ਜਲੰਧਰ: ਚਰਨਜੀਤ ਅਟਵਾਲ ਤੇ ਬਲਵਿੰਦਰ ਕੁਮਾਰ ਨੇ ਭਰੇ ਨਾਮਜ਼ਦਗੀ ਪੱਤਰ
Friday, Apr 26, 2019 - 05:32 PM (IST)
ਜਲੰਧਰ (ਸੋਨੂੰ) - ਲੋਕ ਸਭਾ ਹਲਕਾ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਅਤੇ ਪੰਜਾਬ ਡੈਮੋਕ੍ਰੇਟਿਕ ਫਰੰਟ ਦੇ ਉਮੀਦਵਾਰ ਬਲਵਿੰਦਰ ਕੁਮਾਰ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਅਟਵਾਲ ਵਲੋਂ ਨਾਮਜ਼ਦਗੀ ਪੱਤਰ ਭਰੇ ਜਾਣ ਸਮੇਂ ਉਨ੍ਹਾਂ ਦੇ ਨਾਲ ਵਿਧਾਇਕ ਪਵਨ ਕੁਮਾਰ ਟੀਨੂੰ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਬਲਦੇਵ ਸਿੰਘ ਖਹਿਰਾ ਆਦਿ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਦੱਸ ਦੇਈਏ ਕਿ ਉਕਤ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਰੋਡ ਸ਼ੋਅ ਕੀਤਾ ਗਿਆ, ਜਿਸ 'ਚ ਉਨ੍ਹਾਂ ਨੇ ਜਿੱਤ ਹਾਸਲ ਕਰਨ ਦਾ ਦਾਅਵਾ ਕੀਤਾ। ਨਾਮਜ਼ਦਗੀ ਭਰਨ ਤੋਂ ਪਹਿਲਾਂ ਪੀ.ਡੀ.ਏ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ 'ਚ ਹਲਕੀ ਤਕਰਾਰ ਹੋ ਜਾਣ ਦੀ ਵੀ ਸੂਚਨਾ ਮਿਲੀ ਹੈ।
ਦੱਸ ਦੇਈਏ ਕਿ ਇਸ ਵਾਰ ਜਲੰਧਰ ਲੋਕ ਸਭਾ ਹਲਕੇ ਤੋਂ ਦਿਲਚਸਪ ਮੁਕਾਬਲਾ ਵੇਖਣ ਨੂੰ ਮਿਲੇਗਾ, ਕਿਉਂਕਿ ਕਾਂਗਰਸੀ ਉਮੀਦਵਾਰ ਸੰਤੋਖ ਸਿੰਘ ਚੌਧਰੀ, ਆਮ ਆਦਮੀ ਪਾਰਟੀ ਉਮੀਦਵਾਰ ਜਸਟਿਸ ਜੋਰਾ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਅਤੇ ਪੰਜਾਬ ਏਕਤਾ ਪਾਰਟੀ ਵਲੋਂ ਐਲਾਨੇ ਗਏ ਉਮੀਦਵਾਰ ਬਲਵਿੰਦਰ ਕੁਮਾਰ ਦਰਮਿਆਨ ਮੁਕਾਬਲਾ ਹੋਣ ਜਾ ਰਿਹਾ ਹੈ।