ਮੁੱਖ ਮੰਤਰੀ ਬਣਨ ਤੋਂ ਬਾਅਦ ਐਕਸ਼ਨ ਮੋਡ ’ਚ ਚਰਨਜੀਤ ਚੰਨੀ, ਚੁੱਕਿਆ ਇਕ ਹੋਰ ਵੱਡਾ ਕਦਮ

Monday, Sep 20, 2021 - 06:36 PM (IST)

ਮੁੱਖ ਮੰਤਰੀ ਬਣਨ ਤੋਂ ਬਾਅਦ ਐਕਸ਼ਨ ਮੋਡ ’ਚ ਚਰਨਜੀਤ ਚੰਨੀ, ਚੁੱਕਿਆ ਇਕ ਹੋਰ ਵੱਡਾ ਕਦਮ

ਚੰਡੀਗੜ੍ਹ : ਚਰਨਜੀਤ ਸਿੰਘ ਚੰਨੀ ਵਲੋਂ ਅੱਜ ਰਾਜ ਭਵਨ ਵਿਚ ਪੰਜਾਬ ਦੇ 16ਵੇਂ ਮੁੱਖ ਮੰਤਰੀ ਦੇ ਤੌਰ ’ਤੇ ਸਹੁੰ ਚੁੱਕਣ ਤੋਂ ਬਾਅਦ ਕਾਰਜਭਾਰ ਸੰਭਾਲ ਲਿਆ ਹੈ। ਇਸ ਦੌਾਰਨ ਨਵੇਂ ਮੁੱਖ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਜ਼ਿਆਦਾ ਸੁਰੱਖਿਆ ਦੀ ਜ਼ਰੂਰਤ ਨਹੀਂ ਹੈ, ਉਹ ਇਸ ਨੂੰ ਘੱਟ ਕਰਨਗੇ। ਇਸ ਗੱਲ ਦੀ ਪੁਸ਼ਟੀ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਖੁਦ ਇਸ ਗੱਲ ’ਤੇ ਵਿਚਾਰ ਕਰਨ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਵਧੇਰੇ ਸੁਰੱਖਿਆ ਦੀ ਜ਼ਰੂਰਤ ਨਹੀਂ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ’ਤੇ ਦਿੱਤੇ ਰਾਵਤ ਦੇ ਬਿਆਨ ਤੋਂ ਭੜਕੇ ਸੁਨੀਲ ਜਾਖੜ, ਦਿੱਤਾ ਵੱਡਾ ਬਿਆਨ

ਇਥੇ ਹੀ ਬਸ ਨਹੀਂ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਚਰਨਜੀਤ ਚੰਨੀ ਲਗਾਤਾਰ ਐਕਸ਼ਨ ਮੋਡ ਵਿਚ ਹਨ। ਇਸ ਦੌਰਾਨ ਮੁੱਖ ਮੰਤਰੀ ਵਲੋਂ ਪ੍ਰੈੱਸ ਕਾਰਨਫਰੰਸ ਕਰਕੇ ਵੱਡੇ ਐਲਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਨਾਲ ਖੜ੍ਹਾਂ ਹਾਂ ਅਤੇ ਕਿਸਾਨਾਂ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਸੂਬੇ ਵਿਚੋਂ ਮਾਫਿਆ ਰਾਜ ਦਾ ਸਫਾਇਆ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਬਿਜਲੀ ਸਸਤੀ ਕਰਨ ਸਣੇ ਹਾਈਕਮਾਨ ਵੱਲੋਂ ਦਿੱਤੇ 18 ਏਜੰਡੇ ਤੈਅ ਸਮੇਂ ਵਿਚ ਪੂਰੇ ਕੀਤੇ ਜਾਣਗੇ। ਚੰਨੀ ਨੇ ਕਿਹਾ ਕਿ ਕਿਸੇ ਵੀ ਗਰੀਬ ਪਰਿਵਾਰ ਦਾ ਬਿਜਲੀ ਕੁਨੈਕਸ਼ਨ ਇਸ ਕਰਕੇ ਨਹੀਂ ਕੱਟਿਆ ਜਾਵੇਗਾ ਕਿ ਉਸ ਨੇ ਬਿੱਲ ਨਹੀਂ ਤਾਰਿਆ।

ਇਹ ਵੀ ਪੜ੍ਹੋ : ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਚੰਨੀ ਦੇ ਵੱਡੇ ਐਲਾਨ

ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਗਰੀਬ ਪਰਿਵਾਰਾਂ ਦੇ ਪਿਛਲੇ ਪੰਜ ਸਾਲਾਂ ਦੇ ਬਿਜਲੀ ਦੇ ਬਿੱਲ ਮੁਆਫ਼ ਕੀਤੇ ਜਾਣਗੇ ਅਤੇ ਕਿਸੇ ਪਰਿਵਾਰ ਦਾ ਪਾਣੀ ਦਾ ਬਿੱਲ ਵੀ ਨਹੀਂ ਆਵੇਗਾ। ਇਸ ਦੇ ਨਾਲ ਚੰਨੀ ਨੇ ਸਾਫ ਕੀਤਾ ਹੈ ਕਿ ਮੈਨੂੰ ਬਸ ਉਹੀ ਲੋਕ ਮਿਲਣ ਆਉਣ ਜਿਹੜੇ ਪੰਜਾਬ ਦੀ ਸੇਵਾ ਕਰਨਾ ਚਾਹੁੰਦੇ ਹਨ, ਮਾਫੀਆ ਚਲਾਉਣ ਵਾਲੇ ਮੈਨੂੰ ਨਾ ਮਿਲਣ। ਉਨ੍ਹਾਂ ਕਿਹਾ ਕਿ ਮੈਂ ਰਿਕਸ਼ਾ ਚਲਾਉਣ ਵਾਲਿਆਂ ਦਾ ਨੁਮਾਇੰਦਾ ਹਾਂ। ਅੱਜ ਪੰਜਾਬ ਵਿਚ ਆਮ ਲੋਕਾਂ ਦਾ ਰਾਜ ਸਥਾਪਤ ਹੋਇਆ ਹੈ।

ਇਹ ਵੀ ਪੜ੍ਹੋ :  ਰਾਹੁਲ ਨਾਲ ਨੇੜਤਾ ਦਾ ਚੰਨੀ ਨੂੰ ਮਿਲਿਆ ਲਾਭ, ਮੰਤਰੀ ਤੋਂ ਬਣ ਗਏ ਮੁੱਖ ਮੰਤਰੀ


author

Gurminder Singh

Content Editor

Related News