ਬਘੇਲ ਦੀ ਮੀਟਿੰਗ ਲਈ ਚੰਨੀ ਧੜੇ ਨੂੰ ਨਹੀਂ ਮਿਲਿਆ ਸੱਦਾ! ਭਾਰਤ ਭੂਸ਼ਣ ਆਸ਼ੂ ਦਾ ਵੱਡਾ ਬਿਆਨ (ਵੀਡੀਓ)

Monday, Jul 06, 2026 - 05:30 PM (IST)

ਬਘੇਲ ਦੀ ਮੀਟਿੰਗ ਲਈ ਚੰਨੀ ਧੜੇ ਨੂੰ ਨਹੀਂ ਮਿਲਿਆ ਸੱਦਾ! ਭਾਰਤ ਭੂਸ਼ਣ ਆਸ਼ੂ ਦਾ ਵੱਡਾ ਬਿਆਨ (ਵੀਡੀਓ)

ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ ਕਾਂਗਰਸ 'ਚ ਅੰਦਰੂਨੀ ਖਿੱਚਤਾਣ ਇੱਕ ਵਾਰ ਫਿਰ ਖੁੱਲ੍ਹ ਕੇ ਸਾਹਮਣੇ ਆ ਰਹੀ ਹੈ। ਮੋਰਿੰਡਾ 'ਚ ਹੋਈ ਬੈਠਕ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਦੀ ਚੰਡੀਗੜ੍ਹ 'ਚ ਹੋ ਰਹੀ ਮੀਟਿੰਗ ਨੂੰ ਲੈ ਕੇ ਵੀ ਸਿਆਸੀ ਚਰਚਾ ਤੇਜ਼ ਹੋ ਗਈ ਹੈ। ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੇ ਵੱਡਾ ਬਿਆਨ ਦਿੱਤਾ ਹੈ।
 ਮੀਡੀਆ ਨਾਲ ਗੱਲਬਾਤ ਕਰਦਿਆਂ ਆਸ਼ੂ ਨੇ ਕਿਹਾ ਕਿ ਉਨ੍ਹਾਂ ਨੂੰ ਭੂਪੇਸ਼ ਬਘੇਲ ਦੀ ਮੀਟਿੰਗ ਲਈ ਕੋਈ ਸੱਦਾ ਨਹੀਂ ਮਿਲਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਸੱਦਾ ਹੀ ਨਹੀਂ ਆਇਆ ਤਾਂ ਮੀਟਿੰਗ 'ਚ ਜਾਣ ਦਾ ਕੋਈ ਸਵਾਲ ਹੀ ਨਹੀਂ ਬਣਦਾ। ਆਸ਼ੂ ਨੇ ਕਿਹਾ ਕਿ ਉਹ ਇਸ ਬੈਠਕ 'ਚ ਸ਼ਾਮਲ ਨਹੀਂ ਹੋਣਗੇ।

ਇਹ ਵੀ ਪੜ੍ਹੋ : ਪੰਜਾਬ 'ਚ ਮੁਲਾਜ਼ਮਾਂ ਦੀਆਂ ਸਰਕਾਰੀ ਛੁੱਟੀਆਂ ਰੱਦ! ਰੱਖੜੀ ਤੋਂ ਪਹਿਲਾਂ ਡਾਕ ਵਿਭਾਗ ਦਾ ਵੱਡਾ ਫ਼ੈਸਲਾ

ਜ਼ਿਕਰਯੋਗ ਹੈ ਕਿ 3 ਜੁਲਾਈ ਨੂੰ ਮੋਰਿੰਡਾ ਵਿਖੇ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ 'ਤੇ ਇੱਕ ਅਹਿਮ ਬੈਠਕ ਹੋਈ ਸੀ। ਇਸ 'ਚ ਕਈ ਮੌਜੂਦਾ ਅਤੇ ਸਾਬਕਾ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਹੋਰ ਸੀਨੀਅਰ ਆਗੂਆਂ ਨੇ ਹਿੱਸਾ ਲਿਆ ਸੀ। ਬੈਠਕ ਦੌਰਾਨ ਪਾਰਟੀ ਹਾਈਕਮਾਨ ਦੇ ਕੁੱਝ ਫ਼ੈਸਲਿਆਂ 'ਤੇ ਨਾਰਾਜ਼ਗੀ ਵੀ ਸਾਹਮਣੇ ਆਈ ਸੀ ਅਤੇ ਉਨ੍ਹਾਂ 'ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਗਈ ਸੀ।

ਇਹ ਵੀ ਪੜ੍ਹੋ : PSEB ਦੇ 8ਵੀਂ-10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਬਰਥ ਸਰਟੀਫਿਕੇਟ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ

ਹੁਣ ਮੋਰਿੰਡਾ ਬੈਠਕ ਤੋਂ ਬਾਅਦ ਚੰਡੀਗੜ੍ਹ 'ਚ ਹੋ ਰਹੀ ਮੀਟਿੰਗ ਨੂੰ ਉਸੇ ਕੜੀ ਦਾ ਹਿੱਸਾ ਮੰਨਿਆ ਜਾ ਰਿਹਾ ਹੈ, ਜਿੱਥੇ ਅਗਲੀ ਸਿਆਸੀ ਰਣਨੀਤੀ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਆਸ਼ੂ ਵੱਲੋਂ ਮੀਟਿੰਗ 'ਚ ਨਾ ਜਾਣ ਦੇ ਐਲਾਨ ਨੇ ਇਹ ਸੰਕੇਤ ਦਿੱਤੇ ਹਨ ਕਿ ਪੰਜਾਬ ਕਾਂਗਰਸ ਦੇ ਅੰਦਰ ਮਤਭੇਦ ਅਜੇ ਵੀ ਬਰਕਰਾਰ ਹਨ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹਨ ਕਿ ਕੀ ਪਾਰਟੀ ਹਾਈਕਮਾਨ ਇਨ੍ਹਾਂ ਮਤਭੇਦਾਂ ਨੂੰ ਦੂਰ ਕਰਨ 'ਚ ਕਾਮਯਾਬ ਹੁੰਦੀ ਹੈ ਜਾਂ ਆਉਣ ਵਾਲੇ ਦਿਨਾਂ 'ਚ ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਹੋਰ ਡੂੰਘਾ ਹੁੰਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


 


author

Babita

Content Editor

Related News