ਵੱਡੀ ਖ਼ਬਰ : ਚਰਨਜੀਤ ਚੰਨੀ ਬਣੇ ਪੰਜਾਬ ਦੇ ਨਵੇਂ ਮੁੱਖ ਮੰਤਰੀ

Sunday, Sep 19, 2021 - 06:46 PM (IST)

ਵੱਡੀ ਖ਼ਬਰ : ਚਰਨਜੀਤ ਚੰਨੀ ਬਣੇ ਪੰਜਾਬ ਦੇ ਨਵੇਂ ਮੁੱਖ ਮੰਤਰੀ

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘਰੰਧਾਵਾ ਦਾ ਨਾਮ ਸਭਤੋਂ ਅੱਗੇ ਚੱਲ ਰਿਹਾ ਸੀ। ਕਾਂਗਰਸ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੀ ਉਸ ਚਿਤਾਵਨੀ ਨੂੰ ਵੀ ਦਰਕਿਨਾਰ ਕਰਨ ਦਾ ਜ਼ੋਖਮ ਨਹੀਂ ਚੁੱਕਿਆ ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਹਾਈਕਮਾਨ ਭਾਵੇਂ ਜਿਸ ਨੂੰ ਮਰਜ਼ੀ ਮੁੱਖ ਮੰਤਰੀ ਬਣਾ ਦੇਵੇ ਪਰ ਸਿੱਧੂ ਨੂੰ ਉਹ ਸਵਿਕਾਰ ਨਹੀਂ ਕਰਨਗੇ। ਇੰਨਾ ਹੀ ਨਹੀਂ ਕੈਪਟਨ ਨੇ ਸਿੱਧੂ ਨੂੰ ਰਾਸ਼ਟਰੀ ਸੁਰੱਖਿਆ ਲਈ ਵੀ ਖ਼ਤਰਾ ਦੱਸਿਆ ਸੀ।

ਇਹ ਵੀ ਪੜ੍ਹੋ : ਅਸਤੀਫ਼ਾ ਦੇਣ ਤੋਂ ਪਹਿਲਾਂ ਕੈਪਟਨ ਨੇ ਲਿਖੀ ਸੋਨੀਆ ਗਾਂਧੀ ਨੂੰ ਚਿੱਠੀ, ਆਖੀਆਂ ਵੱਡੀਆਂ ਗੱਲਾਂ

ਭਾਵੇਂ ਮੁੱਖ ਮੰਤਰੀ ਦੇ ਅਹੁਦੇ ਦੀ ਦੌੜ ਵਿਚ ਸਖਜਿੰਦਰ ਸਿੰਘ ਰੰਧਾਵਾ, ਨਵਜੋਤ ਸਿੱਧੂ, ਅੰਬਿਕਾ ਸੋਨੀ, ਅਤੇ ਸੁਨੀਲ ਕੁਮਾਰ ਜਾਖੜ ਦਾ ਨਾਂ ਵੀ ਚੱਲ ਰਿਹਾ ਸੀ ਪਰ ਚੰਨੀ ਨੂੰ ਹਾਈਕਮਾਨ ਨੇ ਨਵਾਂ ਮੁੱਖ ਮੰਤਰੀ ਬਣਨ ਨੂੰ ਹਰੀ ਝੰਡੀ ਦੇ ਦਿੱਤੀ। ਭਾਵੇਂ ਐਤਵਾਰ ਸੱਦੀ ਗਈ ਵਿਧਾਇਕ ਦਲ ਦੀ ਬੈਠਕ ਰੱਦ ਕਰ ਦਿੱਤੀ ਗਈ ਪਰ ਇਸ ਦੇ ਬਾਵਜੂਦ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਆਪਣੇ ਪੱਧਰ ’ਤੇ ਮੀਟਿੰਗਾਂ ਕੀਤੀਆਂ ਗਈਆਂ ਅਤੇ ਸਾਰੇ ਵਿਧਾਇਕਾਂ ਦੀ ਨਬਜ਼ ਟਟੋਲੀ ਗਈ ਅਤੇ ਸਾਰੀ ਰਿਪੋਰਟ ਹਾਈਕਮਾਨ ਤਕ ਪਹੁੰਚਾਈ, ਜਿਸ ਤੋਂ ਬਾਅਦ ਹਾਈਕਮਾਨ ਵਲੋਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦੇ ਨਾਂ ਦਾ ਐਲਾਨ ਤੋਂ ਪਹਿਲਾਂ ਸੁਖਜਿੰਦਰ ਰੰਧਾਵਾ ਨੇ ਕੈਪਟਨ ਬਾਰੇ ਆਖੀਆਂ ਵੱਡੀਆਂ ਗੱਲਾਂ


author

Gurminder Singh

Content Editor

Related News