''ਪੰਜਾਬੀ'' ਭਾਸ਼ਾ ਸਬੰਧੀ ਵਿਧਾਨ ਸਭਾ ਦੀ ਵਿਸ਼ੇਸ਼ ਬੈਠਕ 20 ਫਰਵਰੀ ਨੂੰ

Saturday, Feb 15, 2020 - 06:32 PM (IST)

ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੰਜਾਬੀ ਬੋਲੀ, ਭਾਸ਼ਾ, ਸੱਭਿਆਚਾਰ ਤੇ ਵਿਰਸੇ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਗੁਆਂਢੀ ਸੂਬਿਆਂ 'ਚ ਵੀ ਪੰਜਾਬੀ ਮਾਂ ਬੋਲੀ ਨੂੰ ਬਣਦਾ ਮਾਣ-ਸਨਮਾਨ ਦਿਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੁਰਜ਼ੋਰ ਯਤਨ ਕਰ ਰਹੀ ਹੈ।

ਚੰਨੀ ਨੇ ਕਿਹਾ ਕਿ ਇਸ ਦੌਰਾਨ ਪੰਜਾਬੀ ਬੋਲੀ ਨੂੰ ਪ੍ਰਫੁੱਲਤ ਕਰਨ ਲਈ 20 ਫਰਵਰੀ ਨੂੰ ਕੈਪਟਨ ਸਰਕਾਰ ਪੰਜਾਬ ਵਿਧਾਨ ਸਭਾ ਦੀ ਇੱਕ ਵਿਸ਼ੇਸ਼ ਬੈਠਕ ਕਰਵਾਏਗੀ, ਜਿਸ 'ਚ ਪੰਜਾਬੀ ਬੋਲੀ ਬਾਰੇ ਨਵੇਂ ਕਾਨੂੰਨ ਬਣਾਉਣ ਬਾਰੇ ਅਹਿਮ ਵਿਚਾਰਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਕਮਿਸ਼ਨ ਦੀ ਮੁੜ ਸੁਰਜੀਤੀ 'ਤੇ ਵੀ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ।


Babita

Content Editor

Related News