਸ ਤਰ੍ਹਾਂ ਦੇ ਪਲੇਸਮੈਂਟ ਕੈਂਪਾਂ ਦਾ ਨੌਜਵਾਨਾਂ ਨੂੰ ਬਹੁਤ ਲਾਭ ਹੋ ਰਿਹਾ ਹੈ। ਅੱਜ 65 ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਨ੍ਹਾਂ ਵਿਦਿਆਰਥੀਆਂ, ਜਿਨ੍ਹਾਂ ਬੀ. ਐੱਸਸੀ. ਕੀਤੀ ਹੋਈ ਹੈ, ਨੂੰ 14 ਹਜ਼ਾਰ ਤੋਂ ਲੈ ਕੇ 30 ਹਜ਼ਾਰ ਰੁਪਏ ਅਤੇ ਜੀ. ਐੱਨ. ਐੱਮ. ਨਰਸਾਂ ਨੂੰ 9 ਹਜ਼ਾਰ ਤੋਂ ਲੈ ਕੇ 20 ਹਜ਼ਾਰ ਰੁਪਏ ਤਕ ਦੇ ਤਨਖਾਹ ਪੈਕੇਜ ਦਿੱਤੇ ਗਏ ਹਨ। ਇਸ ਤੋਂ ਇਲਾਵਾ ਨਿਯੁਕਤ ਕੀਤੇ ਗਏ ਇਨ੍ਹਾਂ ਵਿਦਿਆਰਥੀਆਂ ਨੂੰ ਅਪੋਲੋ ਗਰੁੱਪ ਵਲੋਂ ਹੋਰ ਵੀ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਇੰਸਟੀਚਿਊਟ ਦੇ ਪ੍ਰਿੰਸੀਪਲ ਡਾ. ਰਮਨ ਕਾਲੀਆ, ਰਾਕੇਸ਼ ਖੁੱਲਰ, ਜ਼ਿਲਾ ਰੋਜ਼ਗਾਰ ਅਫਸਰ ਰਵਿੰਦਰਪਾਲ ਸਿੰਘ ਵੀ ਹਾਜ਼ਰ ਸਨ।


author

KamalJeet Singh

Content Editor

Related News