ਮੁੱਖ ਮੰਤਰੀ ਬਣਨ ਤੋਂ ਬਾਅਦ ਲਗਾਤਾਰ ਐਕਸ਼ਨ ਮੋਡ ’ਚ ਚਰਨਜੀਤ ਚੰਨੀ, ਲਏ ਵੱਡੇ ਫ਼ੈਸਲੇ
Saturday, Sep 25, 2021 - 04:25 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਵਲੋਂ ਜਿੱਥੇ ਕਈ ਅਹਿਮ ਫ਼ੈਸਲੇ ਲਏ ਗਏ ਹਨ, ਉਥੇ ਹੀ ਉਨ੍ਹਾਂ ਇਕ ਹੋਰ ਵੱਡਾ ਕਦਮ ਚੁੱਕਦਿਆਂ ਹਰ ਮੰਗਲਵਾਰ ਨੂੰ ਦੁਪਹਿਰ ਬਾਅਦ 3.00 ਵਜੇ ਕੈਬਨਿਟ ਮੀਟਿੰਗ ਕਰਨ ਦਾ ਫ਼ੈਸਲਾ ਕੀਤਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਰ ਮੰਗਲਵਾਰ ਨੂੰ ਦੁਪਹਿਰ ਬਾਅਦ 3.00 ਵਜੇ ਇਹ ਮੀਟਿੰਗ ਹੋਵੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਆਪਣੇ ਦਫਤਰ ’ਚ ਸਵੇਰੇ 11.30 ਵਜੇ ਤੋਂ 2.30 ਵਜੇ ਤੱਕ ਮੰਤਰੀਆਂ, ਵਿਧਾਇਕਾਂ ਅਤੇ ਹੋਰ ਸਿਆਸੀ ਆਗੂਆਂ ਨਾਲ ਮੁਲਾਕਾਤ ਕਰਿਆ ਕਰਨਗੇ।
ਇਹ ਵੀ ਪੜ੍ਹੋ : ਇਹ ਵੱਡੇ ਚਿਹਰੇ ਹੋਣਗੇ ਪੰਜਾਬ ਦੀ ਨਵੀਂ ਕੈਬਨਿਟ ਦਾ ਹਿੱਸਾ, ਪੂਰੀ ਸੂਚੀ ਆਈ ਸਾਹਮਣੇ
ਇਥੇ ਹੀ ਬਸ ਨਹੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਰੇ ਪ੍ਰਬੰਧਕੀ ਸਕੱਤਰਾਂ/ਵਿਭਾਗਾਂ ਦੇ ਮੁਖੀਆਂ ਨੂੰ ਹਾਦਇਤ ਕੀਤੀ ਹੈ ਕਿ ਹਰ ਮੰਗਲਵਾਰ ਨੂੰ ਸਮੇਂ ਸਿਰ ਦਫ਼ਤਰ ਮੌਜੂਦ ਰਹਿਣ ਤਾਂ ਜੋ ਕਿਸੇ ਤਰ੍ਹਾਂ ਦੀ ਲੋੜ ਪੈਣ ’ਤੇ ਉਨ੍ਹਾਂ ਨੂੰ ਤੁਰੰਤ ਬੁਲਾਇਆ ਜਾ ਸਕੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਐਤਵਾਰ ਸ਼ਾਮ ਸਾਢੇ ਚਾਰ ਵਜੇ ਨਵੇਂ ਮੰਤਰੀ ਚੁੱਕਣਗੇ ਅਹੁਦੇ ਦੀ ਸਹੁੰ
ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਚਰਨਜੀਤ ਚੰਨੀ ਵਲੋਂ ਮੁੱਖ ਮੰਤਰੀ ਦਿੱਤੀ ਜਾਣ ਵਾਲੀ ਭਾਰੀ ਸੁਰੱਖਿਆ ਵਿਚ ਵੀ ਕਟੌਤੀ ਕਰਨ ਦਾ ਫ਼ੈਸਲਾ ਲਿਆ ਗਿਆ ਸੀ।ਉਨ੍ਹਾਂ ਕਿਹਾ ਕਿ ਪੰਜਾਬੀ ਤਾਂ ਉਨ੍ਹਾਂ ਦਾ ਭਰੇ ਹਨ ਫਿਰ ਉਨ੍ਹਾਂ ਨੂੰ ਆਪਣੇ ਭਰਾਵਾਂ ਤੋਂ ਕੋਈ ਖ਼ਤਰਾ ਕਿਵੇਂ ਹੋ ਸਕਦਾ ਹੈ।
ਇਹ ਵੀ ਪੜ੍ਹੋ : ਹਾਈਕਮਾਨ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਪਰਤੇ ਚੰਨੀ, ਨਵੀਂ ਕੈਬਨਿਟ ਦਾ ਐਲਾਨ ਜਲਦ
ਨੋਟ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਚੁੱਕੇ ਜਾ ਰਹੇ ਕਦਮਾਂ ਨੂੰ ਤੁਸੀਂ ਕਿਵੇਂ ਦੇਖਦੇ ਹੋ?