ਮੰਤਰੀ ਬਣਨ ਤੋਂ ਬਾਅਦ ਐਕਸ਼ਨ ਮੋਡ ’ਚ ਰਾਜਾ ਵੜਿੰਗ, ਚੁੱਕਿਆ ਇਹ ਵੱਡਾ ਕਦਮ
Wednesday, Oct 06, 2021 - 06:23 PM (IST)
ਚੰਡੀਗੜ੍ਹ : ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵਿਚ ਟ੍ਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਲਗਾਤਾਰ ਐਕਸ਼ਨ ਮੋਡ ਵਿਚ ਹਨ। ਵੜਿੰਗ ਨੇ ਵੱਡਾ ਕਦਮ ਚੁੱਕਦਿਆਂ ਟਰਾਂਸਪੋਰਟ ਵਿਭਾਗ ਦੀ ਕਿਸੇ ਵੀ ਸ਼ਿਕਾਇਤ ਅਤੇ ਸੁਝਾਅ ਲਈ ਲੋਕਾਂ ਨੂੰ ਅਪੀਲ ਕੀਤੀ ਹੈ। ਇਸ ਲਈ ਉਨ੍ਹਾਂ ਵਲੋਂ ਬਕਾਇਦਾ ਇਕ ਨਿੱਜੀ ਵਟਸਐਪ ਨੰਬਰ 94784-54701 ਵੀ ਸ਼ੁਰੂ ਕੀਤਾ ਹੈ। ਇਸ ਵਟਸਐਪ ਨੰਬਰ ’ਤੇ ਜਨਤਾ ਨੂੰ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਬੇਝਿੱਜਕ ਭੇਜਣ ਦੀ ਅਪੀਲ ਕੀਤੀ ਹੈ। ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਆਪਣੇ ਫੇਸਬੁੱਕ ਪੇਜ ’ਤੇ ਪੋਸਟ ਪਾ ਕੇ ਇਸ ਦੀ ਨਾ ਸਿਰਫ ਜਾਣਕਾਰੀ ਦਿੱਤੀ ਹੈ ਸਗੋਂ ਵਿਭਾਗ ਵਿਚ ਸੁਚੱਜੇ ਅਤੇ ਪਾਰਦਰਸ਼ੀ ਢੰਗ ਲਈ ਲੋਕਾਂ ਤੋਂ ਸਹਿਯੋਗ ਦੀ ਅਪੀਲ ਵੀ ਕੀਤੀ ਹੈ।
ਇਹ ਵੀ ਪੜ੍ਹੋ : ਹੁਣ ਕੈਪਟਨ ਧੜ੍ਹੇ ਨੇ ਚੰਨੀ ਦੀਆਂ ਮੋਦੀ ਤੇ ਕੇਂਦਰੀ ਮੰਤਰੀਆਂ ਨਾਲ ਮੁਲਾਕਾਤਾਂ ’ਤੇ ਚੁੱਕੇ ਸਵਾਲ
ਇਥੇ ਇਹ ਵੀ ਦੱਸਣਯੋਗ ਹੈ ਕਿ ਟ੍ਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਰਾਜਾ ਵੜਿੰਗ ਨੇ ਨਾ ਸਿਰਫ ਸਰਕਾਰੀ ਬੱਸਾਂ ਵਿਚ ਸਫ਼ਰ ਕੀਤਾ ਸਗੋਂ ਉਨ੍ਹਾਂ ਦੇ ਆਦੇਸ਼ਾਂ ’ਤੇ ਬਠਿੰਡਾ ਦੇ ਬੱਸ ਸਟੈਂਡ ਵਿਚ ਪੁਰਾਣੀ ਅਕਾਲੀ ਸਰਕਾਰ ਦੀ ਆਪਣੀ ਕੰਪਨੀ ਔਰਬਿਟ ਦਾ ਦਫ਼ਤਰ ਵੀ ਇਥੋਂ ਚੁਕਵਾ ਦਿੱਤੀ ਸੀ। ਇਥੇ ਹੀ ਬਸ ਨਹੀਂ ਉਨ੍ਹਾਂ ਪੀ. ਆਰ.ਟੀ. ਸੀ. ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਸਨ ਕਿ ਬੱਸ ਸਟੈਂਡ ਦੀ ਜਗ੍ਹਾ ’ਤੇ ਕੋਈ ਵੀ ਨਾਜਾਇਜ਼ ਕਬਜ਼ਾ ਨਹੀਂ ਹੋਣ ਦਿੱਤਾ ਜਾਣਾ ਚਾਹੀਦਾ।
ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਸਰਗਰਮ ਹੋਈ ਨਵਜੋਤ ਸਿੱਧੂ ਦੀ ਧੀ ਰਾਬੀਆ, ਪਿਤਾ ਦੇ ਹੱਕ ’ਚ ਆਖੀ ਵੱਡੀ ਗੱਲ
ਨੋਟ - ਰਾਜਾ ਵੜਿੰਗ ਵਲੋਂ ਚੁੱਕੇ ਜਾ ਰਹੇ ਕਦਮਾਂ ਨੂੰ ਤੁਸੀਂ ਕਿਵੇਂ ਦੇਖਦੇ ਹੋ?