ਅਹਿਮ ਖ਼ਬਰ : CM ਚੰਨੀ ਤੇ ਸਿੱਧੂ ਨੇ ਹੁਣ ਤੱਕ ਨਹੀਂ ਕੀਤਾ ਇਕ-ਦੂਜੇ ਲਈ ਪ੍ਰਚਾਰ

Saturday, Feb 12, 2022 - 02:27 PM (IST)

ਲੁਧਿਆਣਾ (ਹਿਤੇਸ਼) : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਅਜੇ ਤੱਕ ਪਾਰਟੀ ਦੇ ਉਮੀਦਵਾਰਾਂ ਦੇ ਪੱਖ 'ਚ ਪ੍ਰਚਾਰ ਸ਼ੁਰੂ ਨਹੀਂ ਕੀਤਾ ਗਿਆ ਕਿਉਂਕਿ ਅਕਾਲੀ ਦਲ ਵੱਲੋਂ ਬਿਕਰਮ ਮਜੀਠੀਆ ਨੂੰ ਟਿਕਟ ਦੇਣ ਤੋਂ ਬਾਅਦ ਨਵਜੋਤ ਸਿੱਧੂ ਅੰਮ੍ਰਿਤਸਰ ਪੂਰਬੀ ਸੀਟ 'ਤੇ ਫਸ ਕੇ ਰਹਿ ਗਏ ਹਨ। ਹਾਲਾਂਕਿ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂ ਪਹਿਲਾਂ ਅਤੇ ਬਾਅਦ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਜਾ ਕੇ ਕਾਂਗਰਸੀ ਉਮੀਦਵਾਰਾਂ ਲਈ ਵੋਟਾਂ ਮੰਗ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਨਵਾਂ ਅਲਰਟ ਜਾਰੀ, ਜਾਣੋ ਅਗਲੇ 3 ਦਿਨ ਕਿਹੋ ਜਿਹਾ ਰਹੇਗਾ

ਇਸ ਦੌਰਾਨ ਮੁੱਖ ਮੰਤਰੀ ਚੰਨੀ ਵੱਲੋਂ ਅੰਮ੍ਰਿਤਸਰ ਦੇ ਨਾਲ ਲੱਗਦੇ ਇਲਾਕੇ 'ਚ ਵੀ ਰੈਲੀ ਕੀਤੀ ਗਈ ਹੈ ਪਰ ਚੋਣਾਂ 'ਚ ਕਰੀਬ ਇਕ ਹਫ਼ਤੇ ਦਾ ਸਮਾਂ ਬਾਕੀ ਰਹਿਣ ਦੇ ਬਾਵਜੂਦ ਮੁੱਖ ਮੰਤਰੀ ਚੰਨੀ ਹੁਣ ਤੱਕ ਸਿੱਧੂ ਦੀ ਸੀਟ ਤਾਂ ਕੀ, ਅੰਮ੍ਰਿਤਸਰ 'ਚ ਹੀ ਨਹੀਂ ਗਏ। ਇਸ ਨੂੰ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਤੋਂ ਪਹਿਲਾਂ ਅਤੇ ਬਾਅਦ 'ਚ ਸਿੱਧੂ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਕਿਉਂਕਿ ਪਹਿਲਾਂ ਸਿੱਧੂ ਵੱਲੋਂ ਚੰਨੀ ਸਰਕਾਰ ਦੇ ਕੰਮਾਂ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਜਾ ਰਹੇ ਸਨ ਅਤੇ ਹੁਣ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ 'ਤੇ ਸਿੱਧੂ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਧੀ ਵੀ ਮੁੱਖ ਮੰਤਰੀ ਚੰਨੀ ਨੂੰ ਗਰੀਬ ਦੱਸਣ ਤੋਂ ਲੈ ਕੇ ਸਿੱਧਾ ਰਾਹੁਲ ਗਾਂਧੀ ਨੂੰ ਨਿਸ਼ਾਨਾ ਬਣਾ ਰਹੇ ਹਨ।

ਇਹ ਵੀ ਪੜ੍ਹੋ : ਰਵਨੀਤ ਬਿੱਟੂ ਦਾ ਵੱਡਾ ਬਿਆਨ, 'CM ਚੰਨੀ ਦੇ ਭਾਣਜੇ ਨੂੰ ਬੋਰੀਆਂ 'ਚ ਪਾ-ਪਾ ਕੁੱਟਿਆ ਗਿਆ'

ਸ਼ਾਇਦ ਇਸ ਦਾ ਹੀ ਨਤੀਜਾ ਹੈ ਕਿ ਮੁੱਖ ਮੰਤਰੀ ਚੰਨੀ ਨੇ ਹੁਣ ਤੱਕ ਚੋਣ ਪ੍ਰਚਾਰ ਨੂੰ ਲੈ ਕੇ ਅੰਮ੍ਰਿਤਸਰ ਤੋਂ ਕਿਨਾਰਾ ਕੀਤਾ ਹੋਇਆ ਹੈ ਅਤੇ ਸਿੱਧੂ ਵੀ ਹੁਣ ਤੱਕ ਦੋਹਾਂ 'ਚੋਂ ਕਿਸੇ ਸੀਟ 'ਤੇ ਵੋਟਾਂ ਮੰਗਣ ਨਹੀਂ ਗਏ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News