ਮੁੱਖ ਮੰਤਰੀ ਚੰਨੀ ਦੇ ਘਰ ’ਚ ਹੀ ਬਗਾਵਤ, ਭਰਾ ਨੇ ਆਜ਼ਾਦ ਉਮੀਦਵਾਰ ਵਜੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ
Saturday, Jan 29, 2022 - 12:34 PM (IST)
ਫਤਿਹਗੜ੍ਹ ਸਾਹਿਬ (ਸੁਰੇਸ਼) : ਕਾਂਗਰਸ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਕਜੁੱਟਤਾ ਅਤੇ ਪਾਰਟੀ ਲਈ ਕਿਸੇ ਵੀ ਤਰ੍ਹਾਂ ਦੀ ਕੁਰਬਾਨੀ ਦੇਣ ਦੇ ਕੀਤੇ ਐਲਾਨ ਤੋਂ ਇਕ ਦਿਨ ਬਾਅਦ ਹੀ ਉਨ੍ਹਾਂ ਦੇ ਘਰ ’ਚੋਂ ਹੀ ਪਾਰਟੀ ਖ਼ਿਲਾਫ਼ ਬਗਾਵਤ ਉੱਠ ਖੜ੍ਹੀ ਹੈ। ਸ਼ੁੱਕਰਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਨੇ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ।
ਇਹ ਵੀ ਪੜ੍ਹੋ : ਹਾਈਕਮਾਨ ਨੇ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦਾ ਬਾਇਕਾਟ ਕਰਨ ਵਾਲੇ ਸੰਸਦ ਮੈਂਬਰਾਂ ਨੂੰ ਕੀਤਾ ਦਿੱਲੀ ਤਲਬ
ਦੱਸਣਯੋਗ ਹੈ ਕਿ ਇਥੋਂ ਕਾਂਗਰਸ ਪਾਰਟੀ ਵੱਲੋਂ ਮੌਜੂਦਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਨੂੰ ਦੁਬਾਰਾ ਉਮੀਦਵਾਰ ਐਲਾਨਿਆ ਗਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚੰਨੀ ਨੇ ਕਿਹਾ ਸੀ ਕਿ ਉਹ ਆਪਣੇ ਭਰਾ ਨੂੰ ਮਨਾ ਲੈਣਗੇ ਪਰ ਉਹ ਆਪਣੇ ਭਰਾ ਨੂੰ ਮਨਾਉਣ ’ਚ ਅਸਫਲ ਹੋਏ ਹਨ। ਇਸ ਦੇ ਚੱਲਦੇ ਉਨ੍ਹਾਂ ਦੇ ਭਰਾ ਨੇ ਆਜ਼ਾਦ ਉਮੀਦਵਾਰ ਵਜੋਂ ਕਾਗਜ਼ ਦਾਖਲ ਕਰਕੇ ਚੋਣ ਮੈਦਾਨ ਵਿਚ ਉਤਰਣ ਦਾ ਐਲਾਨ ਕਰਦੇ ਹੋਏ ਜੰਗ ਦਾ ਬਿਗੁਲ ਵੀ ਵਜਾ ਦਿੱਤਾ ਹੈ।
ਇਹ ਵੀ ਪੜ੍ਹੋ : ਖੁਸ਼ੀਆਂ ’ਚ ਪਏ ਕੀਰਣੇ, ਵਿਆਹ ਤੋਂ ਦੋ ਦਿਨ ਬਾਅਦ ਨੌਜਵਾਨ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?