2022 ਦੀਆਂ ਵਿਧਾਨ ਸਭਾ ਚੋਣਾਂ ’ਚ ਚਰਨਜੀਤ ਚੰਨੀ ’ਤੇ ਵੱਡਾ ਦਾਅ ਖੇਡ ਸਕਦੀ ਹੈ ਕਾਂਗਰਸ ਲੀਡਰਸ਼ਿਪ!

Wednesday, Oct 06, 2021 - 06:23 PM (IST)

ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੀ ਕਾਂਗਰਸ ਲੀਡਰਸ਼ਿਪ ਵਲੋਂ 2022 ’ਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਦੇ ਨੇੜਲੇ ਸੂਤਰਾਂ ਦਾ ਮੰਨਣਾ ਹੈ ਕਿ ਪਿਛਲੇ ਦਿਨੀਂ ਜਿਸ ਤਰ੍ਹਾਂ ਦਾ ਵਰਤਾਓ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਦਾ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਚੰਨੀ ਪ੍ਰਤੀ ਰਿਹਾ ਹੈ, ਉਸ ਦੀ ਬਹੁਤੀ ਸ਼ਲਾਘਾ ਨਹੀਂ ਕੀਤੀ ਗਈ ਹੈ। ਸਿੱਧੂ ਨੇ ਕੁੱਝ ਨਿਯੁਕਤੀਆਂ ਨੂੰ ਲੈ ਕੇ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਸ ਨੂੰ ਲੈ ਕੇ ਹਾਲੇ ਤੱਕ ਸਥਿਤੀ ਸਪੱਸ਼ਟ ਨਹੀਂ ਹੋਈ ਹੈ ਪਰ ਇੰਨਾ ਜ਼ਰੂਰ ਹੈ ਕਿ ਕਾਂਗਰਸ ਲੀਡਰਸ਼ਿਪ ਨੇ ਇਸ ਘਟਨਾ ਨੂੰ ਵਧੇਰੇ ਪਸੰਦ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ : ਮੰਤਰੀ ਬਣਨ ਤੋਂ ਬਾਅਦ ਐਕਸ਼ਨ ਮੋਡ ’ਚ ਰਾਜਾ ਵੜਿੰਗ, ਚੁੱਕਿਆ ਇਹ ਵੱਡਾ ਕਦਮ

ਕਾਂਗਰਸ ਲੀਡਰਸ਼ਿਪ ’ਚ ਹੁਣ ਇਹ ਗੱਲ ਵੀ ਚਰਚਾ ਦਾ ਵਿਸ਼ਾ ਬਣ ਚੁੱਕੀ ਹੈ ਕਿ ਜੇ ਹੁਣੇ ਤੋਂ ਅਜਿਹੇ ਝਗੜੇ ਸੰਗਠਨ ਅਤੇ ਸਰਕਾਰ ਦਰਮਿਆਨ ਬਣੇ ਹੋਏ ਹਨ ਤਾਂ ਫਿਰ ਵਿਧਾਨ ਸਭਾ ਚੋਣਾਂ ਦੇ ਸਮੇਂ ਟਿਕਟਾਂ ਦੀ ਵੰਡ ਨੂੰ ਲੈ ਕੇ ਸਥਿਤੀ ਹੋਰ ਵੀ ਭਿਆਨਕ ਰੂਪ ਧਾਰਨ ਕਰ ਜਾਏਗੀ। ਕਾਂਗਰਸੀ ਸੂਤਰਾਂ ਨੇ ਕਿਹਾ ਕਿ ਅਜਿਹੇ ਹਾਲਾਤ ਤੋਂ ਬਚਣ ਲਈ ਕਾਂਗਰਸ ਲੀਡਰਸ਼ਿਪ ਇਹ ਵੀ ਯਤਨ ਕਰ ਸਕਦਾ ਹੈ ਕਿ ਕਿਉਂ ਨਾ ਇਕ ਹੀ ਵਿਅਕਤੀ ਦੇ ਚਿਹਰੇ ਨੂੰ ਸਾਹਮਣੇ ਰੱਖ ਕੇ ਵਿਧਾਨ ਸਭਾ ਦੀਆਂ ਚੋਣਾਂ ਲੜੀਆਂ ਜਾਣ। ਕਾਂਗਰਸ ਨੇਤਾਵਾਂ ਨੇ ਦੱਸਿਆ ਕਿ ਕਾਂਗਰਸ ਲੀਡਰਸ਼ਿਪ ਅਜਿਹੇ ਹਾਲਾਤ ਤੋਂ ਬਚਣਾ ਚਾਹੁੰਦਾ ਹੈ। ਇਸ ਲਈ ਕਾਂਗਰਸ ਦੀ ਕੋਸ਼ਿਸ਼ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਵਾਦਾਂ ਨੂੰ ਖ਼ਤਮ ਕਰ ਦਿੱਤਾ ਜਾਵੇ।

