ਚੰਨੀ ਦੀ ਰਾਹੁਲ ਗਾਂਧੀ ਨਾਲ ਨਹੀਂ ਹੋਈ ਮੁਲਾਕਾਤ, ਖੁੱਸ ਸਕਦੈ ਅਹੁਦਾ!

Wednesday, Oct 31, 2018 - 11:31 AM (IST)

ਚੰਨੀ ਦੀ ਰਾਹੁਲ ਗਾਂਧੀ ਨਾਲ ਨਹੀਂ ਹੋਈ ਮੁਲਾਕਾਤ, ਖੁੱਸ ਸਕਦੈ ਅਹੁਦਾ!

ਚੰਡੀਗੜ੍ਹ : ਮਹਿਲਾ ਆਈ. ਏ. ਐੱਸ. ਅਧਿਕਾਰੀ ਨੂੰ ਇਤਰਾਜ਼ਯੋਗ ਮੈਸਜ ਭੇਜ ਕੇ ਹਰ ਪਾਸਿਓਂ ਘਿਰੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਨਹੀਂ ਹੋ ਸਕੀ ਹੈ। ਕਾਂਗਰਸ ਸੂਤਰਾਂ ਮੁਤਾਬਕ ਚੰਨੀ ਨੇ ਰਾਹੁਲ ਗਾਂਧੀ ਨਾਲ ਮਿਲਣ ਦਾ ਸਮਾਂ ਮੰਗਿਆ ਸੀ ਪਰ ਉਨ੍ਹਾਂ ਦੀ ਮੁਲਾਕਾਤ ਨਹੀਂ ਹੋ ਸਕੀ, ਜਿਸ ਤੋਂ ਬਾਅਦ ਚੰਨੀ ਪੰਜਾਬ ਆ ਗਏ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਚੰਨੀ ਨੂੰ ਕੈਬਨਿਟ ਤੋਂ ਬਾਹਰ ਦਾ ਰਸਤਾ ਕਿਸੇ ਵੀ ਸਮੇਂ ਦਿਖਾਇਆ ਜਾ ਸਕਦਾ ਹੈ। ਦੂਜੇ ਪਾਸੇ ਭਾਜਪਾ ਨੇ ਚੰਨੀ ਦੇ ਮਾਮਲੇ 'ਚ ਰਾਹੁਲ ਦੀ ਚੁੱਪੀ ਨੂੰ ਲੈ ਕੇ ਪੋਸਟਰ ਵੀ ਬਣਾ ਦਿੱਤੇ ਹਨ। ਇੰਨਾ ਹੀ ਨਹੀਂ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਵੀ ਰਾਹੁਲ ਦੀ ਚੁੱਪੀ ਨੂੰ ਲੈ ਕੇ ਨਿਸ਼ਾਨਾ ਸਾਧ ਰੱਖਿਆ ਹੈ, ਜਿਸ ਕਾਰਨ ਪਾਰਟੀ ਦਾ ਅਕਸ ਖਰਾਬ ਹੋ ਰਿਹਾ ਹੈ। ਜੇਕਰ ਚੰਨੀ ਨੂੰ ਮੰਤਰੀ ਅਹੁਦੇ ਤੋਂ ਹਟਾਇਆ ਜਾਂਦਾ ਹੈ ਤਾਂ ਕਿਸੇ ਦਲਿਤ ਨੂੰ ਹੀ ਮੰਤਰੀ ਬਣਾਇਆ ਜਾ ਸਕਦਾ ਹੈ।


Related News