ਸ੍ਰੀ ਹਰਿਮੰਦਰ ਸਾਹਿਬ ''ਤੇ ਹਮਲੇ ਨੂੰ ਲੈ ਕੇ ਕਾਂਗਰਸੀ MP ਚੰਨੀ ਦਾ ਵੱਡਾ ਬਿਆਨ

Saturday, Sep 14, 2024 - 10:12 AM (IST)

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਾਲ 1984 ’ਚ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੀ ਗਈ ਫੌਜੀ ਕਾਰਵਾਈ ‘ਗਲਤ’ ਸੀ ਅਤੇ ਇਸ ਦੇ ਲਈ ਉਨ੍ਹਾਂ ਦੀ ਪਾਰਟੀ ਮੁਆਫ਼ੀ ਵੀ ਮੰਗ ਚੁੱਕੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਾਸੀ ਧਿਆਨ ਦਿਓ! ਛੇਤੀ ਕਰ ਲਓ ਇਹ ਕੰਮ ਨਹੀਂ ਤਾਂ ਪੈ ਸਕਦੈ ਪਛਤਾਉਣਾ

ਉਨ੍ਹਾਂ ਨੇ ਇਹ ਦਾਅਵਾ ਵੀ ਕੀਤਾ ਕਿ ਉਸ ਸਮੇਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲੇ ਲਈ ਫੌਜ ਭੇਜਣ ਵਾਸਤੇ ਦਬਾਅ ਬਣਾਇਆ ਸੀ, ਜਿਸ ਦੇ ਲਈ ਉਸ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਚੰਨੀ ਨੇ ਇਥੇ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਦੇ ਮਾਮਲੇ ਨਾਲ ਜੁੜੇ ਸਵਾਲ ਦੇ ਜਵਾਬ ’ਚ ਇਹ ਟਿੱਪਣੀ ਕੀਤੀ। ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਦਿਆਂ ਦੇ ਇਕ ਮਾਮਲੇ ’ਚ ਸ਼ੁੱਕਰਵਾਰ ਨੂੰ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਦੇ ਖਿਲਾਫ ਹੱਤਿਆ ਅਤੇ ਹੋਰ ਅਪਰਾਧਾਂ ਤਹਿਤ ਦੋਸ਼ ਤੈਅ ਕੀਤੇ।

ਇਹ ਖ਼ਬਰ ਵੀ ਪੜ੍ਹੋ - ਡਾਕਟਰਾਂ ਦੀ ਹੜਤਾਲ ਨੂੰ ਲੈ ਕੇ ਐਕਸ਼ਨ ’ਚ CM ਮਾਨ! ਅੱਜ ਖੁੱਲ੍ਹੇਗੀ OPD

ਇਹ ਪੁੱਛੇ ਜਾਣ ’ਤੇ ਕਿ ਕਾਂਗਰਸ ਨੇ ਜਗਦੀਸ਼ ਟਾਈਟਲਰ ਨੂੰ ਅਜੇ ਤੱਕ ਪਾਰਟੀ ’ਚੋਂ ਕਿਉਂ ਨਹੀਂ ਕੱਢਿਆ ਤਾਂ ਚੰਨੀ ਨੇ ਕਿਹਾ ਕਿ ਜੋ ਦੰਗੇ ਹੋਏ ਅਤੇ ਜੋ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਹੋਇਆ, ਉਸ ਦੇ ਲਈ ਇਕ ਵਾਰ ਨਹੀਂ, ਕਾਂਗਰਸ ਬਹੁਤ ਵਾਰ ਮੁਆਫੀ ਮੰਗ ਚੁੱਕੀ ਹੈ। ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਹੋਇਆ, ਉਹ ਗਲਤ ਸੀ, ਇਹ ਕਾਂਗਰਸ ਮੰਨ ਚੁੱਕੀ ਹੈ ਅਤੇ ਮੁਆਫੀ ਵੀ ਮੰਗ ਚੁੱਕੀ ਹੈ। ਉਨ੍ਹਾਂ ਸਵਾਲ ਕੀਤਾ ਕਿ ਭਾਜਪਾ 10 ਸਾਲਾਂ ਤੋਂ ਸੱਤਾ ’ਚ ਹੋਣ ਦੇ ਬਾਵਜੂਦ ਦੰਗਿਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਕਿਉਂ ਨਹੀਂ ਦਿਵਾ ਸਕੀ?

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News