ਹਿਮਾਚਲ ਦੇ CM ਨੂੰ ਮਿਲੇ ਚਰਨਜੀਤ ਸਿੰਘ ਚੰਨੀ, ਪੌਣਾ ਘੰਟਾ ਚੱਲੀ ਮੀਟਿੰਗ

Tuesday, Aug 27, 2024 - 10:10 AM (IST)

ਜਲੰਧਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ ਗਈ। ਸੋਮਵਾਰ ਨੂੰ ਚਰਨਜੀਤ ਸਿੰਘ ਚੰਨੀ ਸੁੱਖੂ ਨੂੰ ਮਿਲਣ ਲਈ ਹਿਮਾਚਲ ਪਹੁੰਚੇ ਤੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਓਕ ਓਵਰ ਵਿਚ ਮੁਲਾਕਾਤ ਕੀਤੀ। ਦੋਹਾਂ ਆਗੂਆਂ ਵਿਚਾਲੇ ਮੀਟਿੰਗ ਤਕਰੀਬਨ ਪੌਣਾ ਘੰਟਾ ਤਕ ਚੱਲਦੀ ਰਹੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਤੋਂ ਬਦਲੇਗਾ ਮੌਸਮ ਦਾ ਮਿਜਾਜ਼! ਜਾਰੀ ਹੋ ਗਿਆ ਅਲਰਟ

ਇਸ ਮੀਟਿੰਗ ਦੌਰਾਨ ਦੋਹਾਂ ਆਗੂਆਂ ਵਚਾਲੇ ਹਿਮਾਚਲ ਅਤੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ 'ਤੇ ਚਰਚਾ ਹੋਈ। ਇਸ ਤੋਂ ਇਲਾਵਾ ਦੋਹਾਂ ਸੂਬਿਆਂ ਦੇ ਕਈ ਸਿਆਸੀ ਅਤੇ ਸਮਾਜਿਕ ਮੁੱਦਿਆਂ 'ਤੇ ਵੀ ਗੱਲਬਾਤ ਕੀਤੀ ਗਈ। 

ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਰਹਿੰਦੇ ਭਾਰਤੀਆਂ ਨੂੰ ਵੱਡਾ ਝਟਕਾ! ਟਰੂਡੋ ਸਰਕਾਰ ਨੇ ਕਰ 'ਤਾ ਇਹ ਐਲਾਨ

ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਵੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸ਼ਿਮਲਾ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਚੰਨੀ ਜੀ ਨਾਲ ਕਈ ਅਹਿਮ ਸਿਆਸੀ ਅਤੇ ਸਮਾਜਿਕ ਮੁੱਦਿਆਂ 'ਤੇ ਚਰਚਾ ਹੋਈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News