ਚਰਨਜੀਤ ਚੰਨੀ ਕੈਬਨਿਟ ਦਾ ਵਿਸਥਾਰ : ਇਨ੍ਹਾਂ 15 ਮੰਤਰੀਆਂ ਨੇ ਚੁੱਕੀ ਅਹੁਦੇ ਦੀ ਸਹੁੰ, ਦੇਖੋ ਪੂਰੀ ਸੂਚੀ
Sunday, Sep 26, 2021 - 06:31 PM (IST)
ਚੰਡੀਗੜ੍ਹ : ਨਵੇਂ ਮੁੱਖ ਮੰਤਰੀ ਚਨਰਜੀਤ ਸਿੰਘ ਚੰਨੀ ਦੀ ਕੈਬਨਿਟ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਨਵੀਂ ਵਜ਼ਾਰਤ ਵਿਚ ਰਾਜ ਕੁਮਾਰ ਵੇਰਕਾ, ਸੰਗਤ ਸਿੰਘ ਗਿਲਜੀਆਂ, ਪਰਗਟ ਸਿੰਘ, ਕਾਕਾ ਰਣਦੀਪ ਸਿੰਘ, ਰਾਣਾ ਗੁਰਜੀਤ ਸਿੰਘ, ਗੁਰਕੀਰਤ ਕੋਟਲੀ, ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸ਼ਾਮਲ ਗਿਆ ਹੈ। ਰਾਜ ਭਵਨ ਵਿਚ ਹੋਏ ਸਮਾਗਮ ਵਿਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਨਵੇਂ ਚੁਣੇ ਮੰਤਰੀਆਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ। ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓ.ਪੀ. ਸੋਨੀ ਪਹਿਲੇ ਗੇੜ ’ਚ ਹਲਫ਼ ਲੈ ਚੁੱਕੇ ਹਨ।
ਇਹ ਵੀ ਪੜ੍ਹੋ : ਚੰਨੀ ਦੀ ਕੈਬਨਿਟ ਦੇ ਵਿਸਥਾਰ ਤੋਂ ਪਹਿਲਾਂ ਕਾਂਗਰਸ ’ਚ ਵੱਡਾ ਧਮਾਕਾ, 6 ਵਿਧਾਇਕਾਂ ਨੇ ਸਿੱਧੂ ਨੂੰ ਲਿੱਖੀ ਚਿੱਠੀ
ਪਰਟੋਕੋਲ ਮੁਤਾਬਕ ਸਭ ਤੋਂ ਪਹਿਲਾਂ ਬ੍ਰਹਮ ਮਹਿੰਦਰਾ, ਦੂਜੇ ਨੰਬਰ ’ਤੇ ਮਨਪ੍ਰੀਤ ਸਿੰਘ ਬਾਦਲ, ਤੀਜੇ ’ਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਚੌਥੇ ’ਤੇ ਅਰੁਣਾ ਚੌਧਰੀ, ਪੰਜਵੇਂ ’ਤੇ ਸੁਖਬਿੰਦਰ ਸਿੰਘ ਸਰਕਾਰੀਆ ਛੇਵੇਂ ’ਤੇ ਰਾਣਾ ਗੁਰਜੀਤ ਸਿੰਘ, ਸਤਵੇਂ ’ਤੇ ਰਜ਼ੀਆ ਸੁਲਤਾਨਾ, ਅਠਵੇਂ ’ਤੇ ਵਿਜੇ ਇੰਦਰ ਸਿੰਗਲਾ ਅਤੇ ਨਵੇਂ ’ਤੇ ਭਾਰਤ ਭੂਸ਼ਣ ਆਸ਼ੂ ਨੇ ਅਹੁਦੇ ਦੀ ਸਹੁੰ ਚੁੱਕੀ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ’ਚ ਛੁੱਟੀ ਹੋਣ ਦੀਆਂ ਚਰਚਾਵਾਂ ਤੋਂ ਸੁੰਦਰ ਸ਼ਾਮ ਅਰੋੜਾ ਨੇ ਆਖੀ ਵੱਡੀ ਗੱਲ
ਇਸ ਤੋਂ ਬਾਅਦ ਵਜ਼ਾਰਤ ਵਿਚ ਸ਼ਾਮਲ ਹੋਣ ਵਾਲੇ ਨਵੇਂ ਮੰਤਰੀ ਕਾਕਾ ਰਣਦੀਪ ਸਿੰਘ, ਡਾ. ਰਾਜ ਕੁਮਾਰ ਵੇਰਕਾ, ਸੰਗਤ ਸਿੰਘ ਗਿਲਜੀਆਂ, ਪਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਗੁਰਕੀਰਤ ਸਿੰਘ ਕੋਟਲੀ ਕੋਟਲੀ ਵਲੋਂ ਆਪਣੇ ਅਹੁਦੇ ਦੀ ਸਹੁੰ ਚੁੱਕੀ ਗਈ। ਇਸ ਦੇ ਨਾਲ ਨਵੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵਜ਼ਾਰਤ ਤੈਅ ਹੋ ਗਈ ਹੈ।
ਇਹ ਵੀ ਪੜ੍ਹੋ : ਕੈਬਨਿਟ ’ਚੋਂ ਬਾਹਰ ਹੁੰਦਿਆਂ ਰੋ ਪਏ ਬਲਬੀਰ ਸਿੱਧੂ, ਕਿਹਾ ਸਾਨੂੰ ਜਲੀਲ ਕਰਕੇ ਕੱਢਿਆ ਗਿਆ
ਇਸ ਸਹੁੰ ਚੁੱਕ ਸਮਾਗਮ ਵਿਚ ਕੁੱਲ ਹਿੰਦ ਕਾਂਗਰਸ ਦੇ ਸੀਨੀਅਰ ਆਗੂਆਂ ਸਮੇਤ ਸੂਬਾ ਕਾਂਗਰਸ ਦੇ ਸੀਨੀਅਰ ਆਗੂ ਵੀ ਸ਼ਾਮਲ ਹੋਏ। ਚਰਨਜੀਤ ਸਿੰਘ ਚੰਨੀ ਦੀ ਵਜ਼ਾਰਤ ਵਿਚ 7 ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ ਹੈ ਜਦਕਿ ਕੈਪਟਨ ਧੜੇ ਦੇ 5 ਮੰਤਰੀਆਂ ਦੀ ਛੁੱਟੀ ਕਰ ਦਿੱਤੀ ਗਈ ਹੈ। ਮੰਤਰੀ ਮੰਡਲ ਵਿਚ ਜਿਹੜੇ ਪੁਰਾਣੇ ਨਾਮ ਸ਼ਾਮਲ ਕੀਤੇ ਗਏ ਹਨ, ਉਨ੍ਹਾਂ ਵਿਚ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਅਰੁਣਾ ਚੌਧਰੀ, ਰਜ਼ੀਆ ਸੁਲਤਾਨਾ, ਵਿਜੇ ਇੰਦਰ ਸਿੰਗਲਾ ਅਤੇ ਭਾਰਤ ਭੂਸ਼ਣ ਆਸ਼ੂ ਦੇ ਨਾਂ ਸ਼ਾਮਲ ਹਨ।
ਇਹ ਵੀ ਪੜ੍ਹੋ : ਨਵੇਂ ਡੀ. ਜੀ. ਪੀ. ਦੀ ਨਿਯੁਕਤੀ ਮਾਮਲੇ ’ਚ ਨਵਜੋਤ ਸਿੱਧੂ ’ਤੇ ਭਾਰੀ ਪਏ ਚਰਨਜੀਤ ਚੰਨੀ