550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦਾ ਸੱਦਾ ਦੇਣ ਯੂ. ਕੇ. ਪਹੁੰਚੇ ਚਰਨਜੀਤ ਚੰਨੀ

09/19/2019 7:09:20 PM

ਚੰਡੀਗੜ੍ਹ (ਅਸ਼ਵਨੀ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਦੁਨੀਆ ਭਰ 'ਚ ਵਸਦੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸੱਦਾ ਦੇਣ ਦੀ ਲੜੀ ਤਹਿਤ ਇਨ੍ਹੀਂ ਦਿਨੀਂ ਪੰਜਾਬ ਦੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਚੰਨੀ ਯੂ. ਕੇ. ਪਹੁੰਚੇ ਹੋਏ ਹਨ। ਯੂ.ਕੇ. ਪਹੁੰਚ ਕੇ ਉਨ੍ਹਾਂ ਨੇ ਸੈਂਟਰਲ ਲੰਡਨ ਵਿਖੇ ਉੱਘੇ ਪੰਜਾਬੀਆਂ ਨਾਲ ਮੁਲਾਕਾਤ ਕੀਤੀ। ਸੈਂਟਰਲ ਲੰਡਨ ਵਿਖੇ ਚੰਨੀ ਨੇ ਯੂ. ਕੇ. ਦੀਆਂ ਸੰਗਤਾਂ ਨਾਲ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵਿਚਾਰ ਚਰਚਾ ਕੀਤੀ। ਉਨ੍ਹਾਂ ਨੇ ਸਮੂਹ ਸੰਗਤ ਨੂੰ ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿਖੇ 1 ਨਵੰਬਰ ਤੋਂ 12 ਨਵੰਬਰ ਤੱਕ ਕਰਵਾਏ ਜਾਣ ਵਾਲੇ ਸਮਾਗਮਾਂ 'ਚ ਸ਼ਾਮਲ ਹੋਣ ਲਈ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਵਲੋਂ ਸੱਦਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਵਲੋਂ 550ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਮੌਕੇ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਵਿਰਦੀ ਫਾਊਂਡੇਸ਼ਨ ਦੇ ਪ੍ਰੋ. ਪੀਟਰ ਵਿਰਦੀ ਨੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚੰਨੀ ਨੂੰ ਦੱਸਿਆ ਕਿ ਉਹ ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣਗੇ ਅਤੇ ਯੋਗਦਾਨ ਪਾਉਣਗੇ। ਜ਼ਿਕਰਯੋਗ ਹੈ ਕਿ ਵਿਰਦੀ ਫਾਊਂਡੇਸ਼ਨ ਵਲੋਂ ਪਾਕਿਸਤਾਨ 'ਚ ਹੋਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮਾਗਮਾਂ ਲਈ 500 ਮਿਲੀਅਨ ਪੌਂਡ ਦਾ ਯੋਗਦਾਨ ਪਾਇਆ ਜਾ ਰਿਹਾ ਹੈ।


rajwinder kaur

Content Editor

Related News