ਇਹ ਵੀ ਪੜ੍ਹੋ : ਹੁਣ ਕੈਪਟਨ ਧੜ੍ਹੇ ਨੇ ਚੰਨੀ ਦੀਆਂ ਮੋਦੀ ਤੇ ਕੇਂਦਰੀ ਮੰਤਰੀਆਂ ਨਾਲ ਮੁਲਾਕਾਤਾਂ ’ਤੇ ਚੁੱਕੇ ਸਵਾਲ

ਭਾਂਵੇਂ ਵਿਧਾਨ ਸਭਾ ਚੋਣਾਂ ’ਚ ਹਾਲੇ ਕੁੱਝ ਸਮਾਂ ਬਾਕੀ ਹੈ ਅਤੇ ਚੋਣ ਜ਼ਾਬਤਾ ਲੱਗਣ ’ਚ ਵੀ ਢਾਈ ਤੋਂ ਪੌਣੇ ਤਿੰਨ ਮਹੀਨਿਆਂ ਦਾ ਸਮਾਂ ਬਾਕੀ ਹੈ, ਇਸ ਲਈ ਕਾਂਗਰਸ ਲੀਡਰਸ਼ਿਪ ਵਲੋਂ ਚੰਨੀ ਨੂੰ ਇਸ਼ਾਰਾ ਕੀਤਾ ਗਿਆ ਹੈ ਕਿ ਉਹ ਵੱਧ ਤੋਂ ਵੱਧ ਲੋਕਪ੍ਰਿਯਤਾ ਵਾਲੇ ਕਦਮ ਚੁੱਕ ਕੇ ਜਨਤਾ ’ਚ ਸਰਕਾਰ ਦੇ ਅਕਸ ਨੂੰ ਬਿਹਤਰ ਬਣਾਉਣ। ਕਿਹਾ ਜਾ ਰਿਹਾ ਹੈ ਕਿ ਕਾਂਗਰਸ ਲੀਡਰਸ਼ਿਪ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਹੀ ਚੰਨੀ ਹੀ ਆਪਣੀਆਂ ਸਰਗਰਮੀਆਂ ਕਾਫੀ ਤੇਜ਼ ਕੀਤੀਆਂ ਹੋਈਆਂ ਹਨ, ਭਾਂਵੇਂ ਉਹ ਸਿਆਸੀ ਹੋਣ ਜਾਂ ਸਰਕਾਰੀ। ਚੰਨੀ ਸਾਰੇ ਨੇਤਾਵਾਂ ਨੂੰ ਆਪਣੇ ਨਾਲ ਜੋੜਨ ’ਚ ਵੀ ਲੱਗੇ ਹੋਏ ਹਨ, ਭਾਂਵੇ ਉਹ ਕਿਸੇ ਪਾਰਟੀ ਨਾਲ ਸਬੰਧ ਕਿਉਂ ਨਾ ਰੱਖਦਾ ਹੋਵੇ।

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ ’ਤੇ ਸਿਆਸੀ ਭੂਚਾਲ, ਸਿੱਧੂ ਨੇ ਟਵੀਟ ਕਰਕੇ ਪ੍ਰਿਯੰਕਾ ਦੀ ਗ੍ਰਿਫ਼ਤਾਰੀ ’ਤੇ ਚੁੱਕੇ ਸਵਾਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


Gurminder Singh

Content Editor

Related News