ਵੱਡੀ ਖ਼ਬਰ : ਈ. ਡੀ. ਦੀ ਰਡਾਰ ’ਤੇ ਸਾਬਕਾ ਮੁੱਖ ਮੰਤਰੀ ਚੰਨੀ, ਸੰਮਨ ਭੇਜ ਕੇ ਕੀਤਾ ਤਲਬ

Thursday, Apr 14, 2022 - 12:18 PM (IST)

ਵੱਡੀ ਖ਼ਬਰ : ਈ. ਡੀ. ਦੀ ਰਡਾਰ ’ਤੇ ਸਾਬਕਾ ਮੁੱਖ ਮੰਤਰੀ ਚੰਨੀ, ਸੰਮਨ ਭੇਜ ਕੇ ਕੀਤਾ ਤਲਬ

ਜਲੰਧਰ : ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨਜਾਇਜ਼ ਰੇਤ ਮਾਈਨਿੰਗ ਅਤੇ ਅਫਸਰਾਂ ਦੀ ਟ੍ਰਾਂਸਫਰ ਤੇ ਪੋਸਟਿੰਗ ਨਾਲ ਕਰੋੜਾਂ ਰੁਪਏ ਦੀ ਕਮਾਈ ਦੇ ਦੋਸ਼ਾਂ ਵਿਚ ਘਿਰ ਗਏ ਹਨ। ਸੂਤਰਾਂ ਮੁਤਾਬਕ ਈ. ਡੀ. ਨੇ ਚੰਨੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਉਰਫ ਹਨੀ ਦੇ ਟਿਕਾਣਿਆਂ ਤੋਂ ਈ. ਡੀ. ਦੀ ਟੀਮ ਨੇ 10 ਕਰੋੜ ਰੁਪਏ ਸਮੇਤ ਕੁਝ ਹੋਰ ਸਮਾਨ ਵੀ ਬਰਾਮਦ ਕੀਤਾ ਸੀ ਅਤੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਬਾਅਦ ਹਨੀ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਤਲਵੰਡੀ ਸਾਬੋ ਪੁਲਸ ਨੇ ਥਾਣੇ ’ਚੋਂ ਗ੍ਰਿਫ਼ਤਾਰ ਕੀਤਾ ‘ਆਈ. ਪੀ. ਐੱਸ.’ ਅਫਸਰ, ਹੈਰਾਨ ਕਰਨ ਵਾਲੀ ਹੈ ਪੂਰੀ ਘਟਨਾ

ਅਖ਼ਬਾਰੀ ਰਿਪੋਰਟਾਂ ਮੁਤਾਬਕ ਹਨੀ ’ਤੇ ਦੋਸ਼ ਹੈ ਕਿ ਉਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਇਸ਼ਾਰੇ ’ਤੇ ਨਜਾਇਜ਼ ਰੇਤ ਮਾਈਨਿੰਗ ਕਰਵਾਈ ਹੈ। ਇਸ ਦੇ ਬਦਲੇ ਵਿਚ ਹਨੀ ਨੇ ਕਰੋੜਾਂ ਰੁਪਏ ਦੀ ਕਮਾਈ ਕੀਤੀ ਹੈ। ਈ. ਡੀ. ਦੀ ਟੀਮ ਨੇ ਹਨੀ ਦੇ ਲੁਧਿਆਣਾ ਸਮੇਤ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਕਰਕੇ 10 ਕਰੋੜ ਰੁਪਏ ਬਰਾਮਦ ਕੀਤੇ ਸਨ। ਇਸ ਤੋਂ ਇਲਾਵਾ ਹਨੀ ਤੋਂ ਲੱਖਾਂ ਰੁਪਏ ਦੀ ਕੀਮਤ ਵਾਲੀਆਂ ਘੜੀਆਂ ਅਤੇ ਹੋਰ ਸਮੱਗਰੀ ਵੀ ਬਰਾਮਦ ਹੋਈ ਸੀ। ਹੋਰ ਜਾਂਚ ਲਈ ਈ. ਡੀ. ਨੇ ਹਨੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ : ਪੱਟੀ ’ਚ ਦਿਲ ਕੰਬਾਉਣ ਵਾਲੀ ਵਾਰਦਾਤ, ਮਾਂ-ਪੁੱਤ ਨੇ ਕਤਲ ਕਰਕੇ ਦਰਿਆ ’ਚ ਸੁੱਟੀ ਪਿਓ ਦੀ ਲਾਸ਼

ਹਨੀ ਦੇ ਟਿਕਾਣਿਆਂ ਤੋਂ ਮਿਲੇ ਦਸਤਾਵੇਜ਼ਾਂ ਦੀ ਪੜਤਾਲ ਵੀ ਕੀਤੀ ਗਈ ਅਤੇ ਜਾਣਕਾਰੀ ਇਕੱਠੀ ਕੀਤੀ ਗਈ ਕਿ ਹਨੀ ਕੋਲ 10 ਕਰੋੜ ਰੁਪਏ ਕਿੱਥੋਂ ਆਏ ਹਨ। ਜਿਸ ਸਮੇਂ ਈ. ਡੀ. ਨੇ ਹਨੀ ਨੂੰ ਗ੍ਰਿਫ਼ਤਾਰ ਕੀਤਾ ਉਦੋਂ ਚੰਨੀ ਮੁੱਖ ਮੰਤਰੀ ਸਨ ਅਤੇ ਸੂਬੇ ਵਿਚ ਵਿਧਾਨ ਸਭਾ ਚੋਣਾਂ ਸਨ। ਉਸ ਸਮੇਂ ਚੰਨੀ ਨੇ ਕਿਹਾ ਸੀ ਕਿ ਉਨ੍ਹਾਂ ਦੇ ਕਿਸੇ ਰਿਸ਼ਤੇਦਾਰ ਨੇ ਜੇਕਰ ਕੋਈ ਗਲਤ ਕੰਮ ਕੀਤਾ ਹੈ ਤਾਂ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਹੁਣ ਜਦੋਂ ਈ. ਡੀ. ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਵੀ ਸੰਮਨ ਭੇਜ ਕੇ ਤਲਬ ਕਰ ਲਿਆ ਹੈ ਤਾਂ ਇਸ ਨਾਲ ਪੰਜਾਬ ਦੀ ਸਿਆਸਤ ਭਖਣੀ ਲਾਜ਼ਮੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਮਾਪਿਆਂ ਨੂੰ ਵੱਡੀ ਰਾਹਤ, ਨਿੱਜੀ ਸਕੂਲਾਂ ਲਈ ਜਾਰੀ ਕੀਤੇ ਸਖ਼ਤ ਹੁਕਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News