ਪਿੰਡ ਚੰਨਣਵਾਲ ''ਚ ਬਣੇਗੀ ਪੱਕੀ ਸੜਕ, ਵਿਧਾਇਕ ਪੰਡੋਰੀ ਨੇ ਦਿੱਤਾ ਭਰੋਸਾ

Sunday, Jul 27, 2025 - 06:22 PM (IST)

ਪਿੰਡ ਚੰਨਣਵਾਲ ''ਚ ਬਣੇਗੀ ਪੱਕੀ ਸੜਕ, ਵਿਧਾਇਕ ਪੰਡੋਰੀ ਨੇ ਦਿੱਤਾ ਭਰੋਸਾ

ਮਹਿਲ ਕਲਾਂ (ਹਮੀਦੀ): ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਚੰਨਣਵਾਲ ਦੀ ਗ੍ਰਾਮ ਪੰਚਾਇਤ ਅਤੇ ਨਾਨਕਸਰ ਠਾਠ ਕਲੇਰਾਂ ਝੋਰੜਾਂ ਦੇ ਮੁਖੀ ਬਾਬਾ ਘਾਲਾ ਸਿੰਘ ਵੱਲੋਂ ਮਹਿਲ ਕਲਾਂ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਇਕ ਮਹੱਤਵਪੂਰਨ ਮੰਗ ਪੱਤਰ ਸੌਂਪਿਆ ਗਿਆ, ਜਿਸ ਰਾਹੀਂ ਪਿੰਡ ਚੰਨਣਵਾਲ ਬਿਖੇ ਡੇਢ ਕਿਲੋਮੀਟਰ ਦੇ ਕੱਚੇ ਰਸਤੇ ਨੂੰ ਪੱਕਾ ਕਰਕੇ ਸੜਕ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਹਾਜ਼ਰ ਰਹੇ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਨ੍ਹਾਂ ਵਿਆਹਾਂ 'ਤੇ ਲੱਗੀ ਪਾਬੰਦੀ! 18+ ਹੋਣ 'ਤੇ ਵੀ ਮੁੰਡੇ-ਕੁੜੀ ਖ਼ਿਲਾਫ਼ ਹੋਵੇਗੀ ਕਾਰਵਾਈ

ਸਾਬਕਾ ਸਰਪੰਚ ਗੁਰਜੰਟ ਸਿੰਘ ਧਾਲੀਵਾਲ ਨੇ ਆਵਾਜ਼ ਉਠਾਈ ਕਿ ਇਹ ਸੜਕ ਇਲਾਕੇ ਲਈ ਆਵਾਜਾਈ ਦਾ ਮੁੱਖ ਰਾਹ ਹੈ, ਜਿਸ 'ਤੇ ਦਿਨੋ-ਦਿਨ ਵਧ ਰਹੀ ਆਵਾਜਾਈ ਕਾਰਨ ਆਮ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਖ਼ਾਸ ਕਰਕੇ ਬਰਸਾਤੀ ਦਿਨਾਂ ਵਿਚ ਇਹ ਸੜਕ ਬਹੁਤ ਖ਼ਤਰਨਾਕ ਹੋ ਜਾਂਦੀ ਹੈ। ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਲੋਕਾਂ ਦੀ ਮੰਗ ਨੂੰ ਨਿਆਂਸੰਗਤ ਦੱਸਦਿਆਂ ਪੂਰਨ ਵਿਸ਼ਵਾਸ ਦਵਾਇਆ ਕਿ ਜਲਦੀ ਹੀ ਇਸ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਆਵਾਜਾਈ ਸਬੰਧੀ ਮੌਲਿਕ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਪੰਚ ਬਲਵਿੰਦਰ ਸਿੰਘ, ਅਮਰਜੀਤ ਸਿੰਘ, ਗੁਰਮੇਲ ਕੌਰ, ਮਨਪ੍ਰੀਤ ਸਿੰਘ, ਗੁਰਜੀਤ ਸਿੰਘ ਸਮੇਤ ਕਈ ਪੰਚਾਇਤੀ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਰਹੇ। ਸਭ ਨੇ ਵਿਧਾਇਕ ਦੇ ਯਕੀਨ ਦਿਲਾਉਣ ‘ਤੇ ਧੰਨਵਾਦ ਕੀਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News