ਕੈਬਨਿਟ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ ਕਰਨਗੇ ''ਨਵਜੋਤ ਸਿੱਧੂ''

Tuesday, Nov 16, 2021 - 11:57 AM (IST)

ਕੈਬਨਿਟ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ ਕਰਨਗੇ ''ਨਵਜੋਤ ਸਿੱਧੂ''

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਚੰਡੀਗੜ੍ਹ ਵਿਖੇ ਮੰਗਲਵਾਰ ਦੁਪਹਿਰ ਸਵਾ 3 ਵਜੇ ਦੇ ਕਰੀਬ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਬੈਠਕ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 2 ਮੁੰਡਿਆਂ ਦੀ ਦੋਸਤੀ ਨੇ ਧਾਰਿਆ ਖ਼ੌਫ਼ਨਾਕ ਰੂਪ, ਇਕ ਨੇ ਦੂਜੇ ਨੂੰ ਚਾਕੂਆਂ ਨਾਲ ਵਿੰਨ੍ਹਿਆ (ਤਸਵੀਰਾਂ)

ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਰਹਿਣਗੇ। ਸੂਤਰਾਂ ਮੁਤਾਬਕ ਨਵਜੋਤ ਸਿੱਧੂ ਸਰਕਾਰ ਤੇ ਸੰਗਠਨ ਵਿਚਾਲੇ ਤਾਲਮੇਲ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਨਾਲ ਬੈਠਕ ਦੌਰਾਨ ਵਿਚਾਰ-ਵਟਾਂਦਰਾ ਕਰ ਸਕਦੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਇਸ ਬੈਠਕ ਦੌਰਾਨ ਵਿਚਾਰ-ਚਰਚਾ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ, ਪੰਜਾਬੀਆਂ ਨੂੰ ਨੌਕਰੀਆਂ 'ਚ ਰਾਖਵੇਂਕਰਨ ਬਾਰੇ ਹੋਵੇਗੀ ਚਰਚਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

 


author

Babita

Content Editor

Related News