ਈ. ਡੀ. ਵਲੋਂ ਚੰਨੀ ਤੋਂ 6 ਘੰਟੇ ਪੁੱਛਗਿੱਛ, ਟਵੀਟ ਕਰਕੇ ਆਖੀ ਵੱਡੀ ਗੱਲ

Thursday, Apr 14, 2022 - 06:09 PM (IST)

ਈ. ਡੀ. ਵਲੋਂ ਚੰਨੀ ਤੋਂ 6 ਘੰਟੇ ਪੁੱਛਗਿੱਛ, ਟਵੀਟ ਕਰਕੇ ਆਖੀ ਵੱਡੀ ਗੱਲ

ਜਲੰਧਰ/ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਈ. ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਰੇਤ ਮਾਈਨਿੰਗ ਮਾਮਲੇ ਵਿਚ ਛੇ ਘੰਟੇ ਤੋਂ ਵੱਧ ਸਮੇਂ ਤੱਕ ਪੁੱਛ ਪੜਤਾਲ ਕੀਤੀ। ਚੰਨੀ ਬੁੱਧਵਾਰ ਰਾਤ ਨੂੰ ਈ. ਡੀ. ਅੱਗੇ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਏ। ਪੁੱਛਗਿੱਛ ਦੌਰਾਨ ਚੰਨੀ ਤੋਂ ਹਨੀ ਨਾਲ ਕੀਤੇ ਗਏ ਸਫਰਾਂ ਸੰਬੰਧੀ ਸਵਾਲ ਕੀਤੇ ਗਏ। ਇਸ ਤੋਂ ਬਾਅਦ ਚੰਨੀ ਨੇ ਟਵੀਟ ਕਰਕੇ ਕਿਹਾ ਕਿ ਮੈਨੂੰ ਈ. ਡੀ. ਨੇ ਕੱਲ੍ਹ ਮਾਈਨਿੰਗ ਮਾਮਲੇ 'ਚ ਸੰਮਨ ਭੇਜਿਆ ਸੀ। ਮੈਂ ਹਾਜ਼ਰੀ ਭਰੀ ਤੇ ਉਨ੍ਹਾਂ ਵਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ। ਇਸ ਮਾਮਲੇ ’ਚ ਇਕ ਚਲਾਨ ਈ. ਡੀ. ਨੇ ਪਹਿਲਾਂ ਹੀ ਅਦਾਲਤ ਵਿਚ ਪੇਸ਼ ਕਰ ਦਿੱਤਾ ਸੀ, ਉਨ੍ਹਾਂ ਨੇ ਕਿਹਾ ਮੈਨੂੰ ਅਧਿਕਾਰੀਆਂ ਨੇ ਦੁਬਾਰਾ ਨਹੀਂ ਬੁਲਾਇਆ ਹੈ।

ਇਹ ਵੀ ਪੜ੍ਹੋ : ਕੈਨੇਡਾ ਦੇ ਏਅਰਪੋਰਟ ’ਤੇ ਪਹੁੰਚਦੇ ਹੀ ਪਤਨੀ ਨੇ ਦਿਖਾਇਆ ਅਸਲੀ ਰੰਗ, ਕੀਤਾ ਉਹ ਜੋ ਕਦੇ ਸੋਚਿਆ ਵੀ ਨਾ ਸੀ

ਇਸ ਤੋਂ ਪਹਿਲਾਂ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਉਰਫ ਹਨੀ ਦੇ ਟਿਕਾਣਿਆਂ ਤੋਂ ਈ. ਡੀ. ਦੀ ਟੀਮ ਨੇ 10 ਕਰੋੜ ਰੁਪਏ ਸਮੇਤ ਕੁਝ ਹੋਰ ਸਮਾਨ ਵੀ ਬਰਾਮਦ ਕੀਤਾ ਸੀ ਅਤੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਬਾਅਦ ਹਨੀ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਤਲਵੰਡੀ ਸਾਬੋ ਪੁਲਸ ਨੇ ਥਾਣੇ ’ਚੋਂ ਗ੍ਰਿਫ਼ਤਾਰ ਕੀਤਾ ‘ਆਈ. ਪੀ. ਐੱਸ.’ ਅਫਸਰ, ਹੈਰਾਨ ਕਰਨ ਵਾਲੀ ਹੈ ਪੂਰੀ ਘਟਨਾ

ਕੀ ਹੈ ਪੂਰਾ ਮਾਮਲਾ
ਹਨੀ ’ਤੇ ਦੋਸ਼ ਹੈ ਕਿ ਉਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਇਸ਼ਾਰੇ ’ਤੇ ਨਜਾਇਜ਼ ਰੇਤ ਮਾਈਨਿੰਗ ਕਰਵਾਈ ਹੈ। ਇਸ ਦੇ ਬਦਲੇ ਵਿਚ ਹਨੀ ਨੇ ਕਰੋੜਾਂ ਰੁਪਏ ਦੀ ਕਮਾਈ ਕੀਤੀ ਹੈ। ਈ. ਡੀ. ਦੀ ਟੀਮ ਨੇ ਹਨੀ ਦੇ ਲੁਧਿਆਣਾ ਸਮੇਤ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਕਰਕੇ 10 ਕਰੋੜ ਰੁਪਏ ਬਰਾਮਦ ਕੀਤੇ ਸਨ। ਇਸ ਤੋਂ ਇਲਾਵਾ ਹਨੀ ਤੋਂ ਲੱਖਾਂ ਰੁਪਏ ਦੀ ਕੀਮਤ ਵਾਲੀਆਂ ਘੜੀਆਂ ਅਤੇ ਹੋਰ ਸਮੱਗਰੀ ਵੀ ਬਰਾਮਦ ਹੋਈ ਸੀ। ਹੋਰ ਜਾਂਚ ਲਈ ਈ. ਡੀ. ਨੇ ਹਨੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਹਨੀ ਦੇ ਟਿਕਾਣਿਆਂ ਤੋਂ ਮਿਲੇ ਦਸਤਾਵੇਜ਼ਾਂ ਦੀ ਪੜਤਾਲ ਵੀ ਕੀਤੀ ਗਈ ਅਤੇ ਜਾਣਕਾਰੀ ਇਕੱਠੀ ਕੀਤੀ ਗਈ ਕਿ ਹਨੀ ਕੋਲ 10 ਕਰੋੜ ਰੁਪਏ ਕਿੱਥੋਂ ਆਏ ਹਨ। ਜਿਸ ਸਮੇਂ ਈ. ਡੀ. ਨੇ ਹਨੀ ਨੂੰ ਗ੍ਰਿਫ਼ਤਾਰ ਕੀਤਾ ਉਦੋਂ ਚੰਨੀ ਮੁੱਖ ਮੰਤਰੀ ਸਨ ਅਤੇ ਸੂਬੇ ਵਿਚ ਵਿਧਾਨ ਸਭਾ ਚੋਣਾਂ ਸਨ। ਉਸ ਸਮੇਂ ਚੰਨੀ ਨੇ ਕਿਹਾ ਸੀ ਕਿ ਉਨ੍ਹਾਂ ਦੇ ਕਿਸੇ ਰਿਸ਼ਤੇਦਾਰ ਨੇ ਜੇਕਰ ਕੋਈ ਗਲਤ ਕੰਮ ਕੀਤਾ ਹੈ ਤਾਂ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਮਾਪਿਆਂ ਨੂੰ ਵੱਡੀ ਰਾਹਤ, ਨਿੱਜੀ ਸਕੂਲਾਂ ਲਈ ਜਾਰੀ ਕੀਤੇ ਸਖ਼ਤ ਹੁਕਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News