ਪਾਰਟੀ ਬਦਲਣ ਦੀਆਂ ਅਫਵਾਹਾਂ ਵਿਚਾਲੇ ਚਰਨਜੀਤ ਚੰਨੀ ਦਾ ਵੱਡਾ ਬਿਆਨ

Tuesday, Jan 20, 2026 - 04:06 PM (IST)

ਪਾਰਟੀ ਬਦਲਣ ਦੀਆਂ ਅਫਵਾਹਾਂ ਵਿਚਾਲੇ ਚਰਨਜੀਤ ਚੰਨੀ ਦਾ ਵੱਡਾ ਬਿਆਨ

ਬਰਨਾਲਾ : ਪੰਜਾਬ ਦੀ ਕਾਂਗਰਸ ਵਿਚਾਲ ਚੱਲ ਰਹੇ ਕਾਟੋ-ਕਲੇਸ਼ ਦਰਮਿਆਨ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸਾਂਸਦ ਚਰਨਜੀਤ ਸਿੰਘ ਚੰਨੀ ਨੇ ਆਖਿਆ ਕਿ ਉਹ ‘ਕਾਂਗਰਸ ਦੇ ਸਿਪਾਹੀ’ ਹਨ ਅਤੇ ਹਮੇਸ਼ਾ ਰਹਿਣਗੇ। ਚੰਨੀ ਬਰਨਾਲਾ ਜ਼ਿਲ੍ਹੇ ਵਿਚ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਵਿਚ ਸ਼ਾਮਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਪਾਰਟੀ ਬਦਲਣ ਦੀਆਂ ਅਟਕਲਾਂ ਬਾਰੇ ਸਵਾਲਾਂ ਦੇ ਜਵਾਬ ਵਿਚ ਚੰਨੀ ਨੇ ਕਿਹਾ ਕਿ ਮੈਂ ਖੁੱਲ੍ਹ ਕੇ ਕਹਿੰਦਾ ਹਾਂ ਕਿ ਜੇਕਰ ਚੰਨੀ ਕਦੇ ਆਪਣੀ ਪਾਰਟੀ ਬਦਲਦਾ ਹੈ ਤਾਂ ਲੋਕ ਉਸ ਨੂੰ ਵੋਟ ਨਾ ਪਾਉਣ। 

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਤਾਰੀਖਾਂ ਨੂੰ ਪਵੇਗਾ ਮੀਂਹ, ਆਵੇਗਾ ਹਨੇਰੀ, ਤੂਫਾਨ

ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਜਨਤਕ ਮੰਗ ਦੇ ਆਧਾਰ ’ਤੇ ਮੁੱਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਮੈਨੂੰ ਸੱਦਾ ਦਿੰਦੇ ਹਨ, ਮੈਂ ਉਨ੍ਹਾਂ ਲਈ ਬੋਲਦਾ ਹਾਂ। ਜਦੋਂ ਪੱਛੜੇ ਵਰਗ ਮੇਰੇ ਕੋਲ ਆਉਂਦੇ ਹਨ, ਮੈਂ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਚੁੱਕਦਾ ਹਾਂ। ਜਦੋਂ ਉੱਚ ਜਾਤੀਆਂ ਦੇ ਮੈਂਬਰ ਆਪਣੀਆਂ ਸ਼ਿਕਾਇਤਾਂ ਦਾ ਨਿਵਾਰਣ ਮੰਗਦੇ ਹਨ ਤਾਂ ਮੈਂ ਉਨ੍ਹਾਂ ਲਈ ਇਕ ਕਮਿਸ਼ਨ ਬਣਾਇਆ। ਚੰਨੀ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਵਜੋਂ ਆਪਣੇ ਸੰਖੇਪ ਕਾਰਜਕਾਲ ਦੌਰਾਨ ਉਨ੍ਹਾਂ ਨੇ ਕਿਸੇ ਇਕ ਸਮੂਹ ਲਈ ਨਹੀਂ, ਸਗੋਂ ਸਾਰੇ ਭਾਈਚਾਰਿਆਂ ਦੀ ਭਲਾਈ ਲਈ ਕੰਮ ਕੀਤਾ।

ਇਹ ਵੀ ਪੜ੍ਹੋ : ਪੰਜਾਬ 'ਚ ਸ਼ੁੱਕਰਵਾਰ ਨੂੰ ਰਾਖਵੀਂ ਛੁੱਟੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